ਪੰਜਾਬ ਚ ਇਥੇ ਵਾਪਰੀ ਬੇਅਦਬੀ ਦੀ ਇਹ ਘਟਨਾ – ਭਾਰੀ ਪੁਲਸ ਫੋਰਸ ਮੌਕੇ ਤੇ ਪਹੁੰਚੀ

481

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵੱਖ ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਰਹਿੰਦੇ ਹਨ ਜਿਨ੍ਹਾਂ ਵੱਲੋਂ ਸਾਰੇ ਧਰਮਾਂ ਦਾ ਪੂਰਾ ਸਤਿਕਾਰ ਕੀਤਾ ਜਾਦਾਂ ਹੈ। ਉਹਦੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਇਸ ਪਿਆਰ ਭਰੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਿਨ੍ਹਾਂ ਵਲੋ ਲੋਕਾਂ ਵਿਚ ਧਰਮ ਦੇ ਨਾਂ ਤੇ ਵੰਡੀਆ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ। ਕਿਉਂਕਿ ਕੁਝ ਲੋਕਾਂ ਵੱਲੋਂ ਧਾਰਮਿਕ ਜਗ੍ਹਾ ਉੱਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਲੋਕਾਂ ਵਿੱਚ ਰੋਸ ਹੁੰਦਾ ਹੈ ਅਤੇ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਕਈ ਜਗ੍ਹਾ ਤੇ ਫਿਰਕੂ ਮਾਹੌਲ ਬਣਾ ਦਿੰਦੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਥੇ ਪੁਲਿਸ ਫੋਰਸ ਮੌਕੇ ਤੇ ਪਹੁੰਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਮਰਾਲਾ ਦੇ ਨਜ਼ਦੀਕ ਪੈਂਦੇ ਪਿੰਡ ਬੌਂਦਲੀ ਤੋਂ ਸਾਹਮਣੇ ਆਇਆ। ਜਿੱਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪਿੰਡ ਵਿੱਚ ਮੌਜੂਦ ਇਕ ਧਾਰਮਿਕ ਜਗ੍ਹਾ ਲੱਖਾਂ ਦੇ ਦਾਤਾ ਪੀਰ ਦੀ ਦਰਗਾਹ ਤੇ ਕੁਝ ਮੂਰਤੀਆਂ ਨੂੰ ਖੰਡਿਤ ਕੀਤਾ ਗਿਆ ਹੈ।

ਜਿਨ੍ਹਾਂ ਵਿੱਚ ਬਾਬਾ ਭੈਰੋਂ ਨਾਥ ਅਤੇ ਭਗਵਾਨ ਸ੍ਰੀ ਹਨੂੰਮਾਨ ਜੀ ਦੀ ਮੂਰਤੀ ਸ਼ਾਮਲ ਹਨ। ਜਿੱਥੇ ਇਹ ਥਾਂ ਸਾਰੇ ਪਿੰਡ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪ੍ਰਤੀਕ ਹੈ। ਉਥੇ ਹੀ ਵਾਪਰੀ ਇਸ ਘਟਨਾ ਨਾਲ ਪਿੰਡ ਦੇ ਲੋਕਾਂ ਵਿੱਚ ਰੋਸ ਵੇਖਿਆ ਜਾ ਰਿਹਾ ਹੈ। ਇਸ ਅਸਥਾਨ ਤੇ ਜਿਥੇ ਹਰ ਸਾਲ ਮੇਲਾ ਲੱਗਦਾ ਹੈ ਅਤੇ ਭਾਰੀ ਗਿਣਤੀ ਵਿਚ ਸ਼ਰਧਾਲੂ ਆਉਂਦੇ ਹਨ। ਉਥੇ ਹੀ ਪਿੰਡ ਵਾਸੀਆਂ ਵੱਲੋਂ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਉਥੇ ਹੀ ਕਮੇਟੀ ਮੈਂਬਰਾਂ ਵੱਲੋਂ ਹਰ ਸਵੇਰ ਸੇਵਾ ਕਰਨ ਲਈ ਇੱਥੇ ਆਇਆ ਜਾਂਦਾ ਹੈ।

ਜਦੋਂ ਕੁਝ ਸੇਵਾਦਾਰ ਸਵੇਰੇ ਪੰਜ ਵਜੇ ਪੁੱਜੇ ਤਾਂ ਉਹ ਵੇਖ ਕੇ ਹੈਰਾਨ ਰਹਿ ਗਏ ਕਿ ਮੂਰਤੀਆਂ ਦੀ ਭੰਨ-ਤੋੜ ਕਰ ਕੇ ਬੇਅਦਬੀ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਜਗ੍ਹਾ ਦੀ ਬਹੁਤ ਹੀ ਜ਼ਿਆਦਾ ਮਾਨਤਾ ਹੈ। ਇਸ ਮੰਦਭਾਗੀ ਘਟਨਾ ਦੇ ਬਾਰੇ ਸੁਣਦੇ ਹੀ ਪਿੰਡ ਦੇ ਲੋਕ ਇਸ ਜਗਾ ਤੇ ਇਕੱਤਰ ਹੋਣੇ ਸ਼ੁਰੂ ਹੋ ਗਏ।