BREAKING NEWS
Search

ਪੰਜਾਬ: ਨੌਜਵਾਨ ਪੁੱਤ ਦੀ ਰਾਤ ਸਮੇਂ ਹੋਈ ਇਸ ਤਰਾਂ ਅਚਾਨਕ ਮੌਤ, ਪਰਿਵਾਰ ਮੰਗ ਰਿਹਾ ਇਨਸਾਫ਼

ਆਈ ਤਾਜਾ ਵੱਡੀ ਖਬਰ 

ਸੜਕੀ ਹਾਦਸਿਆਂ ਵਿੱਚ ਹਰ ਰੋਜ਼ ਇਜ਼ਾਫਾ ਹੁੰਦਾ ਜਾ ਰਿਹਾ ਹੈ , ਜਿਹਨਾਂ ਵਿੱਚ ਹਰ ਰੋਜ਼ ਕਈ ਪ੍ਰਕਾਰ ਦਾ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ l ਸੜਕੀ ਹਾਦਸਿਆਂ ਵਿਚ ਹੁਣ ਤੱਕ ਕਈ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਲਈਆਂ ਹਨ l ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਰਾਤ ਸਮੇਂ ਘਰੋਂ ਗਏ ਨੌਜਵਾਨ ਨਾਲ ਭਿਆਨਕ ਹਾਦਸਾ ਵਾਪਰ ਗਿਆ , ਜਿਸ ਵਿੱਚ ਨੌਜਵਾਨ ਦੀ ਜਾਨ ਚਲੀ ਗਈ l ਮਾਮਲ ਸੁਨਾਮ-ਭਵਾਨੀਗੜ੍ਹ ਮੁੱਖ ਸੜਕ ’ਤੇ ਪਿੰਡ ਝਨੇੜੀ ਦਾ ਦੱਸਿਆ ਜਾ ਰਿਹਾ ਕਿ ਜਿੱਥੇ ਇਕ ਟਿੱਪਰ ਨੇ ਮੋਟਰਸਾਇਕਲ ਸਵਾਰ ਨੌਜਵਾਨ ਨੂੰ ਦਰੜ ਦਿੱਤਾ।

ਦੱਸਦਿਆਂ ਕਿ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ , ਇਨਾ ਹੀ ਨਹੀਂ ਸਗੋਂ 80 ਫੁੱਟ ਤੱਕ ਦੀ ਦੂਰੀ ਤੱਕ ਮੋਟਰਸਾਇਕਲ ਨੂੰ ਘੜੀਸਦਾ ਲੈ ਗਿਆ l ਜਿਸ ਦੌਰਾਨ ਮੋਟਰਸਾਈਕਲ ਚਾਲਕ ਦੀ ਦਰਦਨਾਕ ਮੌਤ ਹੋ ਗਈ। ਘਟਨਾ ਤੋਂ ਬਾਅਦ ਭੜਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ਪ੍ਰਸ਼ਾਸਨ ਦੀ ਢਿੱਲੀ ਕਾਰਜਗੁਜ਼ਾਰੀ ਦੇ ਰੋਸ ਵਜੋਂ ਦੇਰ ਰਾਤ ਹੀ ਮ੍ਰਿਤਕ ਦੀ ਲਾਸ਼ ਨੂੰ ਸੜਕ ’ਤੇ ਰੱਖ ਕੇ ਰੋਡ ਜਾਮ ਕਰ ਦਿੱਤਾ ਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਦੀ ਚਿਤਾਵਨੀ ਦਿੱਤੀ।

ਇਸ ਘਟਨਾ ਦੇ ਵਾਪਰ ਤੋਂ ਬਾਅਦ ਨੌਜਵਾਨ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ l ਮਿਲੀ ਜਾਣਕਾਰੀ ਮੁਤਾਬਕ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ‘ਤੇ ਮਿੱਟੀ ਵਗੈਰਾ ਪਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਤੇ ਬੀਤੀ ਰਾਤ ਇੱਥੇ ਕੰਮ ’ਚ ਲੱਗੇ ਇਕ ਟਿੱਪਰ ਨੇ ਪਿੰਡ ਝਨੇੜੀ ਤੋਂ ਕਿਸੇ ਕੰਮ ਲਈ ਭਵਾਨੀਗੜ੍ਹ ਆ ਰਹੇ ਅੰਮ੍ਰਿਤਪਾਲ ਸਿੰਘ ਜਿਸਦੀ ਉਮਰ 24 ਸਾਲ ਦਸੀ ਜਾ ਰਹੀ ਹੈ, ਉਸ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ।

ਘਟਨਾ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ l ਦੂਜੇ ਪਾਸੇ ਪਰਿਵਾਰ ਵਲੋਂ ਇਨਸਾਨ ਦੀ ਮੰਗ ਕੀਤੀ ਜਾ ਰਹੀ ਹੈ l