BREAKING NEWS
Search

ਪੰਜਾਬ: ਨਸ਼ਾ ਤਸਕਰਾਂ ਦਾ ਵਿਰੋਧ ਕਰਨ ਤੇ ਲੰਬੜਦਾਰ ਦਾ ਕੀਤਾ ਬੇਰਹਿਮੀ ਨਾਲ ਕਤਲ

ਆਈ ਤਾਜਾ ਵੱਡੀ ਖਬਰ 

ਅੱਜ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਥੇ ਹੀ ਕਈ ਲੋਕਾਂ ਵੱਲੋਂ ਲੁੱਟ-ਖੋਹ ਦੇ ਮਕਸਦ ਨਾਲ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦਿਆਂ ਹੋਇਆ ਕਈ ਲੋਕਾਂ ਨੂੰ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਲੁਟ ਖੋਹ ਕੀਤੀ ਜਾਂਦੀ ਹੈ। ਅਜਿਹੀ ਘਟਨਾ ਕਾਰਨ ਜਿਥੇ ਕਈ ਪਰਿਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਬਹੁਤ ਸਾਰੇ ਲੋਕਾਂ ਦੇ ਮਨਾ ਵਿੱਚ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਡਰ ਪੈਦਾ ਹੋ ਜਾਂਦਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਜਿੱਥੇ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਯੋਗ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਇਸ ਤਰ੍ਹਾਂ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਹੁਣ ਇਥੇ ਨਸ਼ਾ ਤਸਕਰਾਂ ਦਾ ਵਿਰੋਧ ਕਰਨ ਤੇ ਲੰਬੜਦਾਰ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਜਿਸ ਬਾਬਤ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿਥੇ ਪਿੰਡ ਲਖਣਪਾਲ ਦੇ ਵਿਚ ਇੱਕ ਲੰਬੜਦਾਰ ਦਾ ਬੇਰਹਿਮੀ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲੰਬੜਦਾਰ ਘਰ ਦੇ ਬਾਹਰ ਹੀ ਸੈਰ ਕਰ ਰਿਹਾ ਸੀ।

ਉਥੇ ਹੀ ਕੁਝ ਹਥਿਆਰਾਂ ਨਾਲ ਲੈਸ ਹੋ ਕੇ ਕੁੱਝ ਹਮਲਾਵਰ ਇਨੋਵਾ ਗੱਡੀ ਵਿੱਚ ਆਏ ਜਿਨ੍ਹਾਂ ਨੇ ਲੰਬੜਦਾਰ ਰਾਮ ਗੋਪਾਲ ਉਪਰ ਹਮਲਾ ਕਰ ਦਿੱਤਾ ਜਿਸ ਨੂੰ ਗੰਭੀਰ ਹਾਲਤ ਵਿਚ ਲੋਕਾਂ ਵੱਲੋਂ ਹਸਪਤਾਲ ਲਿਜਾਇਆ ਗਿਆ ਜਿੱਥੇ ਹਸਪਤਾਲ ਵਿੱਚ ਵਿਚ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕਰਦਿਆਂ ਹੋਇਆਂ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਜੰਡਿਆਲਾ ਫਗਵਾੜਾ ਰੋਡ ਤੇ ਧਰਨਾ ਲਗਾ ਦਿੱਤਾ ਗਿਆ।

ਦੱਸ ਦਈਏ ਕਿ ਜਿਥੇ ਪਿੰਡ ਵਿੱਚ ਨਸ਼ਿਆਂ ਦੇ ਚਲਦਿਆਂ ਹੋਇਆਂ ਕੁਝ ਲੋਕਾਂ ਨੂੰ ਨਸ਼ੇ ਦੀ ਸਮੱਗਲਿੰਗ ਤੋਂ ਰੋਕਿਆ ਸੀ। ਇਸ ਗੱਲ ਨੂੰ ਲੈ ਕੇ ਹੀ ਇਨ੍ਹਾਂ ਦੋਸ਼ੀਆਂ ਵੱਲੋਂ ਲੰਬੜਦਾਰ ਉੱਪਰ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਪਿੰਡ ਵਾਸੀਆਂ ਵੱਲੋਂ ਧਰਨਾ ਲਾ ਕੇ ਕਾਤਲਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ।