ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਹੋਈ ਅਚਾਨਕ ਮੌਤ

ਜਲੰਧਰ: ਪੰਜਾਬ ਦੇ ਮਸ਼ਹੂਰ ਬਾਡੀਬਿਲਡਰ ਤੇ ਐਕਟਰ ਵਰਿੰਦਰ ਸਿੰਘ ਘੁੰਮਣ ਦੇ ਦੇਹਾਂਤ ਦੀ ਖ਼ਬਰ ਨਾਲ ਬਾਡੀਬਿਲਡਿੰਗ ਤੇ ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਕੁਝ ਸਮਾਂ ਪਹਿਲਾਂ ਹੀ ਘੁੰਮਣ ਨੇ ਰਾਜਨੀਤੀ ‘ਚ ਕਦਮ ਰੱਖਣ ਦਾ ਐਲਾਨ ਕੀਤਾ ਸੀ। ਜਦੋਂ ਪੰਜਾਬੀ ਫ਼ਿਲਮ ਇੰਡਸਟਰੀ ਰਾਜਵੀਰ ਜਵੰਧਾ ਦੀ ਮੌਤ ਦੇ ਗਮ ਤੋਂ ਬਾਹਰ ਨਹੀਂ ਆਈ ਸੀ, ਉਸੇ ਦਿਨ ਪੰਜਾਬ ਨੇ ਇਕ ਹੋਰ ਖਿਡਾਰੀ ਨੂੰ ਖੋ ਦਿੱਤਾ।

ਵਰਿੰਦਰ ਸਿੰਘ ਘੁੰਮਣ ਜਲੰਧਰ ਦੇ ਰਹਿਣ ਵਾਲੇ ਸਨ। ਉਨ੍ਹਾਂ ਨੇ ਬਾਡੀਬਿਲਡਿੰਗ ਦੀ ਦੁਨੀਆ ਵਿੱਚ ਭਾਰਤ ਦਾ ਨਾਮ ਰੌਸ਼ਨ ਕੀਤਾ ਅਤੇ ਇੰਟਰਨੈਸ਼ਨਲ ਪੱਧਰ ‘ਤੇ ਦੇਸ਼ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਨੂੰ ਦੁਨੀਆ ਭਰ ‘ਚ ਆਪਣੇ ਹੁਨਰ ਲਈ ਵੱਡੀ ਇਜ਼ਤ ਮਿਲੀ ਅਤੇ ਉਹ ਭਾਰਤ ਦੇ ਪਹਿਲੇ ਬਾਡੀਬਿਲਡਰਾਂ ਵਿੱਚੋਂ ਇੱਕ ਸਨ ਜਿਨ੍ਹਾਂ ਨੇ ਗਲੋਬਲ ਮੰਚ ‘ਤੇ ਆਪਣੀ ਪਹਿਚਾਣ ਬਣਾਈ।