ਪੰਜਾਬ ‘ਚ ਸੋਮਵਾਰ ਅਤੇ ਮੰਗਲਵਾਰ ਨੂੰ ਹੋਏਗੀ ਛੁੱਟੀ, ਸਰਕਾਰੀ ਮੁਲਾਜ਼ਮਾਂ ਸਣੇ ਬੱਚਿਆਂ ਦੀ ਲੱਗੀ ਮੌਜ…

ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਇਕ ਮਹੱਤਵਪੂਰਨ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ 27 ਜਨਵਰੀ ਨੂੰ ਸਰਕਾਰੀ ਛੁੱਟੀ ਘੋਸ਼ਿਤ ਕਰਨ ਦੀ ਮੰਗ ਉੱਠ ਰਹੀ ਹੈ। ਦਰਅਸਲ ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕਰਨ ਦੀ ਅਪੀਲ ਕੀਤੀ ਗਈ ਹੈ।

ਇਹ ਵਿਚਾਰ ਸੇਵਕ ਜੱਥਾ ਜੋੜਾ ਘਰ ਗੁਰਦੁਆਰਾ ਸ਼ਹੀਦਗੰਜ ਸਾਹਿਬ ਦੇ ਮੁੱਖ ਸੇਵਾਦਾਰ ਨਵਤੇਜ ਸਿੰਘ ਕਲਕੱਤਾ ਨੇ ਗੱਲਬਾਤ ਦੌਰਾਨ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨੂੰ ਨਾ ਸਹਾਰਦੇ ਹੋਏ ਮੁਗਲਾਂ ਨਾਲ ਲੋਹਾ ਲੈ ਕੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸਿਰਫ਼ ਸਿੱਖ ਕੌਮ ਹੀ ਨਹੀਂ, ਸਗੋਂ ਹੋਰ ਧਰਮਾਂ ਦੇ ਲੋਕ ਵੀ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਂਦੇ ਹਨ।

ਹਰ ਸਾਲ ਛੁੱਟੀ ਦਾ ਐਲਾਨ ਕਰਨ ਦੀ ਮੰਗ

ਨਵਤੇਜ ਸਿੰਘ ਕਲਕੱਤਾ ਨੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਰਕਾਰੀ ਛੁੱਟੀ ਦੀ ਮੰਗ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਕੀਤੀ ਜਾ ਰਹੀ ਹੈ, ਪਰ ਅਜੇ ਤੱਕ ਕਿਸੇ ਵੀ ਸਰਕਾਰ ਨੇ ਇਸ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਹਰ ਸਾਲ ਇਸ ਪਵਿੱਤਰ ਦਿਹਾੜੇ ’ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਵੇ, ਤਾਂ ਜੋ ਨੌਕਰੀਪੇਸ਼ਾ ਲੋਕ ਵੀ ਸੰਗਤਾਂ ਨਾਲ ਮਿਲ ਕੇ ਸ਼ਰਧਾ ਭਾਵਨਾ ਨਾਲ ਇਹ ਦਿਹਾੜਾ ਮਨਾ ਸਕਣ।

26 ਜਨਵਰੀ ਨੂੰ ਗਣਤੰਤਰ ਦਿਵਸ ਦੀ ਛੁੱਟੀ

ਉਲਲੇਖਯੋਗ ਹੈ ਕਿ 26 ਜਨਵਰੀ ਨੂੰ ਦੇਸ਼ ਭਰ ਵਿੱਚ ਗਣਤੰਤਰ ਦਿਵਸ ਦੇ ਮੌਕੇ ਪਹਿਲਾਂ ਹੀ ਸਰਕਾਰੀ ਛੁੱਟੀ ਹੁੰਦੀ ਹੈ। ਇਸਦੇ ਨਾਲ ਹੀ ਗਣਤੰਤਰ ਦਿਵਸ ਪਰੇਡ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਛੁੱਟੀ ਦਿੱਤੀ ਗਈ ਹੈ।