ਪੰਜਾਬ ‘ਚ ਕੱਲ ਰਹੇਗੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਪੰਜਾਬ ਸਰਕਾਰ ਨੇ 1 ਨਵੰਬਰ (ਸ਼ਨੀਵਾਰ) ਨੂੰ ਨਿਊ ਪੰਜਾਬ ਡੇਅ ਮੌਕੇ ਸੂਬੇ ਭਰ ਵਿਚ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਜਲੰਧਰ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੇ ਹੁਕਮਾਂ ਅਨੁਸਾਰ ਜਲੰਧਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਵਿਦਿਆਰਥੀਆਂ ਅਤੇ ਸਟਾਫ਼ ਲਈ ਛੁੱਟੀ ਰਹੇਗੀ। ਇਹ ਫ਼ੈਸਲਾ ਨਗਰ ਕੀਰਤਨ ਦੌਰਾਨ ਸ਼ਹਿਰ ਵਿੱਚ ਆਵਾਜਾਈ ਉੱਤੇ ਪੈਣ ਵਾਲੇ ਪ੍ਰਭਾਵ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

ਇਸ ਤੋਂ ਇਲਾਵਾ, 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ, ਜਦਕਿ ਅਗਲੇ ਦਿਨ 2 ਨਵੰਬਰ ਨੂੰ ਸੰਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਵੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।