ਜੇਕਰ ਤੁਸੀਂ ਵੀ ਕਿਤੇ ਸੈਰ-ਸਪਾਟੇ ਦਾ ਪ੍ਰੋਗਰਾਮ ਬਣਾਉਣ ਬਾਰੇ ਸੋਚ ਰਹੇ ਹੋ, ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਪੰਜਾਬ ਵਿੱਚ ਲਗਾਤਾਰ ਤਿੰਨ ਦਿਨ ਦੀਆਂ ਛੁੱਟੀਆਂ ਆ ਰਹੀਆਂ ਹਨ, ਜਿਸ ਨਾਲ ਵਿਦਿਆਰਥੀਆਂ, ਸਰਕਾਰੀ ਮੁਲਾਜ਼ਮਾਂ ਅਤੇ ਹੋਰ ਕਰਮਚਾਰੀਆਂ ਨੂੰ ਲੰਬਾ ਵੀਕੈਂਡ ਮਿਲੇਗਾ।
ਸਰਕਾਰ ਵੱਲੋਂ 31 ਜੁਲਾਈ (ਸ਼ੁੱਕਰਵਾਰ) ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ-ਕਾਲਜ, ਹੋਰ ਸਿੱਖਿਆ ਸੰਸਥਾਵਾਂ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਸ ਤੋਂ ਬਾਅਦ 1 ਅਗਸਤ ਨੂੰ ਸ਼ਨੀਵਾਰ ਅਤੇ 2 ਅਗਸਤ ਨੂੰ ਐਤਵਾਰ ਦੀ ਹਫ਼ਤਾਵਾਰੀ ਛੁੱਟੀ ਹੋਣ ਕਾਰਨ ਪੰਜਾਬ ਵਿੱਚ ਲਗਾਤਾਰ ਤਿੰਨ ਦਿਨ ਦੀਆਂ ਛੁੱਟੀਆਂ ਬਣ ਰਹੀਆਂ ਹਨ। ਇਹ ਲੰਬਾ ਵੀਕੈਂਡ ਲੋਕਾਂ ਲਈ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਜਾਂ ਕਿਸੇ ਮਨਪਸੰਦ ਸਥਾਨ ‘ਤੇ ਘੁੰਮਣ-ਫਿਰਣ ਦਾ ਵਧੀਆ ਮੌਕਾ ਹੋਵੇਗਾ।







