ਪੰਜਾਬ ਚ ਇਥੇ 30 ਨਵੰਬਰ ਤਕ ਇਹਨਾਂ ਇਹਨਾਂ ਚੀਜਾਂ ਤੇ ਲੱਗੀ ਪਾਬੰਦੀ , ਹੁਣੇ ਹੁਣੇ ਜਾਰੀ ਹੋਏ ਇਹ ਹੁਕਮ

ਹੁਣੇ ਹੁਣੇ ਜਾਰੀ ਹੋਏ ਇਹ ਹੁਕਮ

ਤਿਉਹਾਰੀ ਸੀਜ਼ਨ ਹੋਣ ਕਾਰਨ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਸ਼ਰਾਰਤੀ ਅਨਸਰ ਕਿਸੇ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ ,ਇਸ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਬਹੁਤ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਪਹਿਲਾਂ ਹੀ ਆਪਣੇ-ਆਪਣੇ ਜ਼ਿਲ੍ਹੇ ਦੀਆ ਹੱਦਾਂ ਅੰਦਰ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ ਤੇ ਹੁਕਮ ਅਨੁਸਾਰ ਹੀ ਲੋਕਾਂ ਨੂੰ ਚੱਲਣ ਦੀ ਅਪੀਲ ਕੀਤੀ ਗਈ ਹੈ,

ਜਿਸ ਦੇ ਨਾਲ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ।ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਮੰਗਲਵਾਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ ਵਿਆਹ ਦੌਰਾਨ ਮੈਰਿਜ ਪੈਲਸਾਂ ਵਿੱਚ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਹੁਣ ਪੰਜਾਬ ਵਿੱਚ ਇੱਥੇ ਇਹਨਾਂ ਚੀਜ਼ਾਂ ਤੇ ਵੀ ਪਾਬੰਦੀ ਲੱਗ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਦੇ ਵਿੱਚ ਵੀ ਜਿਲਾ ਮਜਿਸਟ੍ਰੇਟ ਮਹਿੰਦਰਪਾਲ ਨੇ ਫ਼ੌਜਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ

ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪ੍ਰੈਸ਼ਰ ਹਾਰਨ, ਵੱਖ ਵੱਖ ਆਵਾਜ਼ਾਂ ਵਾਲੇ ਹਾਰਨ, ਸੈਲੰਸਰ ਕਢਵਾਏ ਵਹੀਕਲਾਂ ਦੀ ਵਰਤੋਂ , ਵਹੀਕਲ ਚਲਾਉਂਦੇ ਸਮੇਂ ਫੋਨ ਦੀ ਵਰਤੋਂ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।ਕੁਝ ਸ਼ਰਾਰਤੀ ਅਨਸਰਾਂ ਵੱਲੋਂ ਆਪਣੇ ਵਾਹਨਾਂ ਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਲਗਾਏ ਗਏ ਹਨ, ਜੋ ਕੰਨ ਚੀਰਵੀਆਂ ਅਤੇ ਡਰਾਉਣੀਆਂ ਆਵਾਜ਼ਾਂ ਪੈਦਾ ਕਰਦੇ ਹਨ।

ਡਰਾਈਵਿੰਗ ਕਰਦੇ ਸਮੇਂ ਵੀ ਲੋਕਾਂ ਵੱਲੋਂ ਫੋਨ ਦੀ ਵਰਤੋ ਸ਼ਰੇਆਮ ਕੀਤੀ ਜਾ ਰਹੀ ਹੈ। ਕੁਝ ਸ਼ਰਾਰਤੀ ਅਨਸਰ ਸੈਲੰਸਰ ਕਢਵਾ ਕੇ ਵੱਖਰੀ-ਵੱਖਰੀ ਅਵਾਜ਼ ਕਰਵਾ ਲੈਂਦੇ ਹਨ। ਜਿਨ੍ਹਾਂ ਦੀਆਂ ਆਵਾਜ਼ਾਂ ਕਾਰਨ ਹੋਰ ਵਾਹਨ ਚਾਲਕਾਂ ਦਾ ਧਿਆਨ ਭਟਕ ਸਕਦਾ ਹੈ,ਜਿਸ ਕਾਰਨ ਸੜਕ ਹਾਦਸੇ ਹੋਣ ਦਾ ਖਤਰਾ ਬਣ ਜਾਂਦਾ ਹੈ। ਜ਼ਿਲ੍ਹਾ ਮਾਨਸਾ ਅੰਦਰ ਅਮਨ ਕਾਨੂੰਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਮਜਿਸਟ੍ਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਉਸ ਨਾਲ ਸ਼ਰਾਰਤੀ ਅਨਸਰਾਂ ਨੂੰ ਵੀ ਨੱਥ ਪਾਈ ਜਾ ਸਕੇ। ਇਹ ਹੁਕਮ 30 ਨਵੰਬਰ 2020 ਤੱਕ ਲਾਗੂ ਰਹੇਗਾ। ਤਿਉਹਾਰ ਦਾ ਸੀਜ਼ਨ ਹੋਣ ਕਾਰਨ,ਸ਼ਰਾਰਤੀ ਅਨਸਰਾਂ ਵੱਲੋਂ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।