ਪੰਜਾਬ ‘ਚ ਮੀਂਹ ਪੈਣ ਬਾਰੇ ਹੁਣੇ ਹੁਣੇ ਆਈ ਵੱਡੀ ਖਬਰ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਅਹਿਮ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਭਵਿੱਖਬਾਣੀ ਮੁਤਾਬਕ 29 ਅਤੇ 30 ਅਕਤੂਬਰ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਮੌਸਮ ਖ਼ਰਾਬ ਰਹਿ ਸਕਦਾ ਹੈ। ਇਸ ਦੌਰਾਨ ਗਰਜ-ਚਮਕ ਦੇ ਨਾਲ ਬਿਜਲੀ ਲਿਸ਼ਕਣ, ਤੇਜ਼ ਹਵਾਵਾਂ ਚੱਲਣ ਅਤੇ ਕੁਝ ਥਾਵਾਂ ’ਤੇ ਗੜ੍ਹੇ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਅਤੇ ਚੰਡੀਗੜ੍ਹ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ, 31 ਅਕਤੂਬਰ ਤੋਂ ਮੌਸਮ ਮੁੜ ਆਮ ਵਾਂਗ ਹੋਣ ਦੀ ਉਮੀਦ ਹੈ।

ਮੌਸਮ ਵਿੱਚ ਆ ਰਹੇ ਇਸ ਬਦਲਾਅ ਪਿੱਛੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਨੇੜਲੇ ਇਲਾਕਿਆਂ ਵਿੱਚ ਬਣਿਆ ਪੱਛਮੀ ਗੜਬੜੀ ਕਾਰਨ ਪੈਦਾ ਹੋਇਆ ਚੱਕਰਵਾਤੀ ਹਵਾਵਾਂ ਦਾ ਸਿਸਟਮ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਮੱਧ ਟਰੋਪੋਸਫੀਅਰ ਵਿੱਚ ਇੱਕ ਹੋਰ ਪੱਛਮੀ ਗੜਬੜੀ ਵੀ ਸਰਗਰਮ ਹੈ। ਇਨ੍ਹਾਂ ਦੋ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ, ਬਿਜਲੀ ਚਮਕਣ ਅਤੇ ਤੇਜ਼ ਹਨੇਰੀ ਚੱਲਣ ਦੇ ਆਸਾਰ ਬਣੇ ਹੋਏ ਹਨ।

ਦੂਜੇ ਪਾਸੇ, ਬੁੱਧਵਾਰ ਦੇ ਮੁਕਾਬਲੇ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਉੱਥੇ ਹੀ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 4.2 ਡਿਗਰੀ ਵੱਧ ਦਰਜ ਕੀਤਾ ਗਿਆ।