ਪੰਜਾਬ ਵਿੱਚ ਹੁਣ ਤਿੰਨ ਹੋਰ ਦਿਨਾਂ ਦੀਆਂ ਸਰਕਾਰੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਰਾਜ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਜਾਣਕਾਰੀ ਅਨੁਸਾਰ, 20 ਅਕਤੂਬਰ ਨੂੰ ਦੀਵਾਲੀ ਦਾ ਤਿਉਹਾਰ ਮਨਾਇਆ ਜਾਵੇਗਾ, ਜਿਸ ਕਰਕੇ ਉਸ ਦਿਨ ਪੂਰੇ ਸੂਬੇ ਵਿੱਚ ਛੁੱਟੀ ਰਹੇਗੀ। ਇਸ ਤੋਂ ਬਾਅਦ 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਦੇ ਮੌਕੇ ਤੇ ਛੁੱਟੀ ਹੋਵੇਗੀ, ਅਤੇ ਇਸੇ ਦਿਨ ਗੋਵਰਧਨ ਪੂਜਾ ਦਾ ਤਿਉਹਾਰ ਵੀ ਮਨਾਇਆ ਜਾਣਾ ਹੈ।
ਇਸ ਦੇ ਨਾਲ, 23 ਅਕਤੂਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰੂ ਗੱਦੀ ਦਿਵਸ ਮੌਕੇ ਰਾਖਵੀ (ਸਰਕਾਰੀ) ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹਨਾਂ ਤਿੰਨ ਦਿਨਾਂ ਦੌਰਾਨ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਦੋਵਾਂ ਨੂੰ ਛੁੱਟੀ ਦਾ ਲਾਭ ਮਿਲੇਗਾ, ਜਿਸ ਨਾਲ ਉਹ ਆਪਣੇ ਪਰਿਵਾਰਾਂ ਨਾਲ ਤਿਉਹਾਰਾਂ ਨੂੰ ਪੂਰੀ ਖੁਸ਼ੀ ਨਾਲ ਮਨਾ ਸਕਣਗੇ।