ਪੰਜਾਬ ਦੇ ਵਿਚ ਰਾਸ਼ਟਰਪਤੀ ਸ਼ਾਸਨ ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਜਿਹਾ ਬਿਆਨ ਕੇ ਸਾਰੇ ਪੰਜਾਬ ਚ ਚਰਚਾ

ਰਾਸ਼ਟਰਪਤੀ ਸ਼ਾਸਨ ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਜਿਹਾ ਬਿਆਨ

ਕਿਸਾਨ ਜਥੇਬੰਦੀਆਂ ਵੱਲੋਂ ਬਹੁਤ ਲੰਮੇ ਸਮੇਂ ਤੋਂ ਕੇਂਦਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਦੇ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਤੇ ਸੂਬਾ ਸਰਕਾਰ ਵੱਲੋਂ ਦੋ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ। ਜਿਸ ਵਿਚ ਕਿਸਾਨਾਂ ਦੇ ਹਿੱਤ ਵਿੱਚ ਸੂਬੇ ਦਾ ਆਪਣਾ ਹੀ ਖੇਤੀ ਕਾਨੂੰਨ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਸ਼ਾਸ਼ਨ ਲੱਗਣ ਤੇ ਅਜਿਹਾ ਬਿਆਨ ਦਿੱਤਾ ਹੈ।ਜਿਸ ਨੂੰ ਸੁਣ ਕੇ ਸਭ ਪਾਸੇ ਚਰਚਾ ਹੋ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਹਰ ਹਾਲਤ ਵਿੱਚ ਉਨ੍ਹਾਂ ਦਾ ਸਾਥ ਦੇਣਗੇ। ਇਸ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਕੇਂਦਰੀ ਖੇਤੀ ਕਾਨੂੰਨਾ ਤੇ ਚਾਰ ਬਿਲ ਪੇਸ਼ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਸੀ ,ਕਿ ਮੈਂ ਅਸਤੀਫਾ ਦੇਣ ਤੋਂ ਨਹੀਂ ਡਰਦਾ। ਮੈਨੂੰ ਆਪਣੀ ਸਰਕਾਰ ਦੇ ਬਰਖ਼ਾਸਤ ਹੋ ਜਾਣ ਦਾ ਵੀ ਡਰ ਨਹੀਂ। ਉਨ੍ਹਾਂ ਰਾਸ਼ਟਰਪਤੀ ਸ਼ਾਸਨ ਦੀਆ ਸ਼ੰਕਾਵਾਂ ਅਤੇ ਪਹਿਲੀ ਵਾਰ ਚੁੱਪੀ ਤੋੜਦਿਆਂ ਕਿਹਾ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਪੱਧਰ ਤੇ ਸਪਸ਼ਟ ਕਰ ਦਿੱਤਾ ਹੈ ਕੇ ਮੈਨੂੰ ਡਿਸਮਿਸ ਕਰਨ ਦੀ ਜ਼ਰੂਰਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਅਸਤੀਫਾ ਮੇਰੀ ਜੇਬ ਵਿਚ ਹੈ, ਜਦੋਂ ਵੀ ਲੋੜ ਪਈ ਮੈਂ ਤੁਰੰਤ ਦੇ ਦਵਾਂਗਾ। ਇਹ ਗੱਲ ਉਹਨਾਂ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਦੌਰਾਨ ਕਹੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਖੇਤੀ ਕਨੂੰਨ ਰੱਦ ਨਾ ਕੀਤੇ ਗਏ, ਤਾਂ ਰੋਹ ਵਿੱਚ ਆਏ ਨੌਜਵਾਨ ਕਿਸਾਨਾਂ ਨਾਲ ਸੜਕਾਂ ਤੇ ਉੱਤਰ ਸਕਦੇ ਹਨ। ਜਿਸ ਨਾਲ ਮਹੌਲ ਖ਼ਰਾਬ ਹੋਏਗਾ । ਪਰ ਉਹ ਸੂਬੇ ਅੰਦਰ ਅਮਨ ਚੈਨ ਨੂੰ ਭੰਗ ਨਹੀਂ ਹੋਣ ਦੇਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ ਰੇਲ ਆਵਾਜਾਈ ਖੋਲ੍ਹਣ ਲਈ ਵੀ ਅਪੀਲ ਕੀਤੀ ਹੈ। ਜਿਸ ਨਾਲ ਮਾਲਗੱਡੀਆਂ ਪੰਜਾਬ ਦੇ ਵਿੱਚ ਆ ਸਕਣ। ਕਿਉਂਕਿ ਪਹਿਲਾਂ ਹੀ ਪੰਜਾਬ ਵਿੱਚ ਕੁਝ ਵਸਤਾਂ ਦੀ ਕਮੀ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਪਹਿਲਾਂ ਕਰੋਨਾ ਦੀ ਮਾਰ ਪਈ ਤੇ ਉਸ ਤੋਂ ਬਾਅਦ ਕਿਸਾਨਾਂ ਦੇ ਉਪਰ ਖੇਤੀ ਕਾਨੂੰਨਾ ਦੀ।ਉਹਨਾਂ ਕਿਹਾ ਕਿ ਕਿਸਾਨ ਆਪਣੇ ਆਪ ਨੂੰ ਤੇ ਆਪਣੇ ਪਰਿਵਾਰਾਂ ਨੂੰ ਬਚਾਉਣ ਲਈ ਇਹ ਲ- ੜ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਬਿਲ, ਜੋ ਪੰਜਾਬ ਦਾ ਵਜੂਦ ਬਚਾਉਣ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਰਣਨੀਤੀ ਦਾ ਹਿੱਸਾ ਹੈ, ਖੇਤੀ ਉਪਜ ਸੁਖਾਲਾ ਬਣਾਉਣ ਸਬੰਧੀ ਐਕਟ ,ਖੇਤੀ ਕਰਾਰ, ਅਤੇ ਖੇਤੀ ਸੇਵਾ ਐਕਟ ,ਜ਼ਰੂਰੀ ਵਸਤਾਂ ਐਕਟ ਅਤੇ ਸਿਵਲ ਪ੍ਰੋਸੀਜ਼ਰ ਕੋਡ ਵਿੱਚ ਸੋਧ ਦੀ ਮੰਗ ਕਰਦੇ ਹਨ।ਮੁੱਖ ਮੰਤਰੀ ਨੇ ਖੇਤੀ ਕਨੂੰਨ ਨਾਲ ਪੰਜਾਬ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨ ਲਈ ਕੇਂਦਰ ਸਰਕਾਰ ਤੇ ਹਮਲਾ ਬੋਲਦਿਆਂ ਪ੍ਰਧਾਨ ਮੰਤਰੀ ਨੂੰ ਸਵਾਲ ਕੀਤਾ ਹੈ ਕਿ ਕਿ ਉਨ੍ਹਾਂ ਦੀ ਇਹ ਕਾਰਵਾਈ ਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਪੈਦਾ ਹੋਈ ਅਜਿਹੀ ਸਥਿਤੀ ਲਈ ਜ਼ਿੰਮੇਵਾਰ ਕੌਣ ਹੈ।