ਪੰਜਾਬ ਚ ਇਸ ਤਰੀਕ ਨੂੰ ਹੋਇਆ ਸਰਕਾਰੀ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਾਰੇ ਦਫ਼ਤਰ ਤੇ ਵਿਦਿਅਕ ਅਦਾਰੇ

ਆਈ ਤਾਜਾ ਵੱਡੀ ਖਬਰ

ਨਵੰਬਰ ਮਹੀਨੇ ਦੀ ਸ਼ੁਰੂਆਤ ਦੇ ਨਾਲ ਮੌਸਮ ਨੇ ਵੀ ਕਾਫੀ ਕਰਵਟ ਬਦਲ ਲਈ ਹੈ। ਬਦਲ ਰਹੇ ਮੌਸਮ ਨੇ ਲੋਕਾਂ ਨੂੰ ਸਵੈਟਰ ਪਾਉਣ ਦੇ ਲਈ ਮਜਬੂਰ ਕਰ ਦਿੱਤਾ ਹੈ। ਪੰਜਾਬ ਦਾ ਮੌਸਮ ਇਹਨਾਂ ਦੇ ਲਈ ਕਾਫੀ ਸੁਹਾਵਨਾ ਹੁੰਦਾ ਜਾ ਰਿਹਾ ਹੈ ਤੇ ਲੋਕ ਇਸ ਮੌਸਮ ਦਾ ਆਨੰਦ ਮਾਨਦੇ ਪਏ ਹਨ l ਜਿਸ ਕਾਰਨ ਹੁਣ ਦੇਸ਼ ਦੇ ਵੱਖੋ ਵੱਖਰੇ ਸਕੂਲਾਂ ਦੇ ਵਿੱਚ ਉੱਥੇ ਦੇ ਪ੍ਰਸ਼ਾਸਨ ਤੇ ਸਰਕਾਰਾਂ ਦੇ ਵੱਲੋਂ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਛੁੱਟੀਆਂ ਦਾ ਐਲਾਨ ਕੀਤਾ ਜਾ ਰਿਹਾ ਹੈ l ਦੂਜੇ ਪਾਸੇ ਕਈ ਸਕੂਲਾਂ ਦੇ ਸਮੇਂ ਨੂੰ ਵੀ ਬਦਲਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਅੱਗੇ ਵਧਣ ਵਾਲੀ ਠੰਡ ਦੇ ਕਾਰਨ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ l

ਇਸੇ ਵਿਚਾਲੇ ਹੁਣ ਸਕੂਲਾਂ ਦੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ, ਜਿਸ ਕਾਰਨ ਇਸ ਦਿਨ ਸਾਰੇ ਸਰਕਾਰੀ ਤੇ ਪ੍ਰਾਈਵੇਟ ਅਦਾਰੇ ਵੀ ਬੰਦ ਰਹਿਣਗੇ l ਦੱਸ ਦਈਏ ਕਿ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਹੁਣ ਸੂਬੇ ਭਰ ਦੇ ਵਿੱਚ 16 ਨਵੰਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈl ਜਿਸ ਸਬੰਧੀ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 ਦਿਨ ਵੀਰਵਾਰ, ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ l

ਜਿਸ ਕਾਰਨ ਇਸ ਦਿਨ ਪੰਜਾਬ ਸੂਬੇ ਦੇ ਸਾਰੇ ਹੀ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਜ਼ਿਕਰ ਯੋਗ ਹੈ ਕਿ ਜਦੋਂ ਤੋਂ ਪੰਜਾਬ ਦੇ ਵਿੱਚ ਮਾਨ ਸਰਕਾਰ ਨੇ ਸੱਤਾ ਸੰਭਾਲੀ ਹੈ ਉਦੋਂ ਤੋਂ ਹੀ ਮਾਨ ਸਰਕਾਰ ਦੇ ਵੱਲੋਂ ਕਈ ਪ੍ਰਕਾਰ ਦੇ ਐਲਾਨ ਕੀਤੇ ਜਾ ਰਹੇ ਹਨ, ਪਰ ਇਸੇ ਵਿਚਾਲੇ ਹੁਣ ਮਾਨ ਸਰਕਾਰ ਦੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ,ਜਿਸ ਤਹਿਤ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਦਿਹਾੜੇ ਤੇ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ l