BREAKING NEWS
Search

ਪੰਜਾਬ ਚ ਮੌਸਮ ਵਿਭਾਗ ਵਲੋਂ ਜਾਰੀ ਹੋਈ ਭਵਿੱਖਬਾਣੀ, ਠੰਡੀਆਂ ਹਵਾਵਾਂ ਚਲਣ ਨਾਲ ਵਧੇਗੀ ਠੰਡ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਮੌਸਮ ਨੂੰ ਲੈ ਕੇ ਲਗਾਤਾਰ ਬਦਲਾਅ ਦੇਖਿਆ ਜਾ ਰਿਹਾ ਹੈ। ਉਥੇ ਹੀ ਵਧ ਰਹੀ ਠੰਡ ਦੇ ਕਾਰਨ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਜਿੱਥੇ ਧੁੰਦ ਦੇ ਚਲਦਿਆਂ ਹੋਇਆਂ ਆਵਾਜਾਈ ਦੇ ਵਿੱਚ ਵੀ ਵਿਘਨ ਪਏ ਹਨ। ਉੱਥੇ ਹੀ ਹੋਣ ਵਾਲੀ ਬਰਸਾਤ ਦੇ ਚਲਦਿਆਂ ਹੋਇਆਂ ਵੀ ਤਾਪਮਾਨ ਵਿਚ ਗਿਰਾਵਟ ਆਉਣ ਕਾਰਨ ਲੋਕਾਂ ਨੂੰ ਵਧੇਰੇ ਠੰਢ ਦਾ ਅਹਿਸਾਸ ਹੋਇਆ ਹੈ ਜਿੱਥੇ ਸਵੇਰੇ-ਸ਼ਾਮ ਵਧੇਰੇ ਠੰਢ ਹੁੰਦੀ ਹੈ ਉਥੇ ਹੀ ਬੀਤੇ ਸਮੇਂ ਧੁੱਪ ਨਾਲ ਇਸ ਗਰਮੀ ਤੋਂ ਕੁਝ ਰਾਹਤ ਮਿਲਦੀ ਹੈ। ਪਰ ਸਮੇਂ-ਸਮੇਂ ਤੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਵੀ ਲੋਕਾਂ ਨਾਲ ਸਾਂਝੀ ਕੀਤੀ ਜਾਂਦੀ ਹੈ ਜਿਸ ਦੇ ਚਲਦਿਆਂ ਹੋਇਆਂ ਹੀ ਲੋਕਾਂ ਵੱਲੋਂ ਆਪਣੇ ਕੰਮਕਾਰ ਕੀਤੇ ਜਾ ਸਕਣ।

ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਜਾਰੀ ਹੋਈ ਹੈ ਜਿਥੇ ਠੰਡੀਆਂ ਹਵਾਵਾਂ ਚੱਲਣ ਨਾਲ ਠੰਢ ਵਧੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਜਾਰੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ ਠੰਡੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ ਉਥੇ ਹੀ ਪੰਜਾਬ ਦੇ ਮੌਸਮ ਵਿੱਚ ਤਬਦੀਲੀ ਆਵੇਗੀ। ਜਿੱਥੇ ਲੋਕਾਂ ਨੂੰ ਵਧੇਰੇ ਠੰਢ ਦਾ ਸਾਹਮਣਾ ਇਕ ਵਾਰ ਫਿਰ ਤੋਂ ਕਰਨਾ ਪੈ ਸਕਦਾ ਹੈ।

ਜਿਥੇ ਦਿਨ ਦੇ ਸਮੇਂ ਧੁੱਪ ਨਿਕਲੇਗੀ ਉਥੇ ਹੀ ਚੱਲਣ ਵਾਲੀਆਂ ਤੇਜ ਠੰਡੀਆਂ ਹਵਾਵਾਂ ਦੇ ਕਾਰਨ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਜਿਸ ਕਾਰਨ ਸਵੇਰੇ-ਸ਼ਾਮ ਠੰਢ ਦਾ ਕਹਿਰ ਜਾਰੀ ਰਹੇਗਾ।ਆਉਣ ਵਾਲੇ ਦਿਨਾਂ ਦੇ ਦੌਰਾਨ ਵੀ ਠੰਡ ਵਿੱਚ ਵਾਧਾ ਹੋਣ ਦੀ ਸੰਭਾਵਨਾ ਵੀ ਮੌਸਮ ਵਿਭਾਗ ਵੱਲੋਂ ਦੱਸੀ ਗਈ ਹੈ। ਪਹਾੜੀ ਖੇਤਰਾਂ ਵਿਚ ਹੋਣ ਵਾਲੀ ਬਰਫਬਾਰੀ ਦੇ ਚਲਦਿਆਂ ਹੋਇਆਂ ਇਸ ਠੰਡ ਦਾ ਅਸਰ ਮੈਦਾਨੀ ਖੇਤਰਾਂ ਵਿਚ ਦੇਖਿਆ ਜਾ ਰਿਹਾ ਹੈ।

ਕਿਉਂਕਿ ਉਤਰਾਖੰਡ ਤੇ ਜੰਮੂ ਕਸ਼ਮੀਰ ਵਿੱਚ ਇਸ ਸਮੇਂ ਬਰਸਾਤ ਹੋਣ ਅਤੇ ਬਰਫਬਾਰੀ ਦੇ ਚਲਦਿਆਂ ਹੋਇਆਂ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਜਿੱਥੇ ਪੰਜਾਬ ਵਿੱਚ ਠੰਡ ਦਾ ਕਹਿਰ ਜਾਰੀ ਰਹੇਗਾ ਉਥੇ ਹੀ ਦਿੱਲੀ ਵਿੱਚ ਲੋਕਾਂ ਨੂੰ ਜਲਦ ਹੀ ਠੰਢ ਤੋਂ ਕੁਝ ਰਾਹਤ ਮਿਲ ਜਾਵੇਗੀ। ਠੰਡੀਆਂ ਹਵਾਵਾਂ ਦੇ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਸਕਦੀ ਹੈ। ਅਗਲੇ 15 ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਬਣਿਆ ਰਹੇਗਾ।