BREAKING NEWS
Search

ਪੰਜਾਬ ਦੇ ਮਸ਼ਹੂਰ ਕਾਮੇਡੀਅਨ ਕਾਕੇ ਸ਼ਾਹ ਲਈ ਆਈ ਵੱਡੀ ਮਾੜੀ ਖਬਰ, ਲੱਗੇ ਇਹ ਗੰਭੀਰ ਦੋਸ਼

ਆਈ ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿੱਥੇ ਹਰ ਇਨਸਾਨ ਵੱਲੋਂ ਦੇਸ਼ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਦੇਸ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉੱਥੇ ਹੀ ਲੋਕਾਂ ਵੱਲੋਂ ਵਿਦੇਸ਼ ਜਾਣ ਵਾਸਤੇ ਕਾਨੂੰਨੀ ਅਤੇ ਗੈਰ ਕਾਨੂੰਨੀ ਰਸਤੇ ਵੀ ਅਖਤਿਆਰ ਕੀਤੇ ਜਾ ਰਹੇ ਹਨ। ਜਿਸ ਵਾਸਤੇ ਲੋਕਾਂ ਵੱਲੋਂ ਭਾਰੀ ਰਕਮ ਅਦਾ ਕੀਤੀ ਜਾਂਦੀ ਹੈ। ਪਰ ਕਈ ਲੋਕਾਂ ਨੂੰ ਵਿਦੇਸ਼ ਜਾਣ ਵਾਸਤੇ ਭਾਰੀ ਕੀਮਤ ਚੁਕਾਉਣੀ ਪੈਂਦੀ ਹੈ ਅਤੇ ਕਈ ਵਾਰ ਉਨ੍ਹਾਂ ਨੂੰ ਧੋਖਾਧੜੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਉੱਥੇ ਹੀ ਕਈ ਲੋਕਾਂ ਵੱਲੋਂ ਗਾਇਕੀ ਅਤੇ ਅਦਾਕਾਰੀ ਦੇ ਚਲਦਿਆਂ ਹੋਇਆਂ ਵਿਦੇਸ਼ਾਂ ਦਾ ਦੌਰਾ ਕੀਤਾ ਜਾਂਦਾ ਹੈ ਅਤੇ ਇਸ ਦੌਰਾਨ ਹੀ ਉਨ੍ਹਾਂ ਵੱਲੋਂ ਕਈ ਲੋਕਾਂ ਨੂੰ ਨਾਲ ਵਿਦੇਸ਼ ਲਿਜਾਣ ਦਾ ਝਾਂਸਾ ਵੀ ਦੇ ਦਿੱਤਾ ਜਾਂਦਾ ਹੈ। ਜਿਸ ਵਾਸਤੇ ਉਨ੍ਹਾਂ ਵੱਲੋਂ ਭਾਰੀ ਰਕਮ ਵਸੂਲੀ ਜਾਂਦੀ ਹੈ। ਅਜਿਹੇ ਗਾਇਕਾਂ ਤੇ ਕਲਾਕਾਰਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ ਜਿਥੇ ਉਨ੍ਹਾਂ ਵੱਲੋਂ ਕਈ ਲੋਕਾਂ ਨਾਲ ਧੋਖਾਧੜੀ ਵੀ ਕਰ ਦਿੱਤੀ ਜਾਂਦੀ ਹੈ।

ਹੁਣ ਮਸ਼ਹੂਰ ਪੰਜਾਬੀ ਕਮੇਡੀਅਨ ਕਾਕੇ ਸ਼ਾਹ ਲਈ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨਾਂ ਤੇ ਇਹ ਗੰਭੀਰ ਦੋਸ਼ ਲੱਗੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਕਾਮੇਡੀਅਨ ਕਰਕੇ ਸ਼ਾਹ ਦੇ ਖ਼ਿਲਾਫ ਜਲੰਧਰ ਦੇ ਹੀ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ। ਜਿੱਥੇ ਕਾਮੇਡੀਅਨ ਕਾਕੇ ਸ਼ਾਹ ਵੱਲੋਂ ਉਸ ਨੂੰ ਯੂ ਕੇ ਭੇਜਣ ਵਾਸਤੇ ਦਸ ਲੱਖ ਰੁਪਏ ਵਿੱਚ ਸੌਦਾ ਤੈਅ ਕੀਤਾ ਸੀ। ਜਿਸ ਵਿੱਚ 6 ਲੱਖ ਰੁਪਏ ਉਨ੍ਹਾਂ ਨੂੰ ਦਿੱਤੇ ਜਾ ਚੁੱਕੇ ਸਨ ਅਤੇ 4 ਲੱਖ ਰੁਪਏ ਵੀਜ਼ਾ ਲੱਗਣ ਤੋਂ ਬਾਅਦ ਦੇਣੇ ਤੈਅ ਹੋਏ ਸਨ। ਇਹ ਸੌਦਾ ਜਿੱਥੇ ਫਰਵਰੀ ਦੇ ਵਿੱਚ ਕੀਤਾ ਗਿਆ ਸੀ ।

ਜਿੱਥੇ ਸ਼ਿਕਾਇਤਕਰਤਾ ਜਲੰਧਰ ਦੇ ਰਸਤਾ ਮਹੱਲੇ ਦੇ ਰਹਿਣ ਵਾਲੇ ਅਵਨੀਤ ਆਨੰਦ ਵੱਲੋਂ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ 16 ਫਰਵਰੀ 2022 ਨੂੰ ਉਨ੍ਹਾਂ ਵੱਲੋਂ ਕਾਕੇ ਸ਼ਾਹ ਨੂੰ ਇੱਕ ਲੱਖ ਰੁਪਈਆ ਪੰਜਾਬ ਨੈਸ਼ਨਲ ਬੈਂਕ ਵਿੱਚੋਂ ਟਰਾਂਸਫਰ ਕੀਤਾ ਗਿਆ ਸੀ। ਅਤੇ 2 ਲੱਖ 70 ਹਜ਼ਾਰ ਰੁਪਏ ਵੈਸਟਰਨ ਯੂਨੀਅਨ ਦੇ ਜ਼ਰੀਏ ਉਸ ਦੇ ਭਰਾ ਵੱਲੋ 27 ਫਰਵਰੀ 2022 ਨੂੰ ਭੇਜੇ ਗਏ ਸਨ।

ਇਸ ਤੋਂ ਬਾਅਦ ਉਨ੍ਹਾਂ ਵੱਲੋਂ ਉਨ੍ਹਾਂ ਦੇ ਘਰ ਤੋਂ ਆ ਕੇ 2 ਲੱਖ 30 ਹਜ਼ਾਰ ਰੁਪਏ ਨਗਦ ਲਏ ਗਏ ਸਨ। ਅਤੇ ਆਖਿਆ ਗਿਆ ਸੀ ਕਿ ਜਲਦ ਹੀ ਉਨ੍ਹਾਂ ਦਾ ਅਪਲਾਈ ਕੀਤਾ ਜਾਵੇਗਾ ਪਰ ਅਜੇ ਤੱਕ ਉਨ੍ਹਾਂ ਦਾ ਕੰਮ ਨਾ ਹੋਣ ਤੇ ਉਨ੍ਹਾਂ ਨੂੰ ਪੈਸੇ ਵਾਪਸ ਨਹੀਂ ਕੀਤੇ ਗਏ ਅਤੇ ਨਾ ਹੀ ਵਿਦੇਸ਼ ਭੇਜਿਆ ਗਿਆ ਹੈ।