BREAKING NEWS
Search

ਪੰਜਾਬ ਚ ਇਥੇ ਵਾਪਰ ਗਿਆ ਇਹ ਭਾਣਾ, ਹੋ ਰਹੀਆਂ ਸਾਰੇ ਪਾਸੇ ਭਾਲਾਂ ਜੋਰਾਂ ਤੇ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ ਜਿਸ ਕਾਰਨ ਕਈ ਅਨਮੋਲ ਜ਼ਿੰਦਗੀਆਂ ਇਸ ਦੁਨੀਆਂ ਨੂੰ ਅਲਵਿਦਾ ਆਖ ਜਾਂਦੀ ਹਨ। ਇਨ੍ਹਾਂ ਘਟਨਾਵਾਂ ਦੇ ਵਾਪਰਨ ਦੇ ਬਹੁਤ ਸਾਰੇ ਕਾਰਨ ਹੁੰਦੇ ਹਨ ਪਰ ਜਿਨ੍ਹਾਂ ਘਟਨਾਵਾਂ ਦੇ ਪਿੱਛੇ ਕਾਰਨਾਂ ਦਾ ਪਤਾ ਨਾ ਹੋਵੇ ਉਹ ਬਹੁਤ ਜ਼ਿਆਦਾ ਦੁਖਦਾਈ ਹੁੰਦੀਆਂ ਹਨ। ਪੰਜਾਬ ਦੇ ਵਿੱਚ ਮਾਹੌਲ ਉਸ ਸਮੇਂ ਸੋਗ ਵਿੱਚ ਬਦਲ ਗਿਆ ਜਦੋਂ ਮੰਡੀ ਗੋਬਿੰਦ ਗੜ੍ਹ ਵਿਖੇ ਇੱਕ ਨੌਜਵਾਨ ਵੱਲੋਂ ਨਹਿਰ ਵਿੱਚ ਛਾਲ ਲਗਾਉਣ ਦੀ ਖ਼ਬਰ ਪੂਰੇ ਇਲਾਕੇ ਵਿੱਚ ਫੈਲ ਗਈ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਇਹ ਨੌਜਵਾਨ ਨਸਰਾਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਿੱਥੇ ਉਕਤ ਨੌਜਵਾਨ ਵੱਲੋਂ ਨਸਰਾਲੀ ਤੋਂ 6 ਕਿਲੋ ਮੀਟਰ ਦੂਰ ਪੈਂਦੇ ਪਿੰਡ ਜੰਡਾਲੀ ਦੇ ਨਜ਼ਦੀਕ ਵਹਿੰਦੀ ਸਰਹਿੰਦ-ਭਾਖੜਾ ਨਹਿਰ ਦੇ ਪੁਲ ਤੋਂ ਛਾਲ। ਮਾ-ਰ। ਦਿੱਤੀ ਗਈ। ਉਸ ਤੋਂ ਬਾਅਦ ਉਕਤ ਨੌਜਵਾਨ ਨੂੰ ਬਚਾਉਣ ਵਾਸਤੇ ਉਸ ਦੇ ਚਚੇਰੇ ਭਰਾ ਨੇ ਵੀ ਵਗਦੀ ਨਹਿਰ ਵਿੱਚ ਛਾਲ ਲਾ ਦਿੱਤੀ।

ਇਸ ਦੀ ਖ਼ਬਰ ਜਦੋਂ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਲੱਗੀ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਵੀ ਮੌਕੇ ਉੱਪਰ ਪਹੁੰਚੇ ਅਤੇ ਗੋਤਾ ਖੋਰਾਂ ਨੂੰ ਸੱਦਿਆ ਗਿਆ। ਗੋਤਾ ਖੋਰਾਂ ਨੇ ਕਾਫ਼ੀ ਦੇਰ ਤੱਕ ਇਹਨਾਂ ਨੌਜਵਾਨਾਂ ਦੀ ਭਾਲ ਕੀਤੀ ਪਰ ਖ਼ਬਰ ਲਿਖੇ ਜਾਣ ਤੱਕ ਇਹਨਾਂ ਦੋਵਾਂ ਨੌਜਵਾਨਾਂ ਦਾ ਕੁਝ ਵੀ ਪਤਾ ਨਹੀਂ ਲਗਾਇਆ ਜਾ ਸਕਿਆ।

ਉਕਤ ਨੌਜਵਾਨ ਵੱਲੋਂ ਇਹ ਕਦਮ ਕਿਉਂ ਪੁੱਟਿਆ ਗਿਆ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਪਾਈ ਗਈ। ਫਿਲਹਾਲ ਪੁਲੀਸ ਅਤੇ ਗੋਤਾਖੋਰਾਂ ਦੇ ਨਾਲ-ਨਾਲ ਸਥਾਨਕ ਲੋਕਾਂ ਵੱਲੋਂ ਵੀ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਤੇਜੀ ਦੇ ਨਾਲ ਭਾਲ ਕੀਤੀ ਜਾ ਰਹੀ ਹੈ। ਉਧਰ ਦੂਜੇ ਪਾਸੇ ਦੋਵਾਂ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਮਾਹੌਲ ਗ਼-ਮ-ਗੀ- ਨ ਹੈ। ਪਰਿਵਾਰਕ ਮੈਂਬਰ ਵੀ ਬੱਚਿਆਂ ਵੱਲੋਂ ਚੁੱਕੇ ਗਏ ਇਸ ਕਦਮ ਉਪਰ ਬਹੁਤ ਜ਼ਿਆਦਾ ਪ੍ਰੇ-ਸ਼ਾ- ਨ ਹਨ ਜਿਸ ਕਾਰਨ ਉਨ੍ਹਾਂ ਦਾ ਰੋ ਰੋ ਕੇ ਬੁ- ਰਾ ਹਾਲ ਹੈ।