ਆਈ ਤਾਜ਼ਾ ਵੱਡੀ ਖਬਰ 

ਜਿੱਥੇ ਕਰੋਨਾ ਨੇ ਪਿਛਲੇ 2 ਸਾਲਾਂ ਦੌਰਾਨ ਬਹੁਤ ਸਾਰੀ ਭਾਰੀ ਤਬਾਹੀ ਮਚਾਈ ਹੈ ਉਥੇ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਕੁਦਰਤੀ ਆਫ਼ਤਾਂ ਦੀ ਮਾਰ ਹੇਠ ਆਉਣ ਕਾਰਨ ਬਹੁਤ ਸਾਰਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਉਥੇ ਹੀ ਜਿੱਥੇ ਭਾਰਤ ਅੰਦਰ ਅਤੇ ਵਿਦੇਸ਼ਾਂ ਦੇ ਅੰਦਰ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਆ ਰਹੀਆਂ ਹਨ ਜਿਨ੍ਹਾਂ ਵਿਚ ਹੜ੍ਹ ਭੁਚਾਲ ਤੂਫਾਨ ਅਤੇ ਕਈ ਭਿਆਨਕ ਬਿਮਾਰੀਆਂ ਸ਼ਾਮਲ ਹਨ। ਜਿੱਥੇ ਇਨਸਾਨ ਨੂੰ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਉਥੇ ਕੁਦਰਤ ਵੱਲੋਂ ਵੀ ਸਮੇਂ-ਸਮੇਂ ਤੇ ਅਪਣੇ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਵਿਚਾਰ ਵੀ ਸਾਹਮਣੇ ਆ ਚੁੱਕੇ ਹਨ ਜਿੱਥੇ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਹੁਣ ਪੰਜਾਬ ਦੇ ਗਵਾਂਢ ਵਿੱਚ ਇੱਥੇ ਜਬਰਦਸ਼ਤ ਭੂਚਾਲ ਆਇਆ ਹੈ ਜਿੱਥੇ ਧਰਤੀ ਕੰਬ ਉੱਠੀ ਹੈ, ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭੂਚਾਲ ਪਾਕਿਸਤਾਨ ਅਤੇ ਫਿਲੀਪੀਂਸ ਦੇ ਵਿਚ ਆਉਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਸ਼ੁੱਕਰਵਾਰ ਰਾਤ ਨੂੰ ਜਿੱਥੇ ਕਰੀਬ ਪੌਣੇ ਨੌ ਵਜੇ ਦੇ ਕਰੀਬ ਪਾਕਿਸਤਾਨ ਦੇ ਸ਼ਹਿਰ ਦਲਬੰਦਿਨ ਵਿੱਚ ਇਸ ਤੋਂ ਕੁਝ ਕਿਲੋਮੀਟਰ ਦੂਰ ਦੱਖਣ ਦੇ ਵੱਲ ਇਹ ਭੂਚਾਲ ਆਇਆ ਹੈ। ਜਿੱਥੇ ਇਸ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਉਥੇ ਹੀ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 5.1 ਮਾਪੇ ਦੱਸੀ ਗਈ ਹੈ।

ਉਥੇ ਹੀ ਇਸ ਭੂਚਾਲ ਕੇਂਦਰ ਬਿੰਦੂ 10.0 ਕਿਲੋਮੀਟਰ ਦੀ ਡੂੰਘਾਈ ਤੇ ਦੱਸਿਆ ਗਿਆ ਹੈ ਇਸੇ ਤਰਾਂ ਹੀ ਸ਼ੁੱਕਰਵਾਰ ਰਾਤ ਕਰੀਬ 12 ਵਜੇ ਸਮੇਂ ਤੇ ਕੁਝ ਭੂਚਾਲ ਦੇ ਝਟਕੇ ਲੋਕਾਂ ਵੱਲੋਂ ਫਿਲੀਪੀਂਜ਼ ਵਿੱਚ ਬੋਬੋਨ ਖੇਤਰ ਵਿੱਚ ਮਹਿਸੂਸ ਕੀਤੇ ਗਏ ਹਨ। ਇਸ ਭੂਚਾਲ ਦੀ ਤੀਬਰਤਾ ਵੀ ਰਿਕਟਰ ਪੈਮਾਨੇ ਉਪਰ 5.3 ਦੱਸੀ ਗਈ ਹੈ ਅਤੇ ਇਸ ਦੀ ਡੂੰਘਾਈ 68.27 ਕਿਲੋਮੀਟਰ ਦੀ ਡੂੰਘਾਈ ਤੇ ਦੱਸੀ । ਇਨ੍ਹਾਂ ਦੋਹਾਂ ਦੇਸ਼ਾਂ ਦੇ ਵਿਚ ਜਿੱਥੇ ਆਉਣ ਵਾਲੇ ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਵੀ ਦੇਖਿਆ ਜਾ ਰਿਹਾ ਹੈ।


                                       
                            
                                                                   
                                    Previous Postਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਈ ਵੱਡੀ ਖਬਰ,ਕੀਤੀ ਸਖਤ ਨਿਖੇਧੀ
                                                                
                                
                                                                    
                                    Next Postਇੰਡੀਆ ਚ ਉਡਦੇ ਹਵਾਈ ਜਹਾਜ ਬਾਰੇ ਆਈ ਵੱਡੀ ਖਬਰ, ਇਸ ਕਾਰਨ ਕਰਾਈ ਗਈ ਐਮਰਜੈਂਸੀ ਲੈਂਡਿੰਗ
                                                                
                            
               
                            
                                                                            
                                                                                                                                            
                                    
                                    
                                    




