ਆਈ ਤਾਜਾ ਵੱਡੀ ਖਬਰ 

ਪੰਜਾਬ ਭਰ ਦੇ ਹਾਲਾਤ ਦਿਨ ਪ੍ਰਤੀ ਦਿਨ ਬਦ ਤੋਂ ਬੱਦਤਰ ਹੁੰਦੇ ਹੋਏ ਦਿਖਾਈ ਦਿੰਦੇ ਹਨ l ਜਿਸ ਕਾਰਨ ਲੋਕਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਰਿਹਾ ਹੈ l ਇਸ ਪਿੱਛੇ ਦਾ ਕਾਰਨ ਹੀ ਹੈ ਕਿ ਦਿਨ ਦਿਹਾੜੇ ਪੰਜਾਬ ਦੇ ਵਿੱਚ ਕਤਲ ਦੀਆਂ ਵਾਰਦਾਤਾਂ ਵਾਪਰਦੀਆਂ ਪਈਆਂ ਹਨ, ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਹੈ l ਇਸੇ ਵਿਚਾਲੇ ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਪੰਜਾਬ ਦੇ ਵਿੱਚ ਵੱਡੀ ਵਾਰਦਾਤ ਵਾਪਰੀ ਹੈ  l ਵੱਡੇ ਕਿਸਾਨ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ l

ਜਿਸ ਕਾਰਨ ਕਿਸਾਨ ਯੂਨੀਨਾ ਦੇ ਵਿੱਚ ਵੀ ਕਾਫੀ ਰੋਸ ਪਾਇਆ ਜਾ ਰਿਹਾ ਹੈ l ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ  ਖੰਨਾ ਇਲਾਕੇ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ‘ਆਪ’ ਕਿਸਾਨ ਵਿੰਗ ਪ੍ਰਧਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਿਸ ਕਾਰਨ ਇਲਾਕੇ ਭਰ ਦੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ l ਦੱਸਿਆ ਜਾ ਰਿਹਾ ਹੈ ਕਿ’ਆਮ ਆਦਮੀ ਪਾਰਟੀ’ ਦੇ ਕਿਸਾਨ ਵਿੰਗ ਪ੍ਰਧਾਨ ਤਰਲੋਚਨ ਸਿੰਘ ਡੀ.ਸੀ. ਖੇਤਾਂ ਤੋਂ ਵਾਪਸ ਆ ਰਹੇ ਸਨ, ਜਦੋਂ ਅਣਪਛਾਤੇ ਹਮਲਾਵਰਾਂ ਵੱਲੋਂ ਉਨ੍ਹਾਂ ਨੂੰ ਗੋਲ਼ੀਆ ਮਾਰ ਦਿੱਤੀਆਂ ਗਈਆਂ ਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਥੇ ਜੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ ਹੁਣ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਆਖਿਆ ਜਾ ਰਿਹਾ ਹੈ ਫਿਰ ਦੋਸ਼ੀਆਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ l ਪਰ ਪੰਜਾਬ ਦੇ ਵਿੱਚ ਵਾਪਰੀ ਇਸ ਵੱਡੀ ਵਾਰਦਾਤ ਨੇ ਹੁਣ ਕਈ ਪ੍ਰਕਾਰ ਦੇ ਸਵਾਲ ਖੜੇ ਕਰ ਦਿੱਤੇ ਹਨ l ਇਸ ਘਟਨਾ ਦੇ ਵਾਪਰਨ ਕਾਰਨ ਲੋਕਾਂ ਦੇ ਦਿਲਾਂ ਦੇ ਵਿੱਚ ਸਹਿਮ ਦਾ ਮਾਹੌਲ ਬਰਕਰਾਰ ਹੈ l ਉਧਰ ਪੁਲਿਸ ਵੱਲੋਂ ਆਖਿਆ ਜਾ ਰਿਹਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ l

                                       
                            
                                                                   
                                    Previous Postਹੁਣੇ ਹੁਣੇ ਪੰਜਾਬ ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਹੋਈ ਭਿਆਨਕ ਹਾਦਸੇ ਦੀ ਸ਼ਿਕਾਰ
                                                                
                                
                                                                    
                                    Next Postਸ਼੍ਰੀ ਦਰਬਾਰ ਸਾਹਿਬ ਨੇੜੇ ਅੱਧੀ ਰਾਤ ਨੂੰ ਪਿਆ ਭੜਥੂ , ਸਹਿਮ ਗਏ ਲੋਕ
                                                                
                            
               
                            
                                                                            
                                                                                                                                            
                                    
                                    
                                    



