ਜਲੰਧਰ: ਪੰਜਾਬ ਦੇ ਮੌਸਮ ਬਾਰੇ ਵੱਡੀ ਭਵਿੱਖਬਾਣੀ ਸਾਹਮਣੇ ਆਈ ਹੈ। ਪੱਛਮੀ ਗੜਬੜੀ ਕਾਰਨ ਹੋਈ ਬਾਰਿਸ਼ ਤੋਂ ਬਾਅਦ ਸੂਬੇ ਦੇ ਮੌਸਮ ਵਿੱਚ ਮਹੱਤਵਪੂਰਨ ਤਬਦੀਲੀ ਦਰਜ ਕੀਤੀ ਗਈ ਹੈ। ਠੰਡ ਨੇ ਅਚਾਨਕ ਜ਼ੋਰ ਫੜ ਲਿਆ ਹੈ ਅਤੇ ਰਾਤ ਦੇ ਤਾਪਮਾਨ ਵਿੱਚ ਲਗਭਗ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਤਬਦੀਲੀਆਂ ਵੀ ਵੇਖਣ ਨੂੰ ਮਿਲ ਸਕਦੀਆਂ ਹਨ। ਇਸਦਾ ਪ੍ਰਭਾਵ ਖ਼ਾਸ ਤੌਰ ‘ਤੇ ਮੈਦਾਨੀ ਇਲਾਕਿਆਂ ਵਿੱਚ ਹੋਵੇਗਾ, ਜਿੱਥੇ ਧੁੰਦ ਪੈਣ ਦੀ ਸੰਭਾਵਨਾ ਹੈ।
ਇਸ ਨਾਲ ਕਾੜੇ ਦੀ ਠੰਡ ਸ਼ੁਰੂ ਹੋ ਜਾਵੇਗੀ, ਜਿਸ ਕਰਕੇ ਲੋਕਾਂ ਲਈ ਘਰੋਂ ਨਿਕਲਣਾ ਵੀ ਮੁਸ਼ਕਿਲ ਹੋ ਸਕਦਾ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ 11 ਨਵੰਬਰ ਤੱਕ ਦੀ ਅਪਡੇਟ ਜਾਰੀ ਕੀਤੀ ਗਈ ਹੈ। ਹਾਲਾਂਕਿ ਇਸ ਦੌਰਾਨ ਕਿਸੇ ਵੀ ਜ਼ਿਲ੍ਹੇ ਲਈ ਬਾਰਿਸ਼ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਕੁਝ ਇਲਾਕਿਆਂ ਵਿੱਚ ਕੋਹਰੇ ਦੀ ਸੰਭਾਵਨਾ ਜ਼ਰੂਰ ਹੈ। ਕੁੱਲ ਮਿਲਾ ਕੇ ਸੂਬੇ ਵਿੱਚ ਮੌਸਮ ਖ਼ੁਸ਼ਕ ਰਹੇਗਾ ਅਤੇ ਸੁੱਕੀ ਠੰਡ ਦਾ ਅਸਰ ਵਧੇਗਾ, ਜਿਸ ਕਰਕੇ ਲੋਕਾਂ ਨੂੰ ਸਿਹਤ ਸਬੰਧੀ ਸਾਵਧਾਨੀਆਂ ਬਰਤਣ ਦੀ ਸਲਾਹ ਦਿੱਤੀ ਗਈ ਹੈ।






