ਆਈ ਤਾਜਾ ਵੱਡੀ ਖਬਰ
ਨਵੰਬਰ ਦਾ ਮਹੀਨਾ ਖਤਮ ਹੋਣ ਵਾਲਾ ਹੈ ਤੇ ਦਸੰਬਰ ਦੇ ਮਹੀਨੇ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਦਾ ਮੌਸਮ ਵੀ ਸਥਿਰ ਬਣਿਆ ਹੋਇਆ ਹੈ। ਇਸ ਦਾ ਕਾਰਨ ਹੈ ਕਿ ਲਗਾਤਾਰ ਨਿਕਲਦੀ ਧੁੱਪ , ਲੋਕਾਂ ਨੂੰ ਇਸ ਠਰ ਠਰਾਉਂਦੀ ਸਰਦੀ ਤੋਂ ਬਚਾਉਂਦੀ ਪਈ ਹੈ । ਦੂਜੇ ਪਾਸੇ ਮੌਸਮ ਵਿਭਾਗ ਦੇ ਵੱਲੋਂ ਵੀ ਪੰਜਾਬ ਦੇ ਮੌਸਮ ਨੂੰ ਲੈ ਕੇ ਲਗਾਤਾਰ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ । ਇਸੇ ਵਿਚਾਲੇ ਹੁਣ ਮੌਸਮ ਦੇ ਨਾਲ ਜੁੜੀ ਹੋਈ ਇੱਕ ਵੱਡੀ ਅਪਡੇਟ ਸਾਂਝੀ ਕਰਾਂਗੇ ਕਿ ਆਉਣ ਵਾਲੇ ਸੱਤ ਦਿਨਾਂ ਨੂੰ ਲੈ ਕੇ ਹੁਣ ਮੌਸਮ ਵਿਭਾਗ ਦੇ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਆਈਐਮਡੀ ਯਾਨੀ ਕਿ ਮੌਸਮ ਵਿਭਾਗ ਵਲੋਂ ਅਗਲੇ 7 ਦਿਨਾਂ ਤੱਕ ਮੌਸਮ ਖੁਸ਼ਕ ਹੀ ਰਹਿਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਜਿਸ ਦੇ ਚਲਦੇ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੇਗੀ। ਲੇਕਿਨ ਦਸੰਬਰ ਦੇ ਮੱਧ ਦੇ ਵਿੱਚ ਧੁੰਦ ਦੇ ਨਾਲ ਨਾਲ ਮੀਹ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਹਾੜਾਂ ‘ਚ ਬਰਫ਼ਬਾਰੀ ਅਤੇ ਮੀਂਹ ਦੇ ਆਸਾਰ ਹਨ, ਜਿਸ ਨਾਲ ਪੰਜਾਬ ‘ਚ ਦਸੰਬਰ ਮਹੀਨੇ ਹੱਡ ਚੀਰਵੀਂ ਠੰਡ ਪੈ ਸਕਦੀ ਹੈ, ਪਰ ਹਾਲੇ ਤੱਕ ਇਸ ਨੂੰ ਲੈ ਕੇ ਕਿਸੇ ਪ੍ਰਕਾਰ ਦੀ ਕੋਈ ਵੀ ਜਾਣਕਾਰੀ ਜਾਂ ਅਲਰਟ ਜਾਰੀ ਨਹੀਂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮੀਂਹ ਨਾ ਪੈਣ ਕਾਰਨ ਉੱਤਰੀ ਭਾਰਤ ਕਰੀਬ ਡੇਢ ਮਹੀਨੇ ਤੋਂ ਪ੍ਰਦੂਸ਼ਣ ਦੀ ਲਪੇਟ ‘ਚ ਹੈ। ਮੀਂਹ ਪੈਣ ਤੋਂ ਬਾਅਦ ਹੀ ਪ੍ਰਦੂਸ਼ਣ ਦਾ ਪੱਧਰ ਘੱਟਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਤਿਉਹਾਰਾਂ ਦੇ ਸੀਜ਼ਨ ਦੇ ਚਲਦੇ ਬਹੁਤ ਸਾਰੇ ਲੋਕਾਂ ਨੇ ਪਟਾਖੇ ਕਾਫੀ ਚਲਾਏ ਸਨ । ਜਿਸ ਦੇ ਚਲਦੇ ਪ੍ਰਦੂਸ਼ਣ ਵੀ ਲਗਾਤਾਰ ਵਧਿਆ ਹੋਇਆ ਸੀ ਤੇ ਲੋਕਾਂ ਨੂੰ ਵੀ ਖਾਸੀਆਂ ਨਿਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ , ਪਰ ਮੌਸਮ ਵਿਭਾਗ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਅਪਡੇਟ ਦੇ ਚਲਦੇ ਕਿਤੇ ਨਾ ਕਿਤੇ ਰਾਹਤ ਮਹਿਸੂਸ ਹੋਈ ਹੈ ਕਿ ਹੁਣ ਪ੍ਰਦੂਸ਼ਣ ਦੇ ਪੱਧਰ ਦੇ ਵਿੱਚ ਵੀ ਕਾਫੀ ਸੁਧਾਰ ਵੇਖਣ ਨੂੰ ਮਿਲੇਗਾ।
Previous Postਪੰਜਾਬ ਚ ਇਥੇ ਲੱਗੀ ਇਹ ਸਖ਼ਤ ਪਾਬੰਦੀ, ਇਸ ਤਾਰੀਕ ਤੱਕ ਲਾਗੂ ਰਹਿਣਗੇ ਹੁਕਮ
Next Postਵਿਆਹ ਤੋਂ 5 ਦਿਨ ਬਾਅਦ ਹੀ ਨਵੀਂ ਵਿਆਹੀ ਲਾੜੀ ਨਾਲ ਵਾਪਰਿਆ ਦਰਦਨਾਕ ਹਾਦਸਾ