ਪੰਜਾਬ ਨੂੰ ਫਿਰ ਦਿੱਤਾ ਕੇਂਦਰ ਸਰਕਾਰ ਨੇ ਇਹ ਝਟਕਾ – ਹੁਣ ਖੜਾ ਹੋ ਸਕਦਾ ਇਹ ਵੱਡਾ ਸੰਕਟ

8841

ਆਈ ਤਾਜਾ ਵੱਡੀ ਖਬਰ

ਪਿਛਲੇ ਮਹੀਨੇ ਤੋਂ ਖੇਤੀ ਕਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਦਾ ਅਜੇ ਤੱਕ ਕੋਈ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਮਾਲ ਗੱਡੀਆਂ ਨੂੰ ਲੰਘਣ ਦਿੱਤਾ ਜਾਵੇ। ਮਾਲਗੱਡੀਆਂ ਤੇ ਕਰਮਚਾਰੀਆਂ ਨੂੰ ਕੋਈ ਵੀ ਨੁਕਸਾਨ ਨਹੀਂ ਪਹੁੰਚਾਇਆ ਜਾਏਗਾ। ਪੰਜਾਬ ਦੇ ਵਿੱਚ ਬਹੁਤ ਜਗ੍ਹਾ ਤੇ ਰੇਲਵੇ ਲਾਈਨਾਂ ਨੂੰ ਕਿਸਾਨਾਂ ਵੱਲੋਂ ਕਲੀਅਰ ਕਰ ਦਿੱਤਾ ਗਿਆ ਹੈ।

ਹੁਣ ਇਕ ਵਾਰ ਫਿਰ ਕੇਂਦਰ ਸਰਕਾਰ ਨੇ ਪੰਜਾਬ ਨੂੰ ਝਟਕਾ ਦੇ ਦਿੱਤਾ ਹੈ। ਜਿਸ ਦੇ ਕਾਰਨ ਇਕ ਹੋਰ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ। ਪੰਜਾਬ ਤੋਂ ਸੰਸਦ ਮੈਂਬਰ ਜਾਂ ਵਿਧਾਇਕ ਜਦੋਂ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਦੇ ਹਨ ਤਾਂ ਉਨ੍ਹਾਂ ਨੂੰ ਭਰੋਸਾ ਦਵਾਇਆ ਜਾਂਦਾ ਹੈ, ਕਿ ਜਲਦੀ ਹੀ ਮਾਲਗੱਡੀਆਂ ਦੀ ਆਵਾਜਾਈ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ। ਪਰ ਰੇਲਵੇ ਨੇ ਮਾਲ ਗੱਡੀਆਂ ਚਲਾਉਣ ਤੋਂ ਸਪਸ਼ਟ ਇਨਕਾਰ ਕਰ ਦਿੱਤਾ ਹੈ।

ਹੁਣ ਮਾਲਗੱਡੀਆਂ ਤੇ ਨਾ ਆਉਣ ਕਾਰਨ ਪੰਜਾਬ ਦੇ ਵਿੱਚ ਬਿਜਲੀ ਸੰਕਟ ਹੋਰ ਡੂੰਘਾ ਹੁੰਦਾ ਨਜ਼ਰ ਆ ਰਿਹਾ ਹੈ। ਮਾਲਗੱਡੀਆਂ ਦੇ ਨਾਂ ਆਉਣ ਕਾਰਨ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਭਾਰੀ ਕਮੀ ਹੋ ਰਹੀ ਹੈ। ਉਥੇ ਹੀ ਅਜੇ 12 ਨਵੰਬਰ ਤੱਕ ਮਾਲ ਗੱਡੀਆਂ ਦੀ ਆਵਾਜਾਈ ਤੇ ਪਬੰਦੀ ਰਹੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਰੇਲਵੇ ਮੰਤਰਾਲੇ ਨੂੰ ਭਰੋਸਾ ਦਿੱਤਾ ਜਾ ਚੁੱਕਾ ਹੈ ਮਾਲਗੱਡੀਆਂ ਤੇ ਕਰਮਚਾਰੀ ਸੁਰੱਖਿਅਤ ਹਨ।

ਇਸ ਤੇ ਰੇਲਵੇ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਾਲਗੱਡੀਆਂ ਦੀ ਸੁਰੱਖਿਆ ਨੂੰ ਜਦੋਂ ਤੱਕ ਯਕੀਨੀ ਨਹੀਂ ਬਣਾਇਆ ਜਾਂਦਾ,ਉਦੋਂ ਤੱਕ ਆਵਾਜਾਈ ਠੱਪ ਰਹੇਗੀ।ਪੰਜਾਬ ਦੇ ਮੁੱਖ ਸਕੱਤਰ ਨੇ ਵਿਨੋਦ ਕੁਮਾਰ ਯਾਦਵ, ਚੇਅਰਮੈਨ ਅਤੇ ਰੇਲਵੇ ਬੋਰਡ ਦੇ ਸੀਈਓ ਨੂੰ ਵੀ ਭਰੋਸਾ ਦਿੱਤਾ ਹੈ ਕਿ ਕਿਸਾਨ ਸਟੇਸ਼ਨ ਤੋਂ ਚਲੇ ਗਏ ਹਨ ਰੇਲਵੇ ਟਰੈਕ ਖਾਲੀ ਹਨ, ਸ਼ੁਕਰਵਾਰ ਨੂੰ ਕਿਸਾਨ ਜਥੇਬੰਦੀਆਂ ਨੇ 21 ਥਾਵਾਂ ਤੋਂ ਧਰਨਾ ਚੁੱਕ ਦਿੱਤਾ ਹੈ। ਰੇਲਵੇ ਬੋਰਡ ਦੇ ਚੇਅਰਮੈਨ ਨੇ ਪੰਜਾਬ ਸਰਕਾਰ ਦੇ ਦਾਅਵੇ ਨੂੰ ਗੁੰਮਰਾਹਕੁੰਨ ਦੱਸਿਆ ਉਨ੍ਹਾਂ ਕਿਹਾ ਕਿ 22 ਥਾਵਾਂ ਤੇ ਧਰਨਾ ਜਾਰੀ।

ਕਿਸਾਨ ਅੰਦੋਲਨ ਕਾਰਨ ਉੱਤਰੀ ਰੇਲਵੇ ਨੂੰ ਹੁਣ ਤੱਕ 1200 ਕਰੋੜ ਤੋਂ ਵੱਧ ਦਾ ਘਾਟਾ ਹੋ ਚੁੱਕਿਆ ਹੈ। ਰੋਜ਼ਾਨਾ ਔਸਤਨ 45 ਕਰੋੜ ਦਾ ਨੁਕਸਾਨ ਹੋ ਰਿਹਾ ਹੈ। ਸੰਸਦ ਮੈਂਬਰਾਂ ਨੇ ਵੀਰਵਾਰ ਨੂੰ ਰੇਲ ਮੰਤਰੀ ਪਿਯੂਸ਼ ਗੋਇਲ ਨਾਲ ਮੀਟਿੰਗ ਕੀਤੀ, ਜੋ ਤਸੱਲੀਬਖਸ਼ ਨਹੀਂ ਰਹੀ ਸੀ। ਰੇਲ ਮੰਤਰੀ ਵੱਲੋਂ ਸਪੱਸ਼ਟ ਹੁੰਗਾਰਾ ਨਾ ਮਿਲਣ ਕਾਰਨ ਸੰਸਦ ਮੈਂਬਰ ਅੱਧ ਵਿਚਕਾਰ ਬੈਠਕ ਤੋਂ ਬਾਹਰ ਚਲੇ ਗਏ ਸੀ।