ਮਿਊਜ਼ਿਕ ਜਗਤ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਥਾਣਾ ਭੁਲੱਥ ਦੇ ਪਿੰਡ ਬਾਕਰਪੁਰ ਨਾਲ ਸੰਬੰਧਤ ਪੰਜਾਬੀ ਗਾਇਕ ਸੁਰਿੰਦਰ ਸਿੰਘ ਬਾਕਰਪੁਰੀ ਨੇ ਫਾਹਾ ਲਗਾ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ। ਮਾਮਲੇ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਪੂਰਥਲਾ ਮੋਰਚਰੀ ਭੇਜ ਦਿੱਤਾ।
ਪੁਲਿਸ ਦੇ ਅਨੁਸਾਰ, ਘਟਨਾ ਸਥਲ ਤੋਂ ਕੋਈ ਵੀ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਫਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਜਾਰੀ ਹੈ।