ਪੰਜਾਬ ਦੀ ਇਸ ਮਹਾਨ ਸ਼ਖਸ਼ੀਅਤ ਦੀ ਹੋਈ ਅਚਾਨਕ ਮੌਤ , ਛਾਇਆ ਸੋਗ ਕੱਲ੍ਹ ਨੂੰ ਹੋਵੇਗਾ ਸਸਕਾਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ
ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ।

ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਮਹਾਨ ਸਖਸ਼ੀਅਤ ਦੀ ਅਚਾਨਕ ਹੋਈ ਮੌਤ ਨਾਲ, ਸੂਬੇ ਅੰਦਰ ਫਿਰ ਤੋ ਸੋਗ ਦੀ ਲਹਿਰ ਹੈ।

ਇਸ ਸਾਲ ਦੇ ਵਿਚ ਸ਼ੁਰੂ ਹੋਈਆਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਕ ਤੋਂ ਬਾਅਦ ਇਕ ਰੋਜ਼ ਹੀ ਦੁਖਦਾਈ ਖਬਰ ਸਾਹਮਣੇ ਆ ਜਾਂਦੀ ਹੈ। ਹੁਣ ਵੀ ਇਹ ਦੁਖਦਾਈ ਖਬਰ ਲੁਧਿਆਣਾ ਤੋਂ ਆਈ ਹੈ। ਜਿੱਥੇ ਗੁਰਦੁਆਰਾ ਨਾਨਕਸਰ ਸਮਰਾਲਾ ਚੌਂਕ ਲੁਧਿਆਣਾ ਦੇ ਮੁੱਖ ਸੇਵਾਦਾਰ ਅਤੇ ਫਾਊਂਡਰ ਚੇਅਰਮੈਨ ਗੁਰੂ ਅਮਰ ਦਾਸ ਹਸਪਤਾਲ ਅਤੇ ਬੀ. ਜੇ. ਐੱਸ. ਡੈਂਟਲ ਕਾਲਜ ਤੇ ਹਸਪਤਾਲ ਦੇ ਬਾਬਾ ਜਸਵੰਤ ਸਿੰਘ ਸ਼ੁਕਰਵਾਰ ਸ਼ਾਮ 7:30 ਵਜੇ ਆਪਣੇ ਸੁਆਸਾਂ ਦੀ ਪੂੰਜੀ ਭੋਗਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ।

ਉਹਨਾਂ ਦੀ ਮੌਤ ਦੀ ਖਬਰ ਮਿਲਦੇ ਸਾਰ ਹੀ ਲੁਧਿਆਣਾ ਸ਼ਹਿਰ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ 22 ਨਵੰਬਰ ਨੂੰ ਸੈਕਟਰ 32 ਸਥਿਤ ਬੀ. ਜੇ. ਐਸ. ਡੈਟਲ ਕਾਲਜ ਅਤੇ ਹਸਪਤਾਲ ਦੇ ਕੈਂਪਸ ਵਿੱਚ ਦੁਪਹਿਰ 1 ਵਜੇ ਕੀਤਾ ਜਾਵੇਗਾ। ਬਾਬਾ ਜਸਵੰਤ ਸਿੰਘ ਜੀ 80 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਜਾਣ ਨਾਲ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਸਭ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।