ਪੰਜਾਬ ‘ਚ ਇਸ ਦਿਨ ਛੁੱਟੀ ਦਾ ਐਲਾਨ

ਸ੍ਰੀ ਗੁਰੂ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 21 ਨਵੰਬਰ ਨੂੰ ਜਲੰਧਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਧਾਰਮਿਕ ਸਮਾਗਮ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ ਅਤੇ ਕਾਲਜਾਂ ਲਈ ਅਹਿਮ ਫੈਸਲਾ ਲਿਆ ਗਿਆ ਹੈ।

ਜਾਣਕਾਰੀ ਮੁਤਾਬਕ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਹੁਕਮ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ‘ਤੇ ਲਾਗੂ ਹੋਵੇਗਾ। ਇਸ ਤਹਿਤ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਅਤੇ ਹੋਰ ਸਟਾਫ਼ ਨੂੰ ਵੀ ਛੁੱਟੀ ਰਹੇਗੀ।

ਨਗਰ ਕੀਰਤਨ ਦੌਰਾਨ ਸ਼ਹਿਰ ਵਿੱਚ ਸੰਗਤ ਦੀ ਭਾਰੀ ਆਮਦ ਅਤੇ ਆਵਾਜਾਈ ਦੇ ਸੰਭਾਵਿਤ ਦਬਾਅ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਲਈ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਾਈ ਸਬੰਧੀ ਗਤੀਵਿਧੀਆਂ ਬੰਦ ਰਹਿਣਗੀਆਂ।