ਪੰਜਾਬ ‘ਚ ਮੌਸਮ ਬਾਰੇ ਆਈ ਵੱਡੀ ਖ਼ਬਰ ! ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਪੰਜਾਬ ਵਿੱਚ ਮਾਨਸੂਨ ਦੀ ਸਰਗਰਮੀ ਹੁਣ ਹੌਲੀ ਪੈਣ ਲੱਗੀ ਹੈ। ਸੂਬੇ ਦੇ ਕੁਝ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਜਦਕਿ ਕਈ ਥਾਵਾਂ ’ਤੇ ਲੋਕਾਂ ਨੂੰ ਹੁੰਮਸ ਅਤੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਲਈ ਮੀਂਹ ਦਾ ਕੋਈ ਵੱਡਾ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਕੁਝ ਖੇਤਰਾਂ ਵਿੱਚ ਹਲਕੀ ਬੁੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਤਾਜ਼ਾ ਮੌਸਮ ਅਪਡੇਟ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ 50 ਤੋਂ 75 ਫੀਸਦੀ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 25 ਅਗਸਤ ਨੂੰ ਮਾਨਸੂਨ ਦੀ ਗਤੀਵਿਧੀ ਹੋਰ ਕਮਜ਼ੋਰ ਹੋਣ ਦੀ ਉਮੀਦ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਦੀ ਸੰਭਾਵਨਾ 25 ਫੀਸਦੀ ਤੋਂ ਵੀ ਘੱਟ ਰਹੇਗੀ, ਜਦਕਿ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿ ਸਕਦਾ ਹੈ।

ਮੀਂਹ ਘੱਟ ਪੈਣ ਕਾਰਨ ਤਾਪਮਾਨ ਵਿੱਚ ਵਾਧਾ ਹੋਣ ਦੇ ਨਾਲ ਹੁੰਮਸ ਭਰੀ ਗਰਮੀ ਮੁੜ ਪਰੇਸ਼ਾਨ ਕਰ ਸਕਦੀ ਹੈ। 26 ਅਤੇ 27 ਅਗਸਤ ਨੂੰ ਪੰਜਾਬ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਇਲਾਕਿਆਂ ਵਿੱਚ ਮੌਸਮ ਮੁੱਖ ਤੌਰ ’ਤੇ ਸਾਫ਼ ਅਤੇ ਖੁਸ਼ਕ ਰਹਿਣ ਦੀ ਉਮੀਦ ਹੈ।