ਪੰਜਾਬ ‘ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ‘ਚ ਹਨ੍ਹੇਰੀ-ਤੂਫ਼ਾਨ ਦਾ Alert

ਜਲੰਧਰ – ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਮੌਸਮ ਵਿਭਾਗ ਵੱਲੋਂ ਅਗਲੇ ਪੰਜ ਦਿਨਾਂ ਲਈ ਜਾਰੀ ਕੀਤੀ ਗਈ ਭਵਿੱਖਬਾਣੀ ਅਨੁਸਾਰ 5 ਅਤੇ 6 ਜੂਨ ਨੂੰ ਸੂਬੇ ਦੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਵਾਲਾ ਮੌਸਮ ਬਣ ਸਕਦਾ ਹੈ।

ਵਿਭਾਗ ਨੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਖੇਤਰਾਂ ਵਿੱਚ ਬਿਜਲੀ ਚਮਕਣ, ਗਰਜ-ਤੜਕਾ ਹੋਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।

ਦੂਜੇ ਪਾਸੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਹੋਰ ਬਹੁਤ ਸਾਰੇ ਜ਼ਿਲ੍ਹਿਆਂ ਲਈ ਇਸ ਵੇਲੇ ਕੋਈ ਵਿਸ਼ੇਸ਼ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਇਨ੍ਹਾਂ ਇਲਾਕਿਆਂ ਵਿੱਚ ਮੌਸਮ ਆਮ ਅਤੇ ਸਥਿਰ ਰਹਿਣ ਦੀ ਉਮੀਦ ਹੈ।

ਮੌਸਮ ਵਿਭਾਗ ਦੇ ਅਨੁਸਾਰ 7 ਜੂਨ ਤੋਂ ਬਾਅਦ ਸਥਿਤੀ ਵਿੱਚ ਸੁਧਾਰ ਆਵੇਗਾ ਅਤੇ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 7, 8 ਅਤੇ 9 ਜੂਨ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਅਲਰਟ ਨਹੀਂ ਹੈ, ਜਿਸ ਕਾਰਨ ਪੂਰੇ ਸੂਬੇ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਜਤਾਈ ਗਈ ਹੈ। ਇਹ ਅਨੁਮਾਨ ਲੋਕਾਂ ਲਈ ਰਾਹਤ ਭਰੀ ਖ਼ਬਰ ਮੰਨੀ ਜਾ ਰਹੀ ਹੈ, ਖ਼ਾਸ ਕਰਕੇ ਉਨ੍ਹਾਂ ਖੇਤਰਾਂ ਲਈ ਜਿੱਥੇ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਹੈ।