ਪੰਜਾਬ ਚ ਇਥੇ ਵਾਪਰੀ ਵੱਡੀ ਖੌਫਨਾਕ ਵਾਰਦਾਤ , 2 ਸਕੇ ਭਰਾਵਾਂ ਦਾ ਕੀਤਾ ਸ਼ਰੇਆਮ ਗੋਲੀਆਂ ਮਾਰ ਕਤਲ

ਆਈ ਤਾਜਾ ਵੱਡੀ ਖਬਰ 

ਪੰਜਾਬ ਭਰ ਤੋਂ ਹੈਰਾਨ ਕਰ ਦੇਣ ਵਾਲੀਆਂ ਖਬਰਾਂ ਹਰ ਰੋਜ਼ ਸਾਹਮਣੇ ਆਉਂਦੀਆਂ ਪਈਆਂ ਹਨ। ਜਿਹੜੀਆਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਨੂੰ ਸਵਾਲਾਂ ਦੇ ਘੇਰੇ ਵਿੱਚ ਖੜੀਆਂ ਕਰਦੀਆਂ ਹਨ। ਹਰ ਰੋਜ਼ ਪੰਜਾਬ ਭਰ ਦੇ ਵਿੱਚ ਸ਼ਰੇਆਮ ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ ਜਿਵੇਂ ਦਿਨ ਦਿਹਾੜੇ ਕਤਲ, ਚੋਰੀ ਡਕੈਤੀ ਤੇ ਲੁੱਟ ਖੋਹ ਦੀਆ ਵਾਰਦਾਤਾਂ l ਜਿਹੜੀਆਂ ਅੱਜ ਕੱਲ ਤੇ ਸਮੇਂ ਦੇ ਵਿੱਚ ਆਮ ਹੁੰਦੀਆਂ ਜਾ ਰਹੀਆਂ ਹਨ। ਇਸੇ ਵਿਚਾਲੇ ਹੁਣ ਇੱਕ ਵੱਡੀ ਵਾਰਦਾਤ ਨਾਲ ਸਬੰਧਤ ਖਬਰ ਸਾਂਝੀ ਕਰਾਂਗੇ, ਜਿੱਥੇ ਦੋ ਸਕੇ ਭਰਾਵਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ l ਜਿਸ ਤੋਂ ਬਾਅਦ ਇਲਾਕੇ ਭਰ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਹ ਖੌਫਨਾਕ ਵਾਰਦਾਤ ਪੰਜਾਬ ਫਿਰੋਜ਼ਪੁਰ ਦੇ ਵਿੱਚ ਵਾਪਰੀ l ਜਿੱਥੇ ਫਿਰੋਜ਼ਪੁਰ ਵਿਖੇ ਦੋ ਨੌਜਵਾਨਾਂ ਦਾ ਸ਼ਰੇਆਮ ਦਿਨ ਦਿਹਾੜੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਉੱਥੇ ਹੀ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਫ਼ਿਰੋਜ਼ਪੁਰ ਦੇ ਪਿੰਡ ਭਾਵੜਾ ‘ਚ ਮੋਬਾਇਲ ਨੂੰ ਲੈ ਕੇ ਮਾਮੂਲੀ ਬਹਿਸ ਹੋ ਗਈ। ਵੇਖਦੇ ਹੀ ਵੇਖਦੇ ਇਹ ਬਹਿਸ ਇੰਨੀ ਵੱਧ ਗਈ ਕਿ ਗੋਲ਼ੀਆਂ ਤੱਕ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਗੋਲ਼ੀਬਾਰੀ ‘ਚ ਫ਼ਰੀਦਕੋਟ ਦੇ ਅਰਾਈਆਂ ਵਾਲਾ ਦੇ ਦੋ ਸਕੇ ਭਰਾਵਾਂ ਨੂੰ ਗੰਭੀਰ ਰੂਪ ਨਾਲ ਜ਼ਖ਼ਮੀ ਕੀਤਾ ਗਿਆ। ਜ਼ਖ਼ਮੀ ਹਾਲਤ ‘ਚ ਦੋਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਦੋਹਾਂ ਭਰਾਵਾਂ ਦੀ ਮੌਤ ਹੋ ਗਈ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ, ਉੱਥੇ ਹੀ ਦੂਜੇ ਪਾਸੇ ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਤੇ ਕਾਤਲਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਧਰ ਹੀ ਦੱਸਿਆ ਜਾਂਦਾ ਹੈ ਕਿ ਸੁੱਖੀ ਉਰਫ਼ ਬਾਸ਼ੀ ਨਾਂ ਦਾ ਵਿਅਕਤੀ ਨਸ਼ਾ ਵੇਚਦਾ ਹੈ, ਜਿਸ ਕੋਲ ਜਗਦੀਸ਼ ਦਾ ਮੋਬਾਇਲ ਫ਼ੋਨ ਸੀ ਅਤੇ ਜਗਦੀਸ਼ ਅਤੇ ਉਨ੍ਹਾਂ ਦਾ ਭਰਾ ਕੁਲਦੀਪ ਸਿੰਘ ਸੁੱਖੀ ਪਾਸੋਂ ਅਪਣਾ ਮੋਬਾਇਲ ਫ਼ੋਨ ਲੈਣ ਲਈ ਉਸਦੇ ਪਿੰਡ ਵਿਖੇ ਆਏ ਸਨ

ਜਿੱਥੇ ਆਮ ਗੱਲਬਾਤ ਕਰਦਿਆ ਦੋਵੇਂ ਪਾਰਟੀਆਂ ਵਿਚਕਾਰ ਬਹਿਸ ਹੋ ਗਈ, ਇਹ ਛੋਟੀ ਜਿਹੀ ਬਹਿਸ ਨੇ ਭਿਆਨਕ ਰੂਪ ਧਾਰ ਲਿਆ ਅਤੇ ਸੁੱਖੀ ਨੇ ਆਪਣੇ ਪਿਸਤੌਲ ਨਾਲ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲ਼ੀਆਂ ਦੋਵੇਂ ਭਰਾ ਜਗਦੀਸ਼ ਅਤੇ ਕੁਲਦੀਪ ਨੂੰ ਲੱਗ ਗਈਆਂ, ਜਿਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਜਗਦੀਸ਼ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਜ਼ਖ਼ਮੀ ਕੁਲਦੀਪ ਦੀ ਵੀ ਅੱਜ ਇਲਾਜ ਦੌਰਾਨ ਮੌਤ ਹੋ ਗਈ l

ਮ੍ਰਿਤਕ ਭਰਾਵਾਂ ਦੀ ਪਛਾਣ ਜਗਦੀਸ਼ ਸਿੰਘ ਉਮਰ 34 ਤੇ ਕੁਲਦੀਪ ਸਿੰਘ ਉਮਰ 36 ਸਾਲਾਂ ਵਜੋਂ ਹੋਈ ਹੈ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਸੰਬੰਧੀ ਕਾਰਵਾਈ ਕੀਤੀ ਜਾ ਰਹੀ ਹੈ l