ਪੰਜਾਬ ਚ ਪਟਾਕਿਆਂ ਤੇ ਪਾਬੰਦੀ ਲਾਉਣ ਬਾਰੇ ਸਰਕਾਰ ਨੇ ਲਿਆ ਇਹ ਫੈਸਲਾ

ਆਈ ਤਾਜਾ ਵੱਡੀ ਖਬਰ

ਭਾਰਤ ਦੇ ਵਿਚ ਇਹਨੀਂ ਦਿਨੀਂ ਮੌਸਮ ਵਿੱਚ ਕਾਫੀ ਤਬਦੀਲੀ ਹੋ ਚੁੱਕੀ ਹੈ। ਤਿਉਹਾਰੀ ਸੀਜ਼ਨ ਦੇ ਵਿਚ ਮੌਸਮ ਆਪਣੀ ਕਰਵਟ ਬਦਲਦਾ ਹੈ। ਹੁਣ ਪੰਜਾਬ ਦੇ ਵਾਤਾਵਰਣ ਵਿੱਚ ਧੂੰਆਂ ਸ਼ਾਮਲ ਹੋਣ ਕਰਕੇ ਲੋਕਾਂ ਨੂੰ ਸਿਹਤ ਸਬੰਧੀ ਕਾਫ਼ੀ ਮੁ-ਸ਼-ਕ-ਲਾਂ ਆ ਰਹੀਆਂ ਹਨ। ਸਾਹ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ, ਤੇ ਕਰੋਨਾ ਤੋਂ ਪੀੜਤ ਮਰੀਜ਼ਾਂ ਨੂੰ ਸਾਹ ਲੈਣ ਵਿੱਚ ਭਾਰੀ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਜਾ ਰਿਹਾ ਹੈ।

ਹੁਣ ਸਰਕਾਰ ਵੱਲੋਂ ਪਟਾਖਿਆਂ ਤੇ ਪੰਜਾਬ ਵਿੱਚ ਪਾਬੰਦੀ ਬਾਰੇ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਲੋਕਾਂ ਨੂੰ ਇਸ ਵਾਰ ਦੀਵਾਲੀ ਤੇ ਪਟਾਕੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖ ਕੇ ਚਲਾਉਣ ਦੀ ਅਪੀਲ ਕੀਤੀ ਹੈ। ਪੰਜਾਬ ਸਰਕਾਰ ਨੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਰਾਹੀਂ ਵੱਖ-ਵੱਖ ਅਖਬਾਰਾਂ ਵਿੱਚ ਜਨਤਕ ਨੋਟਿਸ ਜਾਰੀ ਕਰਕੇ ਦੀਵਾਲੀ, ਗੁਰਪੁਰਬ ,ਅਤੇ ਨਵੇਂ ਸਾਲ ਦੌਰਾਨ ਸਮਾਂਬੱਧ ਪਟਾਕੇ ਚਲਾਉਣ ਲਈ ਹੁਕਮ ਜਾਰੀ ਕੀਤੇ ਸਨ।

ਸਰਕਾਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਨੈਸ਼ਨਲ ਗਰੀਨ ਟ੍ਰਿਬਿਊਨਲ ਨੂੰ ਕਿਹਾ ਹੈ ਕਿ ਸੂਬੇ ਵਿੱਚ ਪਟਾਕਿਆਂ ਤੇ ਪਾਬੰਦੀ ਲਾਉਣ ਦੀ ਕੋਈ ਲੋੜ ਨਹੀਂ ਹੈ। ਕਿਉਂਕਿ ਸੂਬੇ ਦਾ ਕੋਈ ਵੀ ਹਿੱਸਾ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਨਹੀਂ ਆਉਂਦਾ। ਐਨ ਜੀ ਟੀ ਨੇ ਪਟਾਕਿਆਂ ਉੱਤੇ ਰੋਕ ਨੂੰ ਲੈ ਕੇ ਪੰਜਾਬ ਸਣੇ ਚਾਰ ਸੂਬਿਆਂ ਨੂੰ ਨੋਟਿਸ ਜਾਰੀ ਕੀਤੀ ਸੀ।

ਐਨਜੀਟੀ ਨੇ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਹੈ 9 ਨਵੰਬਰ ਨੂੰ ਉਹ ਫੈਸਲਾ ਸੁਣਾਇਆ ਜਾਵੇਗਾ। ਇਹ ਨੋਟਿਸ ਕੇਂਦਰ ਸਮੇਤ ਦਿੱਲੀ ਹਰਿਆਣਾ ਉੱਤਰ ਪ੍ਰਦੇਸ਼ ਤੇ ਰਾਜਸਥਾਨ ਨੂੰ ਵੀ ਜਾਰੀ ਕੀਤਾ ਗਿਆ ਹੈ। ਕਰੋਨਾ ਮਹਾਮਾਰੀ ਤੇ ਦੂਜੀ ਲਹਿਰ ਸ਼ੁਰੂ ਹੋਣ ਕਾਰਨ ਸਰਕਾਰ ਵੱਲੋਂ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਸਾਹ ਸਬੰਧੀ ਸ-ਮੱ-ਸਿ-ਆ-ਵਾਂ ਵਾਲੇ ਮਰੀਜ਼ਾਂ ਨੂੰ ਤੇ ਕਰੋਨਾ ਪੀੜਤ ਮਰੀਜ਼ਾਂ ਨੂੰ ਇਨ੍ਹਾਂ ਤਿਉਹਾਰਾਂ ਦੇ ਦਿਨਾਂ ਵਿੱਚ ਆਪਣਾ ਧਿਆਨ ਰੱਖਣ ਲਈ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਹਵਾ ਦੀ ਗੁਣਵੱਤਾ ਤੇ ਨਜ਼ਰ ਰੱਖਣ ਲਈ ਸੀਏਏਕਿਊ ਐਮਐਸ ਅਮ੍ਰਿਤਸਰ, ਜਲੰਧਰ ਅਤੇ ਖੰਨਾ, ਪਟਿਆਲਾ ਤੇ ਮੰਡੀ ਗੋਬਿੰਦਗੜ੍ਹ, ਲੁਧਿਆਣਾ ਵਿੱਚ ਸਥਾਪਤ ਕੀਤੇ ਗਏ ਹਨ। ਜੋ ਏਅਰ ਕੁਆਲਿਟੀ ਇੰਡੈਕਸ ਅਗਸਤ ਵਿੱਚ ਵਧੀਆ ਦੀ ਸਥਿਤੀ ਵਿਚ ਰਿਹਾ, ਸਤੰਬਰ ਵਿਚ ਤਸੱਲੀ ਬਖਸ਼, ਤੇ ਅਕਤੂਬਰ ਵਿੱਚ ਦਰਮਿਆਨ ਰਿਹਾ ਹੈ।