ਪੰਜਾਬ ਚ ਕੀਤਾ ਗਿਆ 1 ਜੂਨ ਦੀ ਛੁੱਟੀ ਦਾ ਐਲਾਨ

690

ਆਈ ਤਾਜਾ ਵੱਡੀ ਖਬਰ 

ਲੋਕਸਭਾ ਚੋਣਾਂ ਦੇ ਕਾਰਨ ਇਸ ਵੇਲੇ ਸਾਰੀਆਂ ਹੀ ਸਿਆਸੀ ਪਾਰਟੀਆਂ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ l ਪੰਜਾਬ ਲੋਕ ਸਭਾ ਚੋਣਾਂ ਵਿੱਚ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ, ਜਿਸ ਕਾਰਨ ਹੁਣ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਹਰ ਹੱਥਕੰਡਾ ਅਪਣਾਇਆ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ ਜਾ ਸਕੇ l ਪੰਜਾਬ ਲੋਕ ਸਭਾ ਚੋਣਾਂ ਵਿੱਚ ਰਹਿੰਦੇ ਕੁਝ ਦਿਨਾਂ ਦੇ ਕਾਰਨ ਚੋਣ ਕਮਿਸ਼ਨ ਦੇ ਵੱਲੋਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ l ਇਸੇ ਵਿਚਾਲੇ ਹੁਣ ਸੂਬੇ ਅੰਦਰ ਇਹਨਾਂ ਲੋਕਸਭਾ ਚੋਣਾਂ ਕਾਰਨ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ l ਜੀ ਬਿਲਕੁਲ, ਹੁਣ ਜਿਸ ਦਿਨ ਪੰਜਾਬ ਅੰਦਰ ਸੱਤਵੇਂ ਪੜਾਅ ਦੀਆਂ ਵੋਟਾਂ ਪੈਣੀਆਂ ਹਨ, ਯਾਨੀ ਕਿ 1 ਜੂਨ ਨੂੰ ਵੋਟਾਂ ਵਾਲੇ ਦਿਨ ਪੰਜਾਬ ਅੰਦਰ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ l

ਇਸ ਦਿਨ ਸੂਬੇ ਅੰਦਰ ਸਾਰੇ ਸਰਕਾਰੀ, ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਤੇ ਦੁਕਾਨਾਂ ਵਿੱਚ ਤਨਖ਼ਾਹ ਵਾਲੀ ਛੁੱਟੀ ਰਹੇਗੀ । ਇਸ ਨੂੰ ਲੈ ਕੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ ਜਿਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਲੋਕ ਪੰਜਾਬ ਰਾਜ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਪਾ ਸਕਣ। ਦੂਜੇ ਪਾਸੇ ਇਸ ਵਾਰ ਚੋਣ ਕਮਿਸ਼ਨ ਨੇ 70 ਫੀਸਦੀ ਤੋਂ ਵੱਧ ਵੋਟਾਂ ਪਾਉਣ ਦਾ ਟੀਚਾ ਰੱਖਿਆ। ਇਸ ਦੇ ਲਈ ਚੋਣ ਕਮਿਸ਼ਨ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ।

ਜਿਸ ਦੇ ਮੱਦੇਨਜ਼ਰ 30 ਮਈ 2024 ਨੂੰ ਸ਼ਾਮ 6:00 ਵਜੇ ਤੋਂ 1 ਜੂਨ 2024 ਨੂੰ ਸ਼ਾਮ 6:00 ਵਜੇ ਤੱਕ ਅਤੇ 4 ਜੂਨ 2024 ਦੀ ਗਿਣਤੀ ਵਾਲੇ ਦਿਨ ਵੋਟਿੰਗ ਤੋਂ ਪਹਿਲਾਂ ਵੀ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ।ਇਸ ਸਮੇਂ ਦੌਰਾਨ, ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ।

ਸ਼ਰਾਬ ਦੇ ਭੰਡਾਰ ‘ਤੇ ਸਖ਼ਤੀ ਨਾਲ ਕੰਟਰੋਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ਰਾਬ ਸਟੋਰ ਕਰਨ ਤੇ ਵੀ ਪੂਰਨ ਤੌਰ ਤੇ ਮਨਾਹੀ ਰਹੇਗੀ। ਸੋ ਲੋਕ ਸਭਾ ਚੋਣਾਂ ਦੇ ਕਾਰਨ ਹੁਣ ਲਗਾਤਾਰ ਸਖਤੀ ਕੀਤੀ ਜਾ ਰਹੀ ਹੈ, ਉਥੇ ਹੀ ਲੋਕਾਂ ਨੂੰ ਵੋਟ ਪਾਉਣ ਦੇ ਲਈ ਉਤਸ਼ਹਿਤ ਕਰਨ ਵਾਸਤੇ ਹੁਣ ਇਹ ਵੱਡਾ ਫੈਸਲਾ ਕੀਤਾ ਗਿਆ ਹੈ ਕਿ ਸੂਬੇ ਅੰਦਰ ਇੱਕ ਜੂਨ ਨੂੰ ਛੁੱਟੀ ਹੋਵੇਗੀ l