ਪੰਜਾਬ ਦੇ ਨੌਜਵਾਨਾਂ ਲਈ ਆਈ ਵੱਡੀ ਖੁਸ਼ਖਬਰੀ, ਨੌਕਰੀਆਂ ਨੂੰ ਲੈਕੇ ਪੰਜਾਬ ਕੈਬਿਨੇਟ ਚ ਲਏ ਅਹਿਮ ਫੈਸਲੇ

ਆਈ ਤਾਜਾ ਵੱਡੀ ਖਬਰ 

ਬੇਰੁਜ਼ਗਾਰੀ ਦੇ ਵੱਧਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਉਥੇ ਹੀ ਕਈ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ ਜਿਥੇ ਵਿਦੇਸ਼ਾਂ ਵਿੱਚ ਜਾ ਕੇ ਪੰਜਾਬੀ ਨੌਜਵਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅੱਜ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਭਰੋਸਾ ਦਿਵਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰੇ ਕਰਦੇ ਹੋਏ ਵੱਖ ਵੱਖ ਵਿਭਾਗਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੀ ਭਰਤੀ ਵੀ ਕੀਤੀ ਹੈ।

ਜਿਸ ਸਬੰਧੀ ਸਮੇਂ ਸਮੇਂ ਤੇ ਸਰਕਾਰ ਵੱਲੋਂ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ। ਜਿਸ ਨਾਲ ਪੰਜਾਬ ਚ ਬੇਰੁਜ਼ਗਾਰੀ ਨੂੰ ਖ਼ਤਮ ਕੀਤਾ ਜਾ ਸਕੇ ਅਤੇ ਨੌਜਵਾਨਾਂ ਨੂੰ ਰੁਜਗਾਰ ਮੁਹਈਆ ਕਰਵਾਏ ਜਾ ਸਕਣ। ਹੁਣ ਪੰਜਾਬ ਦੇ ਨੌਜਵਾਨਾਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਪੰਜਾਬ ਕੈਬਨਿਟ ਵਿੱਚ ਅਹਿਮ ਫ਼ੈਸਲਾ ਨੌਕਰੀਆਂ ਦਿੱਤੇ ਜਾਣ ਨੂੰ ਲੈ ਕੇ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਜਿਥੇ ਨੌਜਵਾਨਾਂ ਵਾਸਤੇ ਕਈ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਅੱਜ ਇਕ ਅਹਿਮ ਬੈਠਕ ਮੰਤਰੀ ਮੰਡਲ ਦੀ ਕੀਤੀ ਗਈ ਹੈ।

ਜਿਸ ਵਿਚ ਕੁਝ ਫੈਸਲੇ ਲੈਣ ਤੋਂ ਬਾਅਦ ਇਸ ਬਾਰੇ ਜਾਣਕਾਰੀ ਦੇਣ ਵਾਸਤੇ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਹਰ ਸਾਲ ਪੁਲਿਸ ਵਿਭਾਗ ਵਿੱਚ 300 ਅਸਾਮੀਆਂ ਉੱਪਰ ਸਬ ਇੰਸਪੈਕਟਰਾਂ ਦੀ ਭਰਤੀ ਕੀਤੀ ਜਾਵੇਗੀ।

ਇਸ ਤਰਾਂ ਹੀ ਕਾਂਸਟੇਬਲ ਦੀ ਭਰਤੀ ਲਈ ਅਠਾਰਾਂ ਸੌ ਨੌਜਵਾਨਾਂ ਨੂੰ ਭਰਤੀ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਜਿਥੇ ਇਹ ਕਦਮ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਲਈ ਚੁੱਕੇ ਜਾ ਰਹੇ ਹਨ ਉਥੇ ਹੀ ਪਟਵਾਰੀ ਦੀਆਂ ਅਸਾਮੀਆਂ ਵਾਸਤੇ ਵੀ ਹਰ ਸਾਲ 710 ਭਰਤੀ ਕੀਤੇ ਜਾਣਗੇ। ਜਿਸ ਵਾਸਤੇ ਫਿਜ਼ੀਕਲ ਟੈਸਟ ਵੀ ਹਰ ਸਾਲ 15 ਤੋਂ 30 ਸਤੰਬਰ ਦੀ ਤਾਰੀਖ ਦੇ ਦੌਰਾਨ ਲਏ ਜਾਣਗੇ।