ਪੰਜਾਬ ਚ ਸਾਰੀਆਂ ਕਲਾਸਾਂ ਲਈ ਸਕੂਲ ਖੋਲਣ ਦੇ ਬਾਰੇ ਵਿਚ ਆਈ ਤਾਜਾ ਵੱਡੀ ਖਬਰ

4468

ਆਈ ਤਾਜਾ ਵੱਡੀ ਖਬਰ

ਕਰੋਨਾ ਮਹਾਮਾਰੀ ਦੇ ਚੱਲਦੇ ਹੋਏ, ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਮਾਰਚ ਤੋਂ ਹੀ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ। ਹੁਣ ਪੰਜਾਬ ਦੇ ਸਕੂਲਾਂ ਨੂੰ ਦੁਬਾਰਾ 19 ਅਕਤੂਬਰ ਤੋਂ ਖੋਲ੍ਹਿਆ ਗਿਆ ਸੀ । ਸਕੂਲ ਖੋਲ੍ਹਣ ਤੇ ਅਧਿਆਪਕਾਂ ਦੇ ਟੈਸਟ ਕੀਤੇ ਜਾ ਰਹੇ ਹਨ, ਤੇ ਨਾਲ ਹੀ ਜਰੂਰੀ ਹਦਾਇਤਾਂ ਦੀ ਪਾਲਣਾ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਨੇ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ।

ਤਾਂ ਜੋ ਇਸ ਕਰੋਨਾ ਮਹਾਂਮਾਰੀ ਦੇ ਦੌਰ ਦੇ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਉਨ੍ਹਾਂ ਦੀ ਪੜ੍ਹਾਈ ਨੂੰ ਵੀ ਜਾਰੀ ਰੱਖਿਆ ਜਾਵੇ।ਪਰ ਹੁਣ ਫਿਰ ਪੰਜਾਬ ਦੇ ਵਿੱਚ ਉਹ ਹੀ ਗੱਲ ਹੋ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਆਗਿਆ ਦਿੱਤੀ ਹੈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਹੁਣ ਪੰਜਾਬ ਵਿਚ ਸਕੂਲ ਖੋਲ੍ਹਣ ਤੇ ਕਲਾਸਾਂ ਸਬੰਧੀ ਇੱਕ ਹੋਰ ਤਾਜ਼ਾ ਖਬਰ ਸਾਹਮਣੇ ਹੈ।

ਇਸ ਵਿਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਆਖਿਆ ਹੈ ਕਿ ਜਦੋਂ ਕਰੋਨਾ ਮਹਾਮਾਰੀ ਪੂਰੀ ਤਰਾ ਖ਼ਤਮ ਨਹੀਂ ਹੋ ਜਾਂਦੀ। ਉਸ ਸਮੇਂ ਤੱਕ ਛੋਟੇ ਬੱਚਿਆਂ ਲਈ ਸਕੂਲ ਨਹੀਂ ਖੋਲੇ ਜਾਣਗੇ। ਜਿਹੜੇ ਬੱਚੇ ਸਕੂਲ ਆ ਰਹੇ ਹਨ ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਆਖਿਆ ਹੈ ਕਿ 8ਵੀਂ ਕਲਾਸ ਤੱਕ ਦੇ ਵਿਦਿਆਰਥੀ ਸਕੂਲ ਨਹੀਂ ਆਉਣਗੇ ।

ਉਨਾ ਕਿਹਾ ਕਿ ਸਰਕਾਰ ਵਲੋਂ ਸਥਿਤੀ ਉੱਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ।ਉਨ੍ਹਾਂ ਸਭ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖਣ। ਜਿੰਨਾ ਚਿਰ ਕਰੋਨਾ ਮਹਾਮਾਰੀ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦੀ ਤੇ ਸਕੂਲ ਦੋਬਾਰਾ ਨਹੀਂ ਖੋਲ੍ਹੇ ਜਾਦੇ। ਉਨ੍ਹਾਂ ਕਿਹਾ ਕਿ ਨੌਵੀਂ ਤੋਂ 12ਵੀਂ ਤੱਕ ਦੇ ਸਕੂਲ ਹੀ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚ ਅਜੇ ਵੀ ਗਿਣਤੀ ਦੇ ਬੱਚੇ ਸਕੂਲ ਆ ਰਹੇ ਹਨ । ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਧਿਆਪਕਾਂ ਦਾ ਪੂਰਨ ਸਹਿਯੋਗ ਦੇਣ ਲਈ ਅਪੀਲ ਕੀਤੀ, ਤਾਂ ਜੋ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਿਆ ਜਾ ਸਕੇ।