BREAKING NEWS
Search

ਪੰਜਾਬ: ਜਨਮਦਿਨ ਦੀ ਪਾਰਟੀ ਤੋਂ ਵਾਪਿਸ ਆ ਰਹੇ ਦੋਸਤਾਂ ਨਾਲ ਵਾਪਰਿਆ ਹਾਦਸਾ, ਨਹਿਰ ਚ ਕਾਰ ਡਿਗਣ ਨਾਲ 2 ਰੁੜੇ

ਆਈ ਤਾਜਾ ਵੱਡੀ ਖਬਰ 

ਖੁਸ਼ੀ ਦੇ ਮੌਕੇ ਤੇ ਜਿਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਖ਼ੁਸ਼ੀ ਨੂੰ ਇਕ-ਦੂਜੇ ਨਾਲ ਸਾਂਝਾ ਕੀਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੇ ਦੋਸਤਾਂ ਦੇ ਨਾਲ ਵੀ ਅਜਿਹੇ ਜਸ਼ਨ ਮਨਾਏ ਜਾਂਦੇ ਹਨ ਜਿਸ ਦਾ ਉਨ੍ਹਾਂ ਨੂੰ ਕਾਫੀ ਸਮੇਂ ਤੋਂ ਇੰਤਜ਼ਾਰ ਹੁੰਦਾ ਹੈ। ਸਮੇਂ ਦੀ ਤਬਦੀਲੀ ਦੇ ਅਨੁਸਾਰ ਜਿਥੇ ਬਹੁਤ ਸਾਰੇ ਲੋਕਾਂ ਵੱਲੋ ਜਨਮ ਦਿਨ ਦੀਆਂ ਪਾਰਟੀਆਂ ਵੀ ਘਰ ਤੋਂ ਬਾਹਰ ਜਾ ਕੇ ਮਨਾਈਆ ਜਾਂਦੀਆਂ ਹਨ। ਉਥੇ ਹੀ ਅਚਾਨਕ ਕਈ ਤਰ੍ਹਾਂ ਦੀਆਂ ਵਾਪਰਨ ਵਾਲੀਆਂ ਘਟਨਾਵਾਂ ਅਤੇ ਖੁਸ਼ੀ ਦੇ ਮੌਕੇ ਨੂੰ ਗ਼ਮ ਵਿਚ ਤਬਦੀਲ ਕਰ ਦਿੰਦੀਆਂ ਹਨ ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਗਿਆ ਹੁੰਦਾ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਸ ਨਾਲ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਇੱਥੇ ਪੰਜਾਬ ਵਿੱਚ ਜਨਮ ਦਿਨ ਦੀ ਪਾਰਟੀ ਤੋਂ ਵਾਪਸ ਪਰਤ ਰਹੇ ਦੋਸਤਾਂ ਨਾਲ ਹਾਦਸਾ ਵਾਪਰਿਆ ਹੈ ਜਿੱਥੇ ਕਾਰ ਨਹਿਰ ਵਿੱਚ ਡਿੱਗਣ ਕਾਰਨ ਦੋ ਨੌਜਵਾਨ ਨਹਿਰ ਵਿੱਚ ਰੁੜ ਗਏ ਹਨ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਗਰਾਉ ਦੇ ਅਧੀਨ ਆਉਣ ਵਾਲੇ ਪਿੰਡ ਡੱਲਾ ਤੋਂ ਸਾਹਮਣੇ ਆਇਆ ਹੈ।

ਜਿੱਥੇ ਨਹਿਰ ਵਿੱਚ ਇੱਕ ਕਾਰ ਡਿੱਗਣ ਦੇ ਕਾਰਨ ਨਹਿਰ ਦੇ ਤੇਜ਼ ਪਾਣੀ ਦੇ ਵਹਾਅ ਕਾਰਨ ਦੋ ਨੌਜਵਾਨ ਰੁੜ੍ਹ ਗਏ ਹਨ। ਦੱਸਿਆ ਗਿਆ ਹੈ ਕਿ ਜਿਥੇ ਪਿੰਡ ਲੱਖਾ ਦੇ ਰਹਿਣ ਵਾਲੇ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਦਾ ਜਨਮ ਦਿਨ ਸੀ। ਜਿੱਥੇ ਨੌਜਵਾਨ ਦਿਲਪ੍ਰੀਤ ਸਿੰਘ ਆਪਣੇ ਜਨਮ ਦਿਨ ਦੀ ਪਾਰਟੀ ਕਰਨ ਵਾਸਤੇ ਪਿੰਡ ਡੱਲਾ ਦੇ ਇਕ ਰੈਸਟੋਰੈਂਟ ਵਿੱਚ ਆਪਣੇ 3 ਦੋਸਤਾਂ ਦੇ ਨਾਲ ਗਿਆ ਸੀ।

ਚਾਰੇ ਦੋਸਤ ਅੱਜ ਇਥੇ ਪਾਰਟੀ ਕਰਨ ਤੋਂ ਬਾਅਦ ਡੱਲਾ ਪਿੰਡ ਵੱਲ ਨੂੰ ਜਾ ਰਹੇ ਸਨ ਤਾਂ ਕਾਰ ਦੀ ਰਫ਼ਤਾਰ ਵਧੇਰੇ ਤੇਜ਼ ਹੋਣ ਦੇ ਕਾਰਨ ਕਾਰ ਜਿਥੇ ਨਹਿਰ ਵਿਚ ਡਿਗ ਗਈ ਉਥੇ ਹੀ ਇਸ ਘਟਨਾ ਦਾ ਪਤਾ ਲੱਗਦੇ ਸਾਰ ਪਿੰਡ ਵਾਸੀਆਂ ਵੱਲੋਂ ਅਨਾਊਸਮੈਂਟ ਕੀਤੀ ਗਈ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦਿਲਪ੍ਰੀਤ ਅਤੇ ਉਸਦੇ ਇਕ ਦੋਸਤ ਨੂੰ ਬਾਹਰ ਕੱਢਿਆ ਗਿਆ। ਜਦ ਕਿ ਕਾਫੀ ਜੱਦੋ-ਜਹਿਦ ਕਰਨ ਦੇ ਬਾਵਜੂਦ ਵੀ ਦੋ ਨੌਜਵਾਨਾਂ ਦਾ ਪਤਾ ਨਹੀਂ ਲੱਗ ਸਕਿਆ।