ਪੰਜਾਬ ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ

ਗਣਤੰਤਰ ਦਿਵਸ ਦੇ ਸਮਾਰੋਹਾਂ ਤੋਂ ਬਾਅਦ 27 ਜਨਵਰੀ (ਕੱਲ੍ਹ) ਨੂੰ ਪੰਜਾਬ ਭਰ ਦੇ ਸਕੂਲਾਂ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਗਣਤੰਤਰ ਦਿਵਸ ਦੇ ਮੌਕੇ ਸਕੂਲਾਂ ਵਿੱਚ ਹੋਏ ਪ੍ਰੋਗਰਾਮਾਂ ਅਤੇ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕਈ ਦਿਨਾਂ ਤੱਕ ਕੜੀ ਮਿਹਨਤ ਕੀਤੀ ਸੀ। ਇਸ ਮਿਹਨਤ ਨੂੰ ਸਨਮਾਨ ਦਿੰਦਿਆਂ ਸਰਕਾਰ ਨੇ 27 ਜਨਵਰੀ ਨੂੰ ਇੱਕ ਦਿਨ ਦੀ ਛੁੱਟੀ ਦੇਣ ਦਾ ਫੈਸਲਾ ਲਿਆ ਹੈ।

ਸਰਕਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ 27 ਜਨਵਰੀ ਨੂੰ ਬੰਦ ਰਹਿਣਗੇ। ਇਸ ਤੋਂ ਬਾਅਦ ਸੂਬੇ ਦੇ ਸਾਰੇ ਸਕੂਲ 28 ਜਨਵਰੀ ਤੋਂ ਆਪਣੇ ਨਿਯਮਤ ਸਮੇਂ ਮੁਤਾਬਕ ਦੁਬਾਰਾ ਖੁਲ੍ਹਣਗੇ