BREAKING NEWS
Search

ਪੰਜਾਬ ਦੇ ਸਕੂਲਾਂ ਲਈ ਹੁਣ ਹੋਇਆ ਇਹ ਐਲਾਨ, ਬੱਚਿਆਂ ਚ ਛਾਈ ਖੁਸ਼ੀ – ਆਈ ਤਾਜਾ ਵੱਡੀ ਖਬਰ

ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ

ਸੂਬਾ ਸਰਕਾਰ ਵੱਲੋਂ ਜਿਥੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਸੁਰੱਖਿਆ ਦੇ ਇੰਤਜਾਮ ਕੀਤੇ ਜਾ ਰਹੇ ਹਨ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਹਦਾਇਤਾਂ ਦਾ ਪਾਲਣ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਜਿਸ ਨਾਲ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ। ਪੰਜਾਬ ਦੇ ਅੱਠ ਜ਼ਿਲ੍ਹਿਆਂ ਅੰਦਰ ਰਾਤ ਦਾ ਕਰਫਿਊ ਵੀ ਲਗਾ ਦਿੱਤਾ ਗਿਆ ਹੈ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪ੍ਰੀ-ਪ੍ਰਾਇਮਰੀ ਸਕੂਲ ਤੋਂ 12 ਵੀ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

13 ਮਾਰਚ ਤੋਂ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਅਧਿਆਪਕਾਂ ਵੱਲੋਂ ਸਕੂਲਾਂ ਵਿੱਚ ਆ ਕੇ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾਵੇਗੀ। ਪੰਜਾਬ ਦੇ ਸਕੂਲਾਂ ਲਈ ਹੁਣ ਨਵਾਂ ਐਲਾਨ ਹੋ ਗਿਆ ਹੈ,ਜਿਸ ਕਾਰਨ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਜਿਥੇ ਸਕੂਲਾ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਆਧੁਨਿਕ ਢੰਗ ਦੇ ਨਾਲ ਪੜ੍ਹਾਈ ਕਰਵਾਈ ਜਾ ਸਕੇ। ਇਸ ਲਈ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਸੂਬੇ ਭਰ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲਾਂ ਵਿੱਚ ਬੱਚਿਆਂ ਲਈ 379 ਲੈਬ ਬਣਾਈਆਂ ਜਾ ਰਹੀਆਂ ਹਨ। ਜਿਨ੍ਹਾਂ ਦੀ ਸੂਚੀ ਵਿਚ ਜਲੰਧਰ ਦੇ 24,ਅੰਮ੍ਰਿਤਸਰ 33, ਹੁਸ਼ਿਆਰਪੁਰ 15,ਕਪੂਰਥਲਾ 7, ਲੁਧਿਆਣਾ 22, ਨਵਾਂਸ਼ਹਿਰ 10 ਸਕੂਲ ਲੈਬ ਬਣਾਈਆਂ ਜਾ ਰਹੀਆਂ ਹਨ। ਜਿੱਥੇ ਸਕੂਲਾਂ ਵਿੱਚ ਕਮਰੇ ਵਿੱਚ ਲੈਬ ਬਣਾਈ ਜਾਵੇਗੀ। ਜਿਸ ਦਾ ਨਾਮ ਵੋਕੇਸ਼ਨਲ ਲੈਬ ਰੱਖਿਆ ਜਾਵੇਗਾ,ਜੋ ਕਿ ਲੈਬ ਦੇ ਬਾਹਰ ਲਿਖਣਾ ਜ਼ਰੂਰੀ ਕੀਤਾ ਗਿਆ ਹੈ। ਜਿੱਥੇ ਇਸ ਲੈਬ ਦਾ ਨਿਰਮਾਣ ਨਹੀਂ ਕੀਤਾ ਜਾਵੇਗਾ ਉਸ ਸਕੂਲ ਦੇ ਵਿਦਿਆਰਥੀਆਂ ਦੀ ਪ੍ਰੈਕਟੀਕਲ ਅਸਾਇਨਮੈਂਟ ਨਹੀਂ ਕੀਤੀ ਜਾਵੇਗੀ।

ਜਿਸ ਦੀ ਜ਼ਿੰਮੇਵਾਰੀ ਉਸ ਸਕੂਲ ਦੇ ਪ੍ਰਿੰਸੀਪਲ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਹੋਵੇਗੀ। ਟੀਮ ਵੱਲੋਂ ਖਰੀਦੇ ਗਏ ਸਮਾਨ ਦੀ ਜਾਂਚ ਜ਼ਿਲਾ ਸਿੱਖਿਆ ਅਧਿਕਾਰੀ ਕਰ ਸਕਣਗੇ। ਇਨ੍ਹਾਂ ਲੈਬ ਦੇ ਵਿਚ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਦੇ ਅਧੀਨ ਐਂਡ ਸਪੋਰਟਸ, ਹੈਲਥ ਕੇਅਰ, ਟ੍ਰੈਵਲ, ਕੰਸਟਰਕਸ਼ਨ , ਆਈ ਟੀ, ਬਿਊਟੀ ਐਡ ਵੈਲਨੈਸ, ਫਿਜੀਕਲ ਐਜੂਕੇਸ਼ਨ ਪ੍ਰਮਾਣਿਤ ਸਕੂਲਾਂ ਵਿੱਚ ਹੀ ਇਨ੍ਹਾਂ ਦੀ ਲੈਬ ਦਾ ਸੈੱਟ ਤਿਆਰ ਕਰ ਕੇ ਪ੍ਰੈਕਟਿਸ ਕਰਵਾਉਣ ਲਈ ਫੰਡ ਜਾਰੀ ਕੀਤਾ ਗਿਆ ਹੈ। ਇਸ ਸਭ ਲਈ 23.65 ਕਰੋੜ ਰੁਪਏ ਦੀ ਲਾਗਤ ਆਵੇਗੀ।