ਪੰਜਾਬ ਚ ਇਥੇ ਵਾਪਰਿਆ ਕਹਿਰ ਹੋਇਆ ਭਿਆਨਕ ਹਾਦਸਾ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਬੀਤੇ ਦਿਨੀਂ ਕਈ ਸੜਕ ਦੁਰਘਟਨਾਵਾਂ ਹੁੰਦੀਆਂ। ਜਿਸ ਵਿੱਚ ਕੁਝ ਲੋਕਾਂ ਦੀ ਮੌਤ ਵੀ ਹੋਈ ਹੈ ਕਈ ਲੋਕ ਗੰਭੀਰ ਜ਼ਖਮੀ ਹੋਏ। ਇਨ੍ਹਾਂ ਦੁਰਘਟਨਾਵਾਂ ਕਾਰਨ ਸ਼ੋਕ ਦਾ ਮਾਹੌਲ ਪੈਦਾ ਹੋਇਆ ਸੀ। ਪਰ ਐਤਵਾਰ ਦੀ ਸ਼ਾਮ ਇੱਕ ਹੋਰ ਅਜਿਹਾ ਹਾਦਸਾ ਵਾਪਰਿਆ ਜਿਸ ਵਿੱਚ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਘਟਨਾ ਹੁਸ਼ਿਆਰਪੁਰ-ਫਗਵਾੜਾ ਮਾਰਗ ਦੀ ਦੱਸੀ ਜਾ ਰਹੀ ਹੈ

ਜਿਸ ਵਿਚ ਇੱਕ ਵਿਅਕਤੀ ਦੀ ਮੌਤ ਵੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ, ਸਕੂਟਰੀ ਅਤੇ ਕੁਝ ਹੋਰ ਵਾਹਨਾਂ ਦੇ ਆਪਸ ਵਿੱਚ ਟਕਰਾ ਜਾਣ ਕਰਕੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਦੁਖਦਾਈ ਘਟਨਾ ਹੁਸ਼ਿਆਰਪੁਰ-ਫਗਵਾੜਾ ਮਾਰਗ ਉੱਪਰ ਪੈਂਦੇ ਪਿੰਡ ਤਾਨੌਲੀ ਵਿਖੇ ਵਾਪਰੀ।

ਇੱਥੋਂ ਦੇ ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ ਜਿੱਥੇ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੁਰਘਟਨਾ ਦੇ ਵਿੱਚ 26 ਸਾਲਾਂ ਸੰਦੀਪ ਕੁਮਾਰ ਪੁੱਤਰ ਸੋਮ ਨਾਥ ਦੀ ਮੌਤ ਹੋ ਗਈ। ਮ੍ਰਿਤਕ ਸੰਦੀਪ ਕੁਮਾਰ ਸਤਿਕਾਰ ਨਗਰ ਬਸਤੀ ਯੋਧਵਾਲ ਲੁਧਿਆਣਾ ਦਾ ਰਹਿਣ ਵਾਲਾ ਸੀ। ਮ੍ਰਿਤਕ ਤੋਂ ਇਲਾਵਾ ਇਸ ਦੁਰਘਟਨਾ ਵਿੱਚ ਵਿਵੇਕ ਕੁਮਾਰ, ਤਰੁਣ ਪੁੱਤਰ ਰਵਿੰਦਰ ਸਿੰਘ, ਕਮਲਜੀਤ ਸਿੰਘ ਉਰਫ ਕਪਿਲ, ਪਵਨ ਕੁਮਾਰ ਪੁੱਤਰ ਸੋਮ ਨਾਥ, ਪ੍ਰਿਯੰਕਾ ਪਤਨੀ ਕਮਲਜੀਤ ਸਿੰਘ ਗੰਭੀਰ ਜ਼ਖਮੀ ਹੋ ਗਏ।

ਗੌਰਤਲਬ ਹੈ ਕਿ ਕਮਲਜੀਤ ਆਪਣੀ ਪਤਨੀ ਅਤੇ ਰਿਸ਼ਤੇਦਾਰਾਂ ਦੇ ਨਾਲ ਵੱਖ-ਵੱਖ ਵਾਹਨਾਂ ‘ਤੇ ਸਵਾਰ ਹੋ ਕੇ ਲੁਧਿਆਣਾ ਤੋਂ ਚਿੰਤਪੁਰਨੀ ਮੱਥਾ ਟੇਕਣ ਗਿਆ ਸੀ। ਵਾਪਸੀ ਉਪਰ ਜਦੋਂ ਉਹ ਹੁਸ਼ਿਆਰਪੁਰ ਤੋਂ ਫਗਵਾੜਾ ਰੋਡ ਉਪਰ ਪੈਂਦੇ ਪਿੰਡ ਤਾਨੌਲੀ ਲਾਗੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਕੇ ਦੁਰਘਟਨਾਗ੍ਰਸਤ ਹੋ ਗਈ। ਇਸ ਜ਼ਬਰਦਸਤ ਟੱਕਰ ਵਿਚ ਕਮਲਜੀਤ ਦੇ ਭਰਾ ਸੰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਬਾਕੀ ਦੇ ਜ਼ਖਮੀਆਂ ਨੂੰ ਤੁਰੰਤ ਇਲਾਜ ਵਾਸਤੇ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਦੇ ਵਿੱਚ ਇੱਕ ਛੋਟਾ ਬੱਚਾ ਜ਼ਖਮੀ ਹੋਣ ਤੋਂ ਬਚ ਗਿਆ। ਇਸ ਦੁਰਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਡੀਐਸਪੀ ਗੁਰਪ੍ਰੀਤ ਸਿੰਘ ਪੁਲਸ ਪਾਰਟੀ ਨਾਲ ਘਟਨਾ ਵਾਲੇ ਸਥਾਨ ਉੱਪਰ ਪਹੁੰਚੇ। ਜਿੱਥੇ ਉਨ੍ਹਾਂ ਨੇ ਇਸ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।