ਪੰਜਾਬ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਇੱਕ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ। ਸੂਬਾ ਸਰਕਾਰ ਵੱਲੋਂ 29 ਜੂਨ, ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਕੰਮਕਾਜ ਬੰਦ ਰਹੇਗਾ।

ਇਸ ਦੌਰਾਨ ਗਰਮੀ ਦੀਆਂ ਛੁੱਟੀਆਂ ਚੱਲਣ ਕਾਰਨ ਸੂਬੇ ਦੇ ਸਰਕਾਰੀ ਅਤੇ ਨਿੱਜੀ ਸਕੂਲ ਪਹਿਲਾਂ ਹੀ ਬੰਦ ਹਨ। ਜਾਣਕਾਰੀ ਅਨੁਸਾਰ 29 ਜੂਨ ਨੂੰ ਸੰਤ ਕਬੀਰ ਦਾਸ ਜੀ ਦੀ ਜੈਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਵੇਗੀ। ਇਸੇ ਮੌਕੇ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਇਸ ਦਿਨ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਹੈ। ਸਰਕਾਰ ਵੱਲੋਂ ਜਾਰੀ ਸਾਲਾਨਾ ਛੁੱਟੀਆਂ ਦੇ ਕੈਲੰਡਰ ਵਿੱਚ ਵੀ 29 ਜੂਨ ਨੂੰ ਸਰਕਾਰੀ ਛੁੱਟੀ ਵਜੋਂ ਦਰਜ ਕੀਤਾ ਗਿਆ ਹੈ।