ਹੈਰਾਨੀ ਦੀ ਗੱਲ ਇਹ ਹੈ ਕਿ ਜਿੱਥੇ ਇਹ ਖੇਪ ਸੁੱਟੀ ਗਈ, ਉੱਥੋਂ ਬੀ.ਐੱਸ.ਐੱਫ. ਦੀ ਚੌਕੀ ਸਿਰਫ਼ ਦੋ ਮਿੰਟ ਦੀ ਦੂਰੀ ‘ਤੇ ਸਥਿਤ ਹੈ, ਜਿੱਥੇ ਹਰ ਵੇਲੇ ਸੁਰੱਖਿਆ ਕਰਮਚਾਰੀ ਤਾਇਨਾਤ ਰਹਿੰਦੇ ਹਨ। ਜਾਣਕਾਰੀ ਅਨੁਸਾਰ ਇਹ ਲਗਾਤਾਰ ਅੱਠਵਾਂ ਮਾਮਲਾ ਹੈ ਜਦੋਂ ਬੀ.ਐੱਸ.ਐੱਫ. ਦੀ ਚੌਕੀ ਦੇ ਨੇੜਲੇ ਇਲਾਕੇ ਵਿੱਚੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ ਹੈ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ ਅਤੇ ਹਰ ਸੰਭਾਵਿਤ ਪੱਖ ਨੂੰ ਧਿਆਨ ਵਿੱਚ ਰੱਖ ਕੇ ਤਫ਼ਤੀਸ਼ ਅੱਗੇ ਵਧਾਈ ਜਾ ਰਹੀ ਹੈ।







