ਪੰਜਾਬ ‘ਚ ਕੱਲ ਸਰਕਾਰੀ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਸਕੂਲ-ਕਾਲਜ

ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਸਰਕਾਰੀ ਛੁੱਟੀ ਐਲਾਨੀ ਹੈ, ਜਿਸ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਭਲਕੇ, ਯਾਨੀ ਸੋਮਵਾਰ ਨੂੰ, ਸੂਬੇ ਭਰ ਵਿੱਚ ਜਨਤਕ ਛੁੱਟੀ ਰਹੇਗੀ। ਦੱਸਣਯੋਗ ਹੈ ਕਿ 22 ਸਤੰਬਰ ਨੂੰ ਮਹਾਰਾਜਾ ਅਗਰਸੇਨ ਜੈਯੰਤੀ ਮਨਾਈ ਜਾ ਰਹੀ ਹੈ, ਜਿਸ ਕਰਕੇ ਇਹ ਛੁੱਟੀ ਰੱਖੀ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ। ਖਾਸ ਗੱਲ ਇਹ ਵੀ ਹੈ ਕਿ ਛੁੱਟੀ ਤੋਂ ਇਕ ਦਿਨ ਪਹਿਲਾਂ ਐਤਵਾਰ ਹੈ, ਇਸ ਲਈ ਸਰਕਾਰੀ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਲਗਾਤਾਰ ਦੋ ਦਿਨਾਂ ਦਾ ਵਿਸ਼ਰਾਮ ਮਿਲੇਗਾ।