ਪੰਜਾਬ ਚ ਸਕੂਲ ਵਿਦਿਆਰਥਣ ਨੂੰ ਮਿਲੀ ਇਸ ਤਰਾਂ ਮੌਤ, ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ

ਸਕੂਲ ਵਿਦਿਆਰਥਣ ਨੂੰ ਮਿਲੀ ਇਸ ਤਰਾਂ ਮੌਤ

ਸੂਬੇ ਅੰਦਰ ਜਿਥੇ ਭਿਆਨਕ ਕਰੋਨਾ ਮਹਾਮਾਰੀ ਦੇ ਕਾਰਨ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ। ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਆਨਲਾਈਨ ਪੜ੍ਹਾਈ ਕਰਵਾਉਣ ਦੇ ਆਦੇਸ਼ ਦਿੱਤੇ ਗਏ ਸਨ।ਹੁਣ ਸੂਬੇ ਅੰਦਰ ਕੇਸਾਂ ਦਾ ਘੱਟ ਹੋਣਾ ਸ਼ੁਰੂ ਹੋਇਆ ਤਾਂ, ਸਰਕਾਰ ਵੱਲੋਂ ਦੁਬਾਰਾ ਵਿੱਦਿਅਕ ਅਦਾਰੇ 19 ਅਕਤੂਬਰ ਤੋਂ ਖੋਲਣ ਦਾ ਆਦੇਸ਼ ਦਿੱਤਾ ਗਿਆ। ਜਿਸ ਦੇ ਤਹਿਤ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚੇ ਹੀ ਸਕੂਲ ਆ ਸਕਦੇ ਹਨ ।

ਸਕੂਲ ਆਉਣ ਵਾਲੇ ਬੱਚਿਆਂ ਦੇ ਮਾਪਿਆਂ ਦੀ ਸਹਿਮਤੀ ਦਾ ਹੋਣਾ ਵੀ ਬਹੁਤ ਜ਼ਰੂਰੀ ਸੀ । ਸਕੂਲ ਛੱਡਣ ਤੇ ਵਾਪਸ ਲੈ ਕੇ ਜਾਣ ਦੀ ਜ਼ਿੰਮੇਵਾਰੀ ਵੀ ਬੱਚਿਆਂ ਦੇ ਮਾਪਿਆਂ ਦੀ ਹੀ ਹੈ। ਜਿੱਥੇ ਮਾਪੇ ਆਪਣੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਚਿੰਤਿਤ ਹਨ। ਉੱਥੇ ਹੀ ਅਜਿਹੇ ਮਾਪਿਆਂ ਤੇ ਬੱਚਿਆਂ ਨਾਲ ਕਈ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਸੜਕ ਹਾਦਸਿਆਂ ਦੀਆਂ ਖ਼ਬਰਾਂ ਵੀ ਆਏ ਦਿਨ ਸੁਣਨ ਤੇ ਦੇਖਣ ਨੂੰ ਮਿਲ ਰਹੀਆਂ ਹਨ।

ਇਸ ਸਾਲ ਦੇ ਵਿੱਚ ਪਤਾ ਨਹੀਂ ਕਿੰਨੀਆ ਮਾਸੂਮ ਜਾਨਾਂ ਬੇ – ਵਕਤੀ ਇਸ ਦੁਨੀਆਂ ਤੋਂ ਤੁਰ ਗਈਆ ਹਨ। ਅਜਿਹਾ ਹੀ ਇਕ ਹਾਦਸਾ ਅੱਜ ਸਾਹਮਣੇ ਆਇਆ ਹੈ ਜਿਸ ਵਿਚ ਪੰਜਾਬ ਸਕੂਲ ਦੀ ਵਿਦਿਆਰਥਣ ਦੀ ਇਸ ਤਰ੍ਹਾਂ ਮੌਤ ਹੋਈ ,ਕਿ ਦੇਖਣ ਵਾਲਿਆ ਦੀਆ ਧਾਹਾਂ ਨਿਕਲ ਗਈਆਂ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਬਰਨਾਲਾ ਸ਼ਹਿਰ, ਬਠਿੰਡਾ ਮੁੱਖ ਮਾਰਗ ਤੇ ਧਾਗਾ ਮਿੱਲ ਕੋਲ ਵਾਪਰੀ ਹੈ। ਜਿੱਥੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਇਕ ਵਿਦਿਆਰਥਣ ਦੀ ਮੌਕੇ ਤੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਖੇਤਾਂ ਵਿੱਚ ਰਹਿ ਰਹੇ ਇਕ ਪਰਿਵਾਰ ਦੇ ਲਾਭ ਸਿੰਘ ਪੁੱਤਰ ਭਰਪੂਰ ਸਿੰਘ, ਆਪਣੀਆਂ ਦਸਵੀਂ ਕਲਾਸ ਵਿਚ ਪੜ੍ਹਦੀਆ ਭਤੀਜੀਆ ਨੂੰ ਰੋਜ਼ ਸਕੂਲ ਲੈ ਕੇ ਜਾਂਦਾ ਸੀ।

ਅੱਜ ਵੀ ਉਹ ਖੁਸ਼ਪ੍ਰੀਤ ਕੌਰ ਤੇ ਪਰਮਿੰਦਰ ਕੌਰ ਨੂੰ ਮੋਟਰ ਸਾਈਕਲ ਤੇ ਨੇੜਲੇ ਪਿੰਡ ਦੇ ਸਕੂਲ ਛੱਡਣ ਜਾ ਰਿਹਾ ਸੀ। ਜਦੋਂ ਉਹ ਮੁੱਖ ਮਾਰਗ ਤੇ ਪਹੁੰਚੇ ਤਾਂ ਬਰਨਾਲਾ ਸਾਈਡ ਤੋਂ ਆਉਂਦੀ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਖੁਸ਼ਪ੍ਰੀਤ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ। ਪਰਮਿੰਦਰ ਕੌਰ ਤੇ ਲਾਭ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਜਿਨ੍ਹਾਂ ਨੂੰ ਮਿੰਨੀ ਸਹਾਰਾ ਕਲੱਬ ਦੇ ਵਲੰਟੀਅਰਾਂ ਦੀ ਮਦਦ ਨਾਲ ਤਪਾ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ।

ਪਰ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਰਾਮਪੁਰਾ ਫੂਲ ਰੈਫ਼ਰ ਕਰ ਦਿੱਤਾ ਗਿਆ ਹੈ। ਖੁਸ਼ਪ੍ਰੀਤ ਕੌਰ ਦੀ ਲਾਸ਼ ਨੂੰ ਭੇਜ ਦਿੱਤਾ ਹੈ। ਕਾਰ ਚਾਲਕ ਜੋ ਕਿ ਇੱਕ ਔਰਤ ਸੀ, ਮੌਕੇ ਤੋਂ ਫਰਾਰ ਹੋ ਗਈ, ਜਿਸ ਨੂੰ ਵਾਹਨ ਸਮੇਤ ਕਾਬੂ ਕਰ ਲਿਆ ਗਿਆ ਹੈ । ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।