BREAKING NEWS
Search

ਪੰਜਾਬ ਚ ਇਥੇ ਵਾਪਰੀ ਅਜਿਹੀ ਵਾਰਦਾਤ ,ਦੇਖ ਹਰ ਕਿਸੇ ਦਾ ਮਨ ਦੁੱਖਿਆ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।ਪੰਜਾਬ ਵਿੱਚ ਆਏ ਦਿਨ ਹੀ ਕੁਝ ਇਸ ਤਰਾਂ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ, ਜਿਨ੍ਹਾਂ ਬਾਰੇ ਸੋਚਿਆ ਵੀ ਨਹੀਂ ਹੁੰਦਾ। ਆਉਣ ਵਾਲੇ ਦਿਨਾਂ ਵਿਚ ਤਿਉਹਾਰੀ ਸੀਜ਼ਨ ਨੂੰ ਵੇਖਦੇ ਹੋਏ ਪੰਜਾਬ ਵਿਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।ਉਥੇ ਹੀ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਲਗਾਤਾਰ ਚੌਕਸੀ ਵਰਤ ਰਹੀ ਹੈ।ਪਰ ਫਿਰ ਵੀ ਕੁਝ ਸ਼ਰਾਰਤੀ ਅਨਸਰ ਅਜਿਹੀਆ ਘਟਨਾਵਾਂ ਨੂੰ ਅੰਜ਼ਾਮ ਦੇਣ ਤੋਂ ਬਾਜ਼ ਨਹੀਂ ਆਉਂਦੇ।

ਅਜਿਹੀ ਹੀ ਇੱਕ ਘਟਨਾ ਪਾਪੀਆਂ ਵੱਲੋਂ ਕੀਤੀ ਗਈ ਸਾਹਮਣੇ ਆਈ ਹੈ ।ਜਿਸ ਨੂੰ ਸੁਣ ਕੇ ਹਰ ਕਿਸੇ ਦਾ ਮਨ ਦੁਖੀ ਹੋ ਜਾਂਦਾ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਦੁਲੇਵਾਲਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਹੈ। ਕੁਝ ਦਿਨ ਪਹਿਲਾਂ ਵੀ ਇੱਕ ਅਜਿਹੀ ਘਟਨਾ ਸਾਹਮਣੇ ਆਈ ਸੀ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਪਿੰਡ ਦੇ ਸਰਕਾਰੀ ਸਕੂਲ ਦੇ ਨੇੜੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਪਾੜ ਦਿੱਤਾ ਗਿਆ ।

ਜਿਸ ਤੇ ਉਥੋਂ ਲੰਘਣ ਵਾਲੇ ਇਕ ਵਿਅਕਤੀ ਦੀ ਨਜ਼ਰ ਪਈ ,ਉਹਨਾਂ ਨੇ ਇਸ ਦੀ ਸੂਚਨਾ ਪ੍ਰਧਾਨ ਗੁਰਮੀਤ ਸਿੰਘ ਅਤੇ ਮੱਖਣ ਜੀਤ ਸਿੰਘ ਨੂੰ ਦਿੱਤੀ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ। ਜਿਨ੍ਹਾਂ ਸਭ ਨੇ ਇਸ ਘਟਨਾ ਦੀ ਨਿਖੇਧੀ ਕੀਤੀ ,ਉਥੇ ਹੀ ਇਸ ਗੱਲ ਨੂੰ ਲੈ ਕੇ ਲੋਕਾਂ ਵਿਚ ਸਖ਼ਤ ਰੋਸ ਵੀ ਪਾਇਆ ਗਿਆ। ਇਸ ਸਾਰੀ ਘਟਨਾ ਬਾਰੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਹੈ। ਬਠਿੰਡਾ ਦੇ ਐਸ.ਐਸ.ਪੀ. ਭੁਪਿੰਦਰਜੀਤ ਸਿੰਘ ਵਿਰਕ ਡੀ.ਐਸ.ਪੀ. ਫੂਲ ਜਸਵੀਰ ਸਿੰਘ ਸਮੇਤ ਸਮੁੱਚਾ ਅਮਲਾ ਇਸ ਜਾਂਚ ਵਿਚ ਲੱਗ ਗਿਆ ਹੈ।

ਇਕੱਠੇ ਹੋਏ ਲੋਕਾਂ ਨੇ ਹੱਥਾਂ ਉੱਪਰ ਦਸਤਾਨੇ ਪਾ ਕੇ ਗੁਰੂ ਸਾਹਿਬ ਦੇ ਖਿਲਰੇ ਹੋਏ ਅੰਗਾਂ ਨੂੰ ਗੁਰੂ ਘਰ ਵਿਚ ਰੱਖ ਦਿੱਤਾ ਹੈ। ਉਹਨਾਂ ਮੁਤਾਬਕ ਜਿਸ ਜਗ੍ਹਾ ਕਿਸੇ ਸ਼ਰਾਰਤੀ ਅਨਸਰ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਖਿਲਾਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਉਸ ਦੇ ਨੇੜੇ ਤੇੜੇ ਕੋਈ ਵੀ ਸੀਸੀਟੀਵੀ ਕੈਮਰਾ ਨਹੀਂ ਹੈ। ਕਿਉਕਿ ਘਟਨਾ ਸਥਾਨ ਦੇ ਨੇੜੇ ਸਰਕਾਰੀ ਸਕੂਲ ਦੇ ਸੀਸੀਟੀਵੀ ਕੈਮਰੇ ਵੀ ਕੁੱਝ ਸਮੇਂ ਤੋਂ ਖਰਾਬ ਹੋਏ ਹਨ । ਸਭ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ।