ਪੰਜਾਬ ਚ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ – ਵਿਦਿਆਰਥੀਆਂ ਚ ਛਾਈ ਖੁਸ਼ੀ

843

ਸਰਕਾਰ ਨੇ ਕੀਤਾ ਇਹ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਨਵੇਂ ਨਵੇਂ ਸੁਧਾਰ ਕੀਤੇ ਜਾਂਦੇ ਹਨ। ਜਿਸ ਨਾਲ ਵਿਦਿਆਰਥੀਆਂ ਨੂੰ ਮੁ-ਸ਼-ਕ – ਲਾਂ ਤੋਂ ਬਚਾਇਆ ਜਾ ਸਕੇ। ਜਿਥੇ ਪਹਿਲਾ ਹੀ ਕਰੋਨਾ ਦੇ ਚਲਦੇ ਹੋਏ 22 ਮਾਰਚ ਤੋਂ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਹਨ। ਜਿਨ੍ਹਾਂ ਨੂੰ ਹੁਣ 19 ਅਕਤੂਬਰ ਤੋਂ ਖੋਲ੍ਹਿਆ ਜਾ ਰਿਹਾ ਹੈ। ਜਿਸ ਵਿੱਚ 9ਵੀਂ ਤੋਂ ਲੈ ਕੇ 12ਵੀ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਉੱਥੇ ਹੀ ਹੁਣ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਲੈ ਕੇ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ।

ਜਿਸ ਨਾਲ ਬੱਚਿਆਂ ਵਿਚ ਖ਼ੁਸ਼ੀ ਲਹਿਰ ਛਾ ਗਈ ਹੈ। ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ ਮੁਹਈਆ ਕਰਵਾਉਣ ਦੀ ਵਿਧੀ ਨੂੰ ਹੋਰ ਸੁਖਾਲਾ ਬਣਾ ਦਿੱਤਾ ਹੈ । ਇਸ ਵਿਧੀ ਕਰਕੇ ਹੁਣ ਵਿਦਿਆਰਥੀਆਂ ਨੂੰ ਸਕੂਲ ਦੇ ਬਾਰ ਬਾਰ ਚੱਕਰ ਨਹੀਂ ਪੈਣਗੇ। ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਨਿਰਦੇਸ਼ ਦਿੱਤੇ ਗਏ ਹਨ, ਕਿ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਦਾ ਸੁਪਰਡੈਂਟ ਇਸ ਨਵੇਂ ਤਿਆਰ ਕੀਤੇ ਪੋਰਟਲ ਤੇ ਲਾਗ ਇੰਨ ਕਰਕੇ ਸਕੂਲ ਤੋਂ ਆਨਲਾਇਨ ਪ੍ਰਾਪਤ ਟਰਾਂਸਫਰ ਸਰਟੀਫਿਕੇਟ ਦੀ ਕਾਪੀ ਦਾ ਪ੍ਰਿੰਟ ਲੈ ਕੇ ਦੋ ਘੰਟੇ ਦੇ ਅੰਦਰ ਜਿਲ੍ਹਾ ਸਿੱਖਿਆ ਅਫਸਰ ਤੋਂ ਹਸਤਾਖਰ ਕਰਵਾ ਕੇ ਸਬੰਧਤ ਨੂੰ ਦੇਵੇਗਾ।

ਅਗਰ ਕਿਸੇ ਕਾਰਨ ਸੁਪਰਡੈਂਟ ਦਫ਼ਤਰ ਵਿਚ ਹਾਜ਼ਰ ਨਹੀਂ ਹੈ ਤਾਂ ਉਸ ਪਿਛੋਂ ਉਸ ਦੀ ਜ਼ਿੰਮੇਵਾਰੀ ਉਸ ਦਫ਼ਤਰ ਵਿਚ ਹਾਜ਼ਰ ਸੀਨੀਅਰ ਕਰਮਚਾਰੀ ਦੀ ਹੋਵੇਗੀ। ਇਸ ਤਰ੍ਹਾਂ ਹੀ ਅਗਰ ਜ਼ਿਲ੍ਹਾ ਸਿੱਖਿਆ ਅਫਸਰ ਵੀ ਦਫ਼ਤਰ ਵਿੱਚ ਮੌਜੂਦ ਨਹੀਂ ਹੈ ਤਾਂ ਉਸ ਦੇ ਆਉਣ ਤੋਂ ਤੁਰੰਤ ਬਾਅਦ ਸਰਟੀਫਿਕੇਟ ਨੂੰ ਜਾਰੀ ਕੀਤਾ ਜਾਵੇਗਾ ।ਸਰਕਾਰ ਵੱਲੋਂ ਸਕੂਲ ਮੁਖੀਆਂ ਨੂੰ ਵੀ ਖਾਸ ਹਦਾਇਤਾਂ ਦਿੱਤੀਆਂ ਗਈਆਂ ਹਨ। ਸਕੂਲ ਵਿੱਚ ਉਹ ਪੋਰਟਲ ਤੇ ਸਰਟੀਫਿਕੇਟ ਅਪਲੋਡ ਕਰਨ ਤੋਂ ਪਹਿਲਾਂ ਸਬੰਧਤ ਵਿਦਿਆਰਥੀਆਂ ਦੇ ਵੇਰਵੇ ਦੀ ਚੰਗੀ ਤਰ੍ਹਾਂ ਜਾਂਚ ਪ-ੜ-ਤਾ- ਲ ਸਕੂਲ ਦੇ ਦਾਖਲਾ ਖਾਰਜ ਰਜਿਸਟਰ ਨਾਲ ਕੀਤੀ ਜਾਵੇ।

ਜ਼ਿਲਾ ਸਿੱਖਿਆ ਅਫਸਰ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਇਸ ਸਬੰਧ ਚ ਕਿਸੇ ਵੀ ਸਕੂਲ ਦਾ ਰਿਕਾਰਡ ਦਫ਼ਤਰ ਵਿਚ ਨਾ ਮੰਗਵਾਉਣ ਅਤੇ ਨਾ ਹੀ ਇਸ ਮੰਤਵ ਲਈ ਅਧਿਆਪਕ ਜਾਂ ਕੋਈ ਕਰਮਚਾਰੀ ਸਿੱਖਿਆ ਅਫ਼ਸਰ ਦੇ ਦਫ਼ਤਰ ਵਿਚ ਸੱਦਿਆ ਜਾਵੇਗਾ। ਸਕੂਲ ਸਿੱਖਿਆ ਮਹਿਕਮੇ ਦੇ ਵੱਲੋਂ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸੁ-ਖਾ- ਲਾ ਬਣਾਉਣ ਲਈ ਮਹਿਕਮੇ ਨੇ ਇੱਕ ਆਨਲਾਇਨ ਪੋਰਟਲ ਤਿਆਰ ਕੀਤਾ ਹੈ।ਜਿਸ ਨਾਲ ਹੁਣ ਬੱਚਿਆਂ ਨੂੰ ਸਰਟੀਫਿਕੇਟ ਲੈਣ ਵਿੱਚ ਬਹੁਤ ਅਸਾਨੀ ਹੋਵੇਗ਼ੀ।