BREAKING NEWS
Search

ਪੰਜਾਬ: ਨਮਕੀਨ ਮੰਗਣ ਤੇ ਨੌਜਵਾਨ ਮੁੰਡੇ ਤੇ ਤੇਜਧਾਰ ਹਥਿਆਰਾਂ ਨਾਲ ਕੀਤਾ ਹਮਲਾ

ਆਈ ਤਾਜਾ ਵੱਡੀ ਖਬਰ 

ਅਕਸਰ ਹੀ ਵੇਖਿਆ ਜਾਂਦਾ ਹੈ ਕਿ ਛੋਟੀਆਂ ਛੋਟੀਆਂ ਗਲਤੀਆਂ ਦੇ ਕਾਰਨ ਕਈ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਦਾ ਖਮਿਆਜਾ ਕਈ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਨਸ਼ੇ ਦੇ ਕਾਰਨ ਕਈ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਭਾਰੀ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਪ੍ਰਸ਼ਾਸਨ ਵੱਲੋਂ ਜਿਥੇ ਲਗਾਤਾਰ ਚੌਕਸੀ ਵਰਤੀ ਜਾਂਦੀ ਹੈ ਉਥੇ ਹੀ ਅਕਸਰ ਹੀ ਆਪਸੀ ਵਿਵਾਦ ਦੇ ਚਲਦਿਆਂ ਹੋਇਆ ਇਕ ਦੂਸਰੇ ਉਪਰ ਹਮਲਾ ਕੀਤੇ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ।

ਜਿਸ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਨਮਕੀਨ ਮੰਗਣ ਤੇ ਨੌਜਵਾਨ ਮੁੰਡੇ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਮਹਾਂਨਗਰ ਲੁਧਿਆਣੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਤੇ ਉਸ ਸਮੇਂ ਹਮਲਾ ਕਰ ਦਿੱਤਾ ਗਿਆ ਜਦੋਂ ਉਹ ਇੱਕ ਸ਼ਰਾਬ ਦੇ ਠੇਕੇ ਵਿੱਚ ਬੈਠਾ ਸ਼ਰਾਬ ਪੀ ਰਿਹਾ ਸੀ। ਉੱਥੇ ਹੀ ਸ਼ਰਾਬ ਦੇ ਨਸ਼ੇ ਵਿੱਚ ਉਸ ਵੱਲੋਂ ਇਕ ਵਿਅਕਤੀ ਤੋਂ ਨਮਕੀਨ ਅਤੇ ਸਨੈਕਸ ਦੀ ਮੰਗ ਕੀਤੀ ਗਈ ਸੀ।

ਉਥੇ ਹੀ ਅਹਾਤੇ ਵਿੱਚ ਕੰਮ ਕਰਦੇ ਇਕ ਕਰਿੰਦੇ ਵੱਲੋਂ ਉਸ ਉਪਰ ਹਮਲਾ ਕਰ ਦਿੱਤਾ ਗਿਆ ਜਿਸ ਵਿੱਚ ਉਸਦੇ ਹੱਥ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ। ਜਿੱਥੇ ਪੀੜਤ ਦਾ ਹੱਥ ਕੱਟਿਆ ਗਿਆ ਹੈ ਉਥੇ ਹੀ ਦੋਸ਼ੀ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਵਿਵਾਦ ਉਸ ਸਮੇਂ ਪੈਦਾ ਹੋਇਆ, ਜਦੋਂ ਅਹਾਤੇ ਵਿੱਚ ਬੈਠੇ ਵਿਅਕਤੀ ਰਣਜੀਤ ਸਿੰਘ ਵੱਲੋਂ ਕਰਿੰਦੇ ਤੋਂ ਸਲਾਦ ਅਤੇ ਨਮਕੀਨ ਦੀ ਮੰਗ ਕੀਤੀ ਗਈ ਸੀ ਇਸ ਗੱਲ ਨੂੰ ਲੈ ਕੇ ਦੋਹਾਂ ਦੇ ਵਿਚਕਾਰ ਬਹਿਸ ਹੋ ਗਈ।

ਜਿੱਥੇ ਕਰਿੰਦੇ ਵੱਲੋਂ ਗੁੱਸੇ ਵਿੱਚ ਆ ਕੇ ਉਸ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਜਿਸ ਕਾਰਨ ਇਸ ਹਾਦਸੇ ਵਿੱਚ ਪੀੜਤ ਦਾ ਹੱਥ ਕੱਟਿਆ ਗਿਆ ਅਤੇ ਉਸਦੇ ਹੱਥ ਤੇ ਟਾਂਕੇ ਲੱਗੇ ਹਨ। ਬਾਅਦ ਚ ਲੋਕਾਂ ਵੱਲੋਂ ਗੁੱਸੇ ਵਿੱਚ ਆ ਕੇ ਜਿੱਥੇ ਸ਼ਟਰ ਤੋੜ ਦਿੱਤਾ ਗਿਆ ਉਥੇ ਹੀ ਠੇਕੇ ਦੀ ਭੰਨਤੋੜ ਕੀਤੀ ਗਈ ਹੈ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ,ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।