BREAKING NEWS
Search

ਪੰਜਾਬ: ਪਹਿਲਾਂ ਹੋਈ ਧੀ ਦੀ ਫਿਰ ਬਾਅਦ ਚ ਪੁੱਤ ਦੀ ਵੀ ਹੋਈ ਦਰਦਨਾਕ ਮੌਤ, ਪਰਿਵਾਰ ਤੇ ਟੁਟਿਆ ਦੁੱਖਾਂ ਦਾ ਪਹਾੜ

ਆਈ ਤਾਜ਼ਾ ਵੱਡੀ ਖਬਰ 

ਹਰ ਇੱਕ ਮਾਂ-ਬਾਪ ਵੱਲੋਂ ਜਿੱਥੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਉਪਰਾਲੇ ਕੀਤੇ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆ ਸਕੇ। ਵਰਤੀ ਜਾਂਦੀ ਅਣਗਹਿਲੀ ਕਾਰਨ ਕਈ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਕਈ ਪਰਵਾਰਾਂ ਨੂੰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਆਏ ਦਿਨ ਦਿਲ ਨੂੰ ਦਹਿਲਾ ਦੇਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਅਚਾਨਕ ਹੀ ਸਾਹਮਣੇ ਆ ਜਾਂਦੀਆਂ ਹਨ। ਹੁਣ ਪੰਜਾਬ ਵਿੱਚ ਪਹਿਲਾਂ ਹੋਈ ਧੀ ਦੀ ਫਿਰ ਬਾਅਦ ਚ ਪੁੱਤ ਦੀ ਵੀ ਹੋਈ ਦਰਦਨਾਕ ਮੌਤ, ਪਰਿਵਾਰ ਤੇ ਟੁਟਿਆ ਦੁੱਖਾਂ ਦਾ ਪਹਾੜ,ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼ੇਰਪੁਰ ਦੇ ਨਜਦੀਕ ਪਿੰਡ ਗੰਡੇਵਾਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪੰਜ ਸਾਲ ਬੱਚੇ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਉਂਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਦੱਸਿਆ ਗਿਆ ਹੈ ਕਿ ਜਿਥੇ ਇਹ ਪੰਜ ਸਾਲਾ ਦਾ ਬੱਚਾ ਇਕ ਘਟਨਾ ਦਾ ਸ਼ਿਕਾਰ ਹੋਇਆ ਹੈ ਜੋ ਕਿ ਛੱਤ ਤੋ ਡਿੱਗ ਪਿਆ ਸੀ। ਬੱਚੇ ਦੀ ਭੈਣ ਦੀ ਵੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਘਟਨਾ ਨਾਲ ਜਿਥੇ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਉਥੇ ਹੀ ਬੱਚੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋਇਆ ਜਿਸ ਸਮੇਂ ਮ੍ਰਿਤਕ ਏਕਮਜੌਤ ਸਿੰਘ ਪੁੱਤਰ ਜਗਤਾਰ ਸਿੰਘ ਛੱਤ ਉਪਰ ਕੁਝ ਬੱਚਿਆਂ ਦੇ ਨਾਲ ਪਤੰਗ ਉਡਾ ਰਿਹਾ ਸੀ।

ਮ੍ਰਿਤਕ ਬੱਚਾ ਵੀ ਉਨ੍ਹਾਂ ਦੇ ਨਾਲ ਹੀ ਮੌਜੂਦ ਸੀ। ਜਿਸ ਦੀ ਅਚਾਨਕ ਹੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਦਸਿਆ ਗਿਆ ਕਿ ਕਰੰਟ ਲੱਗਣ ਕਾਰਨ ਕੁੱਝ ਸਮਾਂ ਪਹਿਲਾਂ ਹੀ ਮ੍ਰਿਤਕ ਬੱਚੇ ਦੀ ਭੈਣ ਦੀ ਮੌਤ ਹੋ ਗਈ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸੰਤ ਬਾਬਾ ਹਾਕਮ ਸਿੰਘ ਗੰਡੇਵਾਲ,ਗੁਰਮੇਲ ਸਿੰਘ ,ਲਾਭ ਸਿੰਘ ਗੰਡੇਵਾਲ,ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਆਦਿ ਆਗੂਆਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।