ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਵਿਦਿਅਕ ਅਦਾਰਿਆਂ ਵਿਚ ਸਰਕਾਰ ਵੱਲੋਂ ਜਿਥੇ ਕਈ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੀ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਦਾ ਨਵੀਨੀਕਰਨ ਕੀਤਾ ਗਿਆ ਹੈ ਉਥੇ ਹੀ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਵਿੱਚ ਬਦਲਾਅ ਕੀਤੇ ਜਾ ਰਹੇ ਹਨ। ਜਿਸ ਸਦਕਾ ਵਿਦਿਅਕ ਅਦਾਰਿਆਂ ਦੇ ਵਿਚ ਪੜ੍ਹਾਈ ਦੇ ਪੱਧਰ ਨੂੰ ਉੱਚਾ ਕੀਤਾ ਜਾ ਸਕੇ। ਪੰਜਾਬ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਦੇ ਵਿਚ ਹੁਣ ਵਿਦਿਆਰਥੀਆਂ ਵਾਸਤੇ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਨਿਰਦੇਸ਼ਾਂ ਦੇ ਅਨੁਸਾਰ ਹੁਣ ਬੱਚਿਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਨੂੰ ਸਕੂਲ ਰਿਕਾਰਡ ਦੇ ਅਨੁਸਾਰ ਸ਼ਾਮਲ ਕੀਤਾ ਜਾਵੇਗਾ। ਉਮਰ ਹੱਦ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ ਜਿੱਥੇ ਹੁਣ ਜਨਮ ਸਰਟੀਫਿਕੇਟ ਦਿਖਾਉਣ ਦੀ ਸ਼ਰਤ ਲਾਗੂ ਨਹੀਂ ਹੋਵੇਗੀ।

ਇਸ ਤਰ੍ਹਾਂ ਹੋਰ ਵੀ ਕਈ ਫੈਸਲੇ ਲਏ ਜਾ ਰਹੇ ਹਨ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿੱਦਿਅਕ ਅਦਾਰਿਆਂ ਨੂੰ ਲੈ ਕੇ ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਵੀਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ ਜਾਣਗੇ। ਜਿਸ ਸਦਕਾ ਦੇਸ਼ ਅੰਦਰ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਿਆ ਜਾ ਸਕੇ।

ਜਿਨ੍ਹਾਂ ਦੇਸ਼ ਭਗਤਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕੀਤੀਆਂ ਗਈਆਂ ਹਨ ਅਤੇ ਸਰਹੱਦਾਂ ਤੇ ਰਾਖੀ ਕੀਤੀ ਗਈ ਹੈ। ਬੱਚੇ ਨੂੰ ਉਹਨਾਂ ਸਾਰਿਆਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ। ਤਾਂ ਜੋ ਬੱਚੇ ਆਪਣੇ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਕਦੇ ਵੀ ਨਾ ਭੁੱਲ ਸਕਣ।

ਜਿਸ ਵਾਸਤੇ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਨ੍ਹਾਂ ਵੱਲੋਂ ਸਕੂਲ ਦਾ ਨਾਮ ਰੱਖੇ ਜਾਣ ਵਾਸਤੇ 15 ਦਿਨਾਂ ਦੇ ਅੰਦਰ ਹੀ ਮੁਲੰਕਣ ਕੀਤਾ ਜਾਵੇ ਅਤੇ ਆਜ਼ਾਦੀ ਘੁਲਾਟੀਏ ਦੇ ਨਾਮ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਵੱਲੋਂ ਨਾਮ ਰੱਖਿਆ ਜਾਵੇਗਾ ਉਸ ਦੀ ਜਾਣਕਾਰੀ ਦੇਣੀ ਲਾਜ਼ਮੀ ਕੀਤੀ ਗਈ ਹੈ।