BREAKING NEWS
Search

ਪੰਜਾਬ ਚ ਇਥੇ ਵਾਪਰਿਆ ਦਰਦਨਾਕ ਹਾਦਸਾ, ਹੋਈ 3 ਨੌਜਵਾਨ ਮੁੰਡਿਆਂ ਦੀ ਮੌਤ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਉੱਥੇ ਹੀ ਅਜਿਹੀਆਂ ਭਿਆਨਕ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਅੱਜ ਦੇ ਦੌਰ ਵਿਚ ਜਿਥੇ ਬਹੁਤ ਸਾਰੇ ਨੌਜਵਾਨ ਘੁੰਮਣ-ਫਿਰਨ ਦਾ ਸ਼ੌਂਕ ਰੱਖਦੇ ਹਨ ਉਥੇ ਹੀ ਵੱਖ-ਵੱਖ ਜਗ੍ਹਾ ਤੇ ਜਾਂਦੇ ਹਨ। ਪਰ ਇੱਕ ਛੋਟੀ ਜਿਹੀ ਗਲਤੀ ਕਾਰਨ ਅਜਿਹਾ ਹਾਦਸਾ ਵਾਪਰ ਜਾਂਦਾ ਹੈ ਜਿਸ ਦੇ ਕਾਰਨ ਉਹ ਮੌਤ ਦੀ ਚਪੇਟ ਵਿਚ ਆ ਜਾਂਦੇ ਹਨ।

ਅਜਿਹੇ ਹਾਦਸਿਆਂ ਨੂੰ ਰੋਕਣ ਵਾਸਤੇ ਹੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਜਿਸ ਦੀ ਉਲੰਘਣਾ ਕਰਨ ਤੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਤਿੰਨ ਨੌਜਵਾਨ ਮੁੰਡਿਆਂ ਦੀ ਮੌਤ ਹੋਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਦੇ 6 ਨੌਜਵਾਨ ਗੀਤਾ ਜਯੰਤੀ ਮਨਾਉਣ ਵਾਸਤੇ ਕੁਰਕਸ਼ੇਤਰ ਵਾਲਾ ਹੋਏ ਸਨ। ਉੱਥੇ ਹੀ ਇਸ ਵਿਚ ਸ਼ਾਮਲ ਹੋਣ ਤੋਂ ਬਾਅਦ ਜਦੋਂ ਸੋਮਵਾਰ ਦੀ ਰਾਤ ਨੂੰ ਇਹ ਨੌਜਵਾਨ ਆਪਣੇ ਘਰ ਵਾਪਸ ਪਰਤ ਰਹੇ ਸਨ ਜਿਨ੍ਹਾਂ ਵਿੱਚ ਇਕ ਨੌਜਵਾਨ ਦੀ ਬਾਈਕ ਵਿੱਚ ਪੈਟਰੋਲ ਖਤਮ ਹੋਣ ਦੇ ਚੱਲਦਿਆਂ ਹੋਇਆਂ ਜਿੱਥੇ ਉਹ ਪੈਟਰੋਲ ਪਾਉਣ ਵਾਸਤੇ ਚਲੇ ਗਿਆ।

ਬਾਕੀ ਦੇ 5 ਨੌਜਵਾਨ ਇਕ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਘਰ ਵਾਪਸ ਆ ਰਹੇ ਸਨ। ਜਦੋਂ ਇਹ 5 ਨੌਜਵਾਨ ਕੁਟੇਲ ਰੋਡ ਦੇ ਕੋਲ ਪਹੁੰਚੇ ਤਾਂ ਅੱਗੇ ਖੜੇ ਇਕ ਟਰਾਲੇ ਤੇ ਨਾਲ ਟਕਰਾ ਗਏ। ਕਿਉਕਿ ਬਾਇਕ ਚਲਾ ਰਹੇ ਨੌਜਵਾਨਾਂ ਦੀਆਂ ਅੱਖਾਂ ਦੇ ਵਿੱਚ ਅੱਗੇ ਤੋਂ ਆਏ ਇਕ ਗੱਡੀ ਦੀ ਰੌਸ਼ਨੀ ਪੈ ਗਈ ਜਿਸ ਕਾਰਨ ਉਹ ਆਪਣਾ ਸੰਤੁਲਨ ਗਵਾ ਬੈਠੇ।

ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਦੇ ਪਰਖੱਚੇ ਉੱਡ ਗਏ, ਜਸ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਿਨ੍ਹਾਂ ਦੀ ਉਮਰ 17 ਤੋਂ 20 ਸਾਲ ਦੇ ਦਰਮਿਆਨ ਸੀ। ਇਸ ਹਾਦਸੇ ਦੇ ਵਿਚ ਪੰਜ ਨੌਜਵਾਨ ਜਿੱਥੇ ਗੰਭੀਰ ਰੂਪ ਨਾਲ ਜ਼ਖਮੀ ਹੋਏ ਸਨ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਨ੍ਹਾਂ ਵਿੱਚੋਂ ਡਾਕਟਰਾਂ ਵੱਲੋਂ ਸੰਦੀਪ,ਨਿਸ਼ਾਂਤ ਅਤੇ ਸਚਿਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਗੌਰਵ ਅਤੇ ਅੰਕਿਤ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਜੇਰੇ ਇਲਾਜ ਹਨ। ਮਨੀਸ਼ ਇਸ ਹਾਦਸੇ ਵਿਚ ਬਾਲ-ਬਾਲ ਬਚ ਗਿਆ ਹੈ।