ਪੰਜਾਬ ਚ ਇਥੇ ਵਾਪਰੇ ਵੱਡੇ ਦਰਦਨਾਕ ਹਾਦਸੇ ਚ 3 ਮਜ਼ਦੂਰਾਂ ਦੀ ਹੋਈ ਮੌਤ, ਤਾਜਾ ਵੱਡੀ ਖਬਰ

1063

ਆਈ ਤਾਜਾ ਵੱਡੀ ਖਬਰ

ਹਾਦਸਾ ਕਿਸੇ ਵੀ ਸਮੇਂ ਕਿਸੇ ਵੀ ਵਿਅਕਤੀ ਦੇ ਨਾਲ ਵਾਪਰ ਸਕਦਾ ਹੈ, ਇਹਨਾਂ ਹਾਦਸਿਆਂ ਦੇ ਵਿੱਚ ਮਨੁੱਖ ਦਾ ਬਹੁਤ ਸਾਰਾ ਜਾਨੀ ਤੇ ਮਾਲੀ ਨੁਕਸਾਨ ਹੋ ਜਾਂਦਾ ਹੈ l ਆਏ ਦਿਨ ਹੀ ਮੀਡੀਆ ਦੇ ਵਿੱਚ ਅਜਿਹੇ ਮਾਮਲੇ ਕਾਫੀ ਸੁਰਖੀਆਂ ਬਟੋਰਦੇ ਹਨ l ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਇੱਕ ਦਰਦਨਾਕ ਹਾਦਸੇ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ l ਮਾਮਲਾ ਸੁਨਾਮ ਊਧਮ ਸਿੰਘ ਵਾਲਾ/ਧਰਮਗੜ੍ਹ ਤੋਂ ਸਾਹਮਣੇ ਆਇਆ l ਜਿੱਥੇ ਬੀਤੇ ਦਿਨ ਸਵੇਰੇ ਪਿੰਡ ਕਣਕਵਾਲ ਭੰਗੂਆ ਵਿਖੇ ਨਵੇਂ ਬਣ ਰਹੇ ਸ਼ੈਲਰ ਦੀ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ l

ਜਦਕਿ ਇਸ ਦੌਰਾਨ 2 ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਣਕਵਾਲ ਭੰਗੂਆਂ ’ਚ ਸ਼ੈਲਰ ਦੀ ਨਵੀਂ ਇਮਾਰਤ ਬਣਾਈ ਜਾ ਰਹੀ ਸੀ, ਜਦੋਂ ਸ਼ੈਲਰ ਦੀ ਇਕ ਕੰਧ ਨੂੰ ਪਾਣੀ ਨਾਲ ਗਿੱਲਾ ਕਰ ਕੇ ਪਲਸਤਰ ਕੀਤਾ ਜਾ ਰਿਹਾ ਸੀ ਤਾਂ ਅਚਾਨਕ ਕੰਧ ਡਿੱਗ ਗਈ। ਇਸੇ ਕੰਧ ਡਿੱਗਣ ਦੇ ਕਾਰਨ ਵੱਡਾ ਹਾਦਸਾ ਵਾਪਰ ਗਿਆ ਤੇ ਉਸ ਸਮੇਂ ਕੰਮ ਕਰ ਰਹੇ ਪੰਜ ਮਜ਼ਦੂਰ ਕੰਧ ਦੇ ਮਲਬੇ ਹੇਠ ਦੱਬ ਗਏ। ਜਿਨਾਂ ਵਿੱਚੋਂ ਤਿੰਨ ਦੀ ਮੌਕੇ ਤੇ ਹੀ ਮੌਤ ਹੋ ਗਈ l ਜਦਕਿ ਇਸ ਦੌਰਾਨ ਦੋ ਵਿਅਕਤੀ ਗੰਭੀਰ ਰੂਪ ਦੇ ਨਾਲ ਜ਼ਖਮੀ ਹੋ ਗਏ l

ਜਿਨਾਂ ਦਾ ਇਲਾਜ ਹਸਪਤਾਲ ਦੇ ਵਿੱਚ ਚੱਲਦਾ ਪਿਆ ਹੈ। ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਮੌਕੇ ਤੇ ਹਫੜਾ ਦਫੜੀ ਦਾ ਮਾਹੌਲ ਹੋ ਗਿਆ ਤੇ ਇਸ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ l ਪੁਲਿਸ ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਪੰਜੇ ਮਜ਼ਦੂਰਾਂ ਨੂੰ ਹਸਪਤਾਲ ਦੇ ਵਿੱਚ ਪਹੁੰਚਾਇਆ ਗਿਆ ਜਿੱਥੇ ਤਿੰਨ ਨੂੰ ਡਾਕਟਰਾਂ ਦੇ ਵੱਲੋਂ ਮ੍ਰਿਤਕ ਐਲਾਨ ਕਰ ਦਿੱਤਾ ਗਿਆ l

ਜਦਕਿ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਉਹਨਾਂ ਨੂੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਉਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਉਹਨਾਂ ਵੱਲੋਂ ਪ੍ਰਸ਼ਾਸਨ ਦੇ ਕੋਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ ਕਿ ਉਹਨਾਂ ਦੀ ਆਰਥਿਕ ਮਦਦ ਕੀਤੀ ਜਾਵੇ l