BREAKING NEWS
Search

ਪੰਜਾਬ: ਜਿਸਨੇ ਪਾਲ ਪੋਸ ਕੇ ਕੀਤਾ ਪੁੱਤ ਜਵਾਨ, ਪੁੱਤ ਨੇ ਹੀ ਮਾਂ ਨੂੰ ਦਿੱਤੀ ਦਰਦਨਾਕ ਮੌਤ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿਚੋਂ ਨਸ਼ਾ ਖਤਮ ਕੀਤੇ ਜਾਣ ਦਾ ਅਹਿਦ ਲਿਆ ਗਿਆ ਸੀ ਉਥੇ ਹੀ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਅਤੇ ਕਈ ਘਰਾਂ ਦੇ ਚਿਰਾਗ ਹਮੇਸ਼ਾ ਲਈ ਬੁੱਝ ਰਹੇ ਹਨ। ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਨਸ਼ੇ ਦੀ ਵਧੇਰੇ ਮਾਤਰਾ ਵਿੱਚ ਵਰਤੋਂ ਕੀਤੇ ਜਾਣ ਕਾਰਨ ਕਈ ਨੌਜਵਾਨਾਂ ਦੀ ਜਾਨ ਵੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰੀ ਤੇ ਚਲਦਿਆਂ ਹੋਇਆਂ ਵੀ ਪ੍ਰੇਸ਼ਾਨੀ ਦੇ ਦੌਰ ਵਿਚੋਂ ਗੁਜ਼ਰਦੇ ਹੋਏ ਕਈ ਨਸ਼ਿਆਂ ਦੇ ਆਦੀ ਹੋ ਰਹੇ ਹਨ ਉੱਥੇ ਹੀ ਕਈ ਪਰਵਾਰਾਂ ਵੱਲੋਂ ਪ੍ਰਸ਼ਾਸਨ ਤੋਂ ਇਨ੍ਹਾਂ ਨਸ਼ਿਆਂ ਨੂੰ ਖਤਮ ਕੀਤੇ ਜਾਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਇੱਥੇ ਨੌਜਵਾਨ ਪੁੱਤਰ ਵੱਲੋਂ ਮਾਂ ਨੂੰ ਦਰਦਨਾਕ ਮੌਤ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੁਕੇਰੀਆਂ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਪੱਤਣ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪੁੱਤਰ ਵੱਲੋਂ ਨਸ਼ੇ ਦੀ ਲੱਤ ਦੇ ਚੱਲਦਿਆਂ ਹੋਇਆਂ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਜਿਸ ਕੋਲੋ ਅਕਸਰ ਪੈਸਿਆਂ ਦੀ ਮੰਗ ਕੀਤੀ ਜਾਂਦੀ ਸੀ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਦੋਸ਼ੀ ਰੌਸ਼ਨ ਪੁੱਤਰ ਜਗੀਰ ਮਸੀਹ ਨਸ਼ੇ ਦਾ ਆਦੀ ਸੀ ਅਤੇ ਅਕਸਰ ਹੀ ਆਪਣੀ ਮਾਂ ਨੂੰ ਪਰੇਸ਼ਾਨ ਕਰਦਾ ਸੀ ਅਤੇ ਨਸ਼ੇ ਵਾਸਤੇ ਉਸ ਤੋਂ ਪੈਸਿਆਂ ਦੀ ਮੰਗ ਕਰਦਾ ਸੀ।

ਦੋਸ਼ੀ ਦੇ ਪਿਤਾ ਦੀ ਜਿੱਥੇ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਉੱਥੇ ਹੀ ਉਸ ਦੀ ਮਾਂ ਵੱਲੋਂ ਲੋਕਾਂ ਦੇ ਘਰਾਂ ਵਿਚ ਕੰਮ ਕਰਕੇ ਘਰ ਦਾ ਗੁਜ਼ਾਰਾ ਕੀਤਾ ਜਾ ਰਿਹਾ ਸੀ। ਦੋਸ਼ੀ ਜਿਥੇ ਪੈਸੇ ਨੂੰ ਲੈ ਕੇ ਅਕਸਰ ਹੀ ਆਪਣੀ ਮਾਂ ਨਾਲ ਝਗੜਾ ਕਰਦਾ ਸੀ ਇਸ ਝਗੜੇ ਦੇ ਚਲਦਿਆਂ ਹੋਇਆਂ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਹੁਣ ਉਥੇ ਪੁੱਤਰ ਵੱਲੋਂ ਮਾਂ ਨਾਲ ਪੈਸੇ ਮੰਗਣ ਨੂੰ ਲੈ ਕੇ ਝਗੜਾ ਹੋ ਗਿਆ।

ਇਸ ਤਰ੍ਹਾਂ ਹੀ ਉਸ ਵੱਲੋਂ ਆਪਣੀ ਮਾਂ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ ਜਿੱਥੇ ਲੋਕਾਂ ਵੱਲੋਂ ਉਸ ਨੂੰ ਪਹਿਲਾਂ ਮੁਕੇਰੀਆਂ ਤੇ ਫਿਰ ਅੰਮ੍ਰਿਤਸਰ ਭੇਜ ਦਿੱਤਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।