BREAKING NEWS
Search

ਪੰਜਾਬ: ਡੇਂਗੂ ਬਿਮਾਰੀ ਤੋਂ ਗ੍ਰਸਤ ਹੋਣ ਕਾਰਨ ਮਾਪਿਆਂ ਦੇ ਇਕਲੋਤੇ ਪੁੱਤ ਨੇ ਤੋੜਿਆ ਦਮ, 2 ਦਿਨ ਪਹਿਲਾਂ ਸੀ ਵਿਆਹ ਦੀ ਵਰੇਗੰਢ

ਆਈ ਤਾਜਾ ਵੱਡੀ ਖਬਰ 

ਦੇਸ਼ ਵਿਚ ਵਧੇ ਕਰੋਨਾ ਦੇ ਮਾਮਲਿਆਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਗਈ ਅਤੇ ਕਈ ਪਰਿਵਾਰਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਬੁਰੇ ਦੌਰ ਦੇ ਵਿਚ ਕੀਤੀ ਗਈ ਤਾਲਾਬੰਦੀ ਦੇ ਚਲਦਿਆਂ ਹੋਇਆ ਜਿਥੇ ਕਈ ਪਰਵਾਰਾਂ ਨੂੰ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਉਥੇ ਹੀ ਬਹੁਤ ਸਾਰੇ ਲੋਕਾਂ ਦੇ ਕੰਮ ਠੱਪ ਹੋ ਜਾਣ ਕਾਰਨ ਉਹਨਾ ਲਈ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਜਿੱਥੇ ਲੋਕਾਂ ਵੱਲੋਂ ਇਸ ਬਿਮਾਰੀ ਤੋਂ ਨਿਜਾਤ ਪਾਉਣ ਤੋਂ ਬਾਅਦ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਫਿਰ ਤੋਂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬਹੁਤ ਸਾਰੀਆਂ ਬੀਮਾਰੀਆਂ ਲੋਕਾਂ ਨੂੰ ਇਸ ਕਦਰ ਘੇਰ ਰਹੀਆਂ ਹਨ ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ। ਹੁਣ ਇੱਥੇ ਡੇਂਗੂ ਦੀ ਬਿਮਾਰੀ ਦੇ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਜਾਨ ਚਲੇ ਗਈ ਹੈ ਜਿਸ ਦੀ ਦੋ ਦਿਨ ਪਹਿਲਾਂ ਵਿਆਹ ਦੀ ਪਹਿਲੀ ਵਰ੍ਹੇਗੰਢ ਸੀ। ਉਥੇ ਹੀ ਖੁਸ਼ੀਆਂ ਗਮ ਵਿਚ ਤਬਦੀਲ ਹੋ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਡੇਂਗੂ ਦਾ ਕਹਿਰ ਇਕ ਵਾਰ ਫਿਰ ਤੋਂ ਵੱਧਦਾ ਨਜ਼ਰ ਆ ਰਿਹਾ ਹੈ ਅਤੇ ਇਸ ਡੇਂਗੂ ਦੀ ਲਪੇਟ ਵਿੱਚ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਗੀਤਾਂਸ਼ ਦੀ ਮੌਤ ਹੋ ਗਈ ਹੈ।

ਦੱਸ ਦਈਏ ਕਿ ਮ੍ਰਿਤਕ ਨੌਜਵਾਨ ਰਾਜੀਵ ਪ੍ਰਭਾਕਰ ਦਾ ਇਕਲੌਤਾ ਪੁੱਤਰ ਸੀ ਜੋ ਕਿ ਇੰਡਸਟਰੀਅਲ ਏਰੀਆ ਵਿਚ ਮਸ਼ਹੂਰ ਟਿੱਬਰ ਟਰੇਡਰਸ ਦੇ ਮਾਲਕ ਹਨ। ਜਿਨ੍ਹਾਂ ਦੇ ਪੁੱਤਰ ਦੀ ਦੋ ਦਿਨ ਪਹਿਲਾਂ ਹੀ ਵਿਆਹ ਦੀ ਪਹਿਲੀ ਵਰ੍ਹੇਗੰਢ ਸੀ ਅਤੇ ਉਸ ਨੂੰ ਡੇਂਗੂ ਦੇ ਕਾਰਨ ਇਕ ਨਿਜੀ ਹਸਪਤਾਲ ਜਲੰਧਰ ਵਿਖੇ ਦਾਖਲ ਕਰਾਇਆ ਗਿਆ ਸੀ ਜਿੱਥੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਡੀਐਸਪੀ ਵਿੱਚ ਭੇਜ ਦਿੱਤਾ ਗਿਆ ਸੀ

ਜਿੱਥੇ ਇਸ ਨੌਜਵਾਨ ਦੀ ਮੌਤ ਹੋਵੇ ਅਤੇ ਇਸ ਨੌਜਵਾਨ ਦਾ ਅੰਤਿਮ ਸੰਸਕਾਰ ਵੀ ਕ੍ਰਿਸ਼ਨਪੁਰਾ ਦੇ ਸ਼ਮਸ਼ਾਨ ਘਾਟ ਵਿੱਚ ਬਾਅਦ ਦੁਪਹਿਰ 12 ਵਜੇ ਕੀਤਾ ਗਿਆ। ਮ੍ਰਿਤਕ ਜਿਥੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਉੱਥੇ ਹੀ ਦੋ ਦਿਨ ਪਹਿਲਾਂ ਉਸਦੇ ਵਿਆਹ ਦੀ ਪਹਿਲੀ ਵਰ੍ਹੇਗੰਢ ਵੀ ਸੀ।