ਪੰਜਾਬ ਚ ਵੀ ਹੋ ਗਿਆ ਕਿਸਾਨਾਂ ਦੀ ਹਮਾਇਤ ਚ 26 ਅਤੇ 27 ਨਵੰਬਰ ਬਾਰੇ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਵਿੱਚ ਕਿਸਾਨਾਂ ਤੋਂ ਇਲਾਵਾ ਹਰ ਵਰਗ ਸ਼ਮੂਲੀਅਤ ਕਰ ਰਿਹਾ ਹੈ। ਕਿਉਕਿ ਇਸ ਬਿੱਲ ਦਾ ਅਸਰ ਸਿਰਫ ਕਿਸਾਨ ਵਰਗ ਤੇ ਹੀ ਨਹੀਂ ਹਰ ਵਰਗ ਤੇ ਪੈ ਰਿਹਾ ਹੈ। ਜਿਸਦੇ ਚਲਦੇ ਹੋਏ ਹਰ ਵਰਗ ਕਿਸਾਨ ਜਥੇਬੰਦੀਆਂ ਦੇ ਨਾਲ ਮੋਢੇ ਨਾਲ ਮੋਢਾ ਲਾਕੇ ਖੜਾ ਹੋਇਆ ਹੈ। ਸਭ ਕਿਸਾਨ ਜਥੇਬੰਦੀਆਂ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਦੇ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ।

ਜਿਸ ਲਈ ਅੱਜ ਹੀ ਕਿਸਾਨ ਜਥੇਬੰਦੀਆਂ ਦਿੱਲੀ ਜਾ ਰਹੀਆ ਹਨ। ਉਥੇ ਹੀ ਹੁਣ 26 ਅਤੇ 27 ਨਵੰਬਰ ਲਈ ਕਿਸਾਨਾਂ ਦੀ ਹਮਾਇਤ ਵਿਚ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆੜਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਵੱਲੋਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਕਰਦੇ ਹੋਏ 26 ਅਤੇ 27 ਨਵੰਬਰ ਨੂੰ ਪੰਜਾਬ ਦੀਆਂ ਸਾਰੀਆਂ ਦਾਣਾ ਮੰਡੀਆਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ।

ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਪਿਛਲੇ ਲੰਮੇ ਸਮੇਂ ਤੋ ਖੇਤੀ ਅਤੇ ਖੇਤੀ ਮੰਡੀ ਨੂੰ ਬਚਾਉਣ ਲਈ ਡਟੀਆਂ ਹੋਈਆਂ ਹਨ। ਚੀਮਾ ਨੇ ਕਿਹਾ ਕਿ ਖੇਤੀ ਕਾਨੂੰਨਾ ਵਿਰੁੱਧ ਕਿਸਾਨਾਂ ਆੜਤੀਆਂ ਅਤੇ ਮਜਦੂਰਾਂ ਦੀ ਸ਼ਮੂਲੀਅਤ ਨੂੰ ਮੁੱਖ ਰੱਖਦਿਆ ਹੋਇਆ 2 ਦਿਨ ਲਈ ਪੰਜਾਬ ਦੀਆਂ ਦਾਣਾ ਮੰਡੀਆਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਭ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਵਿੱਚ ਨਾਲ ਖੜੇ ਹਾਂ। ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਸੰਘਰਸ਼ ਕਰਦੇ ਹੋਏ ਦਿੱਲੀ ਨੂੰ ਕੂਚ ਕਰ ਲਿਆ ਹੈ।

ਜਿਸ ਨਾਲ ਇਨ੍ਹਾਂ ਖੇਤੀ ਕਰਨ ਉਨ੍ਹਾਂ ਨੂੰ ਰੱਦ ਕਰਵਾਇਆ ਜਾਵੇਗਾ। ਉਨ੍ਹਾਂ ਭਾਰਤੀ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਹੈ ਕਿ ਜੇਕਰ ਸੰਘਰਸ਼ ਲੰਮਾ ਹੋਵੇਗਾ ਤਾਂ ਕਿਸਾਨਾਂ ਦੀ ਲੋੜ ਅਨੁਸਾਰ ਉਨ੍ਹਾਂ ਤੱਕ ਹਰ ਇੱਕ ਚੀਜ ਦੀ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆੜਤੀਆ ਭਾਈਚਾਰਾ ਤਨ ਮਨ ਤੇ ਧਨ ਨਾਲ ਕਿਸਾਨ ਜਥੇਬੰਦੀਆਂ ਦੀ ਮਦਦ ਕਰੇਗਾ।

ਉਨ੍ਹਾਂ ਕੈਪਟਨ ਸਰਕਾਰ ਤੇ ਵੀ ਦੋ- ਸ਼ ਲਾਇਆ ਕਿ ਉਸ ਨੇ ਆਪਣੀ ਕੁਰਸੀ ਨੂੰ ਬਚਾਉਣ ਖਾਤਰ ਰੇਲ ਗੱਡੀਆਂ ਚਲਾਉਣ ਲਈ ਕਿਸਾਨਾਂ ਨੂੰ ਮ-ਜ-ਬੂ- ਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਿੱਜੀ ਸਵਾਰਥਾਂ ਲਈ ਕਿਸਾਨਾਂ ਦੇ ਸੰਘਰਸ਼ ਨੂੰ ਤਾ-ਰ-ਪੀ-ਡੋ ਨਾ ਕਰੇ। ਚੀਮਾ ਨੇ ਕਿਹਾ ਕਿ ਅਗਰ ਅੱਜ ਬਾਦਲ ਸਰਕਾਰ ਹੁੰਦੀ ਤਾਂ ਨੰਗਲ ਦੇ ਬਠਿੰਡਾ ਖਾਦ ਪਲਾਂਟਾ ਵਿੱਚ ਪਈ ਸਾਰੀ ਖਾਦ ਨੂੰ ਪੰਜਾਬ ਵਿੱਚ ਵੰਡ ਦਿੱਤਾ ਜਾਣਾ ਸੀ।