ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਦੇਣ ਸਾਵਧਾਨ ! ਹੋ ਗਿਆ ਵੱਡਾ ਐਲਾਨ

ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਵਿਚ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦੀ ਨਿੰਦਾ ਕੀਤੀ ਗਈ। ਯੂਨੀਅਨ ਨੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਿਚ ਹੋ ਰਹੀ ਦੇਰੀ ਤੇ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰਾਂ ਦਾ ਵਿਰੋਧ ਕੀਤਾ। ਆਗੂਆਂ ਨੇ ਐਲਾਨ ਕੀਤਾ ਕਿ 27 ਅਕਤੂਬਰ ਤੋਂ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ 31 ਅਕਤੂਬਰ ਨੂੰ ਟੈਂਡਰ ਖੋਲ੍ਹੇ ਗਏ ਤਾਂ ਸੂਬਾ ਪੱਧਰੀ ਸੜਕ ਜਾਮ ਕੀਤਾ ਜਾਵੇਗਾ।