ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕ ਜਿੱਥੇ ਗਰਮੀ ਦੇ ਵਿਚ ਛੁੱਟੀਆਂ ਦੇ ਦੌਰਾਨ ਕਈ ਜਗਾਹ ਤੇ ਘੁੰਮਣ ਫਿਰਨ ਲਈ ਜਾਂਦੇ ਹਨ ਉਥੇ ਵੀ ਕੁਝ ਲੋਕਾਂ ਵੱਲੋਂ ਧਾਰਮਿਕ ਸਥਾਨਾਂ ਉਪਰ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ ਇਥੇ ਬਹੁਤ ਸਾਰੇ ਪਰਵਾਰ ਚਲੇ ਜਾਂਦੇ ਹਨ। ਪਰ ਉਹ ਅਜਿਹੀਆਂ ਘਟਨਾਵਾਂ ਤੋਂ ਅਣਜਾਣ ਹੁੰਦੇ ਹਨ ਜਿੱਥੇ ਉਨ੍ਹਾਂ ਦੀ ਜ਼ਿੰਦਗੀ ਦੀ ਆਖ਼ਰੀ ਯਾਤਰਾ ਸਾਬਤ ਹੁੰਦੀ ਹੈ। ਕਿਉਂਕਿ ਜਿੱਥੇ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਸੜਕ ਹਾਦਸੇ ਵਾਪਰਦੇ ਹਨ ਉਥੇ ਹੀ ਕੁਝ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਇਨ੍ਹਾਂ ਦੇ ਵਿੱਚ ਜਾਣ ਵਾਲੇ ਪਰਵਾਰ ਮੌਤ ਦੇ ਘਾਟ ਉਤਰ ਜਾਂਦੇ ਹਨ। ਅਜਿਹੇ ਹਾਦਸਿਆਂ ਦੇ ਵਿਚ ਇਕ ਹੀ ਪਰਿਵਾਰ ਦੇ ਕਈ ਮੈਂਬਰ ਇਸ ਦੁਨੀਆਂ ਨੂੰ ਅਲਵਿਦਾ ਆਖ ਜਾਂਦੇ ਹਨ। ਹੁਣ ਪੰਜਾਬ ਵਿੱਚ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਤਿੰਨ ਪਰਵਾਰ ਦੇ ਜੀਆਂ ਦੀ ਮੌਤ ਹੋਈ ਹੈ।

ਹੁਣ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਟਾਂਡਾ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ। ਜਿੱਥੇ ਜਲੰਧਰ ਪਠਾਂਨਕੋਟ ਰਾਸਟਰੀ ਮਾਰਗ ਤੇ ਪੈਂਦੇ ਫੋਕਲ ਪੁਆਇੰਟ ਟਾਂਡਾ ਦੇ ਕੋਲ ਜਲੰਧਰ ਦੇ ਰਹਿਣ ਵਾਲੇ ਕੰਵਰ ਅਗਰਵਾਲ ਪੁੱਤਰ ਕਸਤੂਰੀ ਲਾਲ ਨਿਵਾਸੀ ਜਲੰਧਰ ਦੀ ਕਾਰ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ ਜਦੋਂ ਉਹ ਆਪਣੇ ਪਰਿਵਾਰ ਦੇ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆਪਣੇ ਘਰ ਪਰਤ ਰਹੇ ਸਨ।

ਦੱਸਿਆ ਗਿਆ ਹੈ ਕਿ ਕਾਰ ਇੱਕ ਪੁਲੀ ਨਾਲ ਟਕਰਾ ਗਈ ਸੀ ਤੇ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੇ ਵਿਚ ਜਿਥੇ ਕੰਵਲ ਅਗਰਵਾਲ ਦੀ ਮਾਂ ਰੇਨੂੰ, ਪਤਨੀ ਅਤੇ ਧੀ ਵਰਿੰਦਾ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।ਉੱਥੇ ਹੀ ਗੱਡੀ ਚਲਾਉਣ ਵਾਲੇ ਕਨਵਰ ਅਗਰਵਾਲ ਨੂੰ ਜਿੱਥੇ ਗੰਭੀਰ ਜ਼ਖਮੀ ਹਾਲਤ ਵਿਚ ਰਾਹਗੀਰ ਅਤੇ ਸਥਾਨਕ ਲੋਕਾਂ ਵੱਲੋਂ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ।

ਜਿਸ ਨੂੰ ਪਹਿਲਾਂ ਟਾਂਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਹੋਰ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਜਿੱਥੇ ਮਾਤਾ ਵੈਸ਼ਨੂ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਇਸ ਪਰਵਾਰ ਨਾਲ ਇਹ ਭਿਆਨਕ ਹਾਦਸਾ ਵਾਪਰਿਆ ਹੈ ਉਥੇ ਹੀ ਇਸ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਪੰਜਾਬ ਚ ਪੂਰੀ ਤਰਾਂ ਨਾਲ ਮੌਨਸੂਨ ਐਕਟਿਵ ਹੋਣ ਬਾਰੇ ਮੌਸਮ ਵਿਭਾਗ ਵਲੋਂ ਜਾਰੀ ਹੋਇਆ ਇਹ ਤਾਜਾ ਵੱਡਾ ਅਲਰਟ
                                                                
                                
                                                                    
                                    Next Postਹਿਮਾਚਲ ਚ ਵਾਪਰਿਆ ਭਿਆਨਕ ਹਾਦਸਾ ਖੱਡ ਚ ਡਿੱਗਣ ਕਾਰਨ 16 ਦੀ ਹੋਈ ਮੌਕੇ ਤੇ ਮੌਤ
                                                                
                            
               
                            
                                                                            
                                                                                                                                            
                                    
                                    
                                    



